Sunday, December 22, 2024

ਪੀ.ਏ.ਟੀ. ਪ੍ਰੋਗਰਾਮ ਅਧੀਨ ਪੀ.ਐਸ.ਪੀ.ਸੀ.ਐਲ. ਨੂੰ ਊਰਜਾ ਸੰਭਾਲ ਉਪਾਵਾਂ ਲਈ ਸਾਰੇ ਡਿਸਕਾਮਜ਼ ‘ਚੋਂ ਚੋਟੀ ਦੇ ਪ੍ਰਦਰਸ਼ਨਕਾਰ ਦਾ ਸਨਮਾਨ ਮਿਲਿਆ

Date:

PSPCL AWARDED TOP PERFORMER ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਭਾਰਤ ਸਰਕਾਰ ਦੇ ਬਿਜਲੀ ਮੰਤਰਾਲੇ ਦੇ ਪੀ.ਏ.ਟੀ. (ਕਾਰਗੁਜ਼ਾਰੀ, ਪ੍ਰਾਪਤੀ ਅਤੇ ਵਪਾਰ) ਪ੍ਰੋਗਰਾਮ ਤਹਿਤ ਊਰਜਾ ਸੰਭਾਲ ਉਪਾਵਾਂ ਲਈ ਡਿਸਕਾਮ ਦੇ ਪੈਨ ਇੰਡੀਆ ਵਿੱਚ ਚੋਟੀ ਦੇ ਪ੍ਰਦਰਸ਼ਨਕਾਰ ਵਜੋਂ ਸਨਮਾਨਿਤ ਕੀਤਾ ਗਿਆ ਹੈ। ਇਸ ਇਨਾਮ ਵੰਡ ਸਮਾਗਮ ਵਿਚ ਪੀ.ਐਸ.ਪੀ.ਸੀ.ਐਲ. ਦੀ ਤਰਫੋਂ 1 ਮਾਰਚ, 2023 ਨੂੰ ਨਵੀਂ ਦਿੱਲੀ ਵਿਖੇ ਬਿਊਰੋ ਆਫ਼ ਐਨਰਜੀ ਐਫੀਸ਼ੈਂਸੀ (ਬੀਈਈ) ਦੇ 21ਵੇਂ ਨੀਂਹ ਪੱਥਰ ਸਮਾਗਮ ਮੌਕੇ ਚੀਫ਼ ਇੰਜੀਨੀਅਰ ਐਨਰਜੀ ਆਡਿਟ ਐਂਡ ਇਨਫੋਰਸਮੈਂਟ ਇੰਜ. ਐਚ.ਐਲ. ਗੋਇਲ ਨੇ ਸ਼ਿਰਕਤ ਕੀਤੀ।

ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਬਿਜਲੀ ਮੰਤਰਾਲੇ ਵੱਲੋਂ ਪੀ.ਏ.ਟੀ. ਸਾਈਕਲ-2 ਦੌਰਾਨ ਪੀਐਸਪੀਸੀਐਲ ਨੂੰ 80,686 ਐਨਰਜੀ ਸੇਵਿੰਗ ਸਰਟੀਫਿਕੇਟ ਜਾਰੀ ਕੀਤੇ ਗਏ ਸਨ। ਉਨ੍ਹਾਂ ਨੇ ਦੱਸਿਆ ਕਿ ਹਰੇਕ ਐਨਰਜੀ ਸੇਵਿੰਗ ਸਰਟੀਫਿਕੇਟ ਦੀ ਕੀਮਤ ਲਗਭਗ 1,840 ਰੁਪਏ ਹੈ ਇਸ ਤਰ੍ਹਾਂ ਇਹਨਾਂ ਦੀ ਕੁੱਲ ਕੀਮਤ 14.84 ਕਰੋੜ ਰੁਪਏ ਬਣਦੀ ਹੈ ਅਤੇ ਇਹਨਾਂ ਦੀ ਪਾਵਰ ਐਕਸਚੇਂਜਾਂ ਵਿੱਚ ਟ੍ਰੇਡਿੰਗ ਕੀਤੀ ਜਾ ਸਕਦੀ ਹੈ। PSPCL AWARDED TOP PERFORMER

ਬਿਜਲੀ ਮੰਤਰੀ ਨੇ ਅੱਗੇ ਦੱਸਿਆ ਕਿ ਦਿੱਲੀ ਵਿਖੇ ਰਾਸ਼ਟਰੀ ਸਮਾਗਮ ਦੌਰਾਨ ਭਾਰਤ ਸਰਕਾਰ ਦੇ ਬਿਜਲੀ ਮੰਤਰੀ ਸ੍ਰੀ ਆਰ.ਕੇ. ਸਿੰਘ ਨੇ ਪੀ.ਐਸ.ਪੀ.ਸੀ.ਐਲ ਨੂੰ ਉੱਤਮ ਕਾਰਗੁਜ਼ਾਰੀ ਲਈ ਐਵਾਰਡ ਅਤੇ ਪ੍ਰਸ਼ੰਸਾ ਪੱਤਰ ਨਾਲ ਸਨਮਾਨਿਤ ਕੀਤਾ।

ਬਿਜਲੀ ਮੰਤਰੀ ਨੇ ਅੱਗੇ ਕਿਹਾ ਕਿ ਪੀਏਟੀ ਕੁਸ਼ਲਤਾ ਵਧਾਉਣ ਸਬੰਧੀ ਕੌਮੀ ਮਿਸ਼ਨ ਤਹਿਤ ਇੱਕ ਫਲੈਗਸ਼ਿਪ ਸਕੀਮ ਹੈ। ਪੀਏਟੀ ਸਕੀਮ ਤਹਿਤ ਇਕਾਈਆਂ ਨੂੰ ਕਾਰਬਨ ਨਿਕਾਸੀ ਦੇ ਟੀਚੇ ਦਿੱਤੇ ਜਾਂਦੇ ਹਨ। ਜੋ ਕੋਈ ਵੀ ਆਪਣੇ ਟੀਚਿਆਂ ਨੂੰ ਪ੍ਰਾਪਤ ਕਰਦਾ ਹੈ ਅਤੇ ਲਾਜ਼ਮੀ ਊਰਜਾ ਆਡਿਟ ਦੌਰਾਨ ਪ੍ਰਮਾਣਿਤ ਹੁੰਦਾ ਹੈ, ਉਸਨੂੰ ਊਰਜਾ ਬਚਤ ਸਰਟੀਫਿਕੇਟ ਦਿੱਤੇ ਜਾਂਦੇ ਹਨ ਜੋ ਪਾਵਰ ਐਕਸਚੇਂਜਾਂ ‘ਤੇ ਟ੍ਰੇਡਿੰਗ ਯੋਗ ਹੁੰਦੇ ਹਨ।

ਚੀਫ਼ ਇੰਜੀਨੀਅਰ ਐਨਰਜੀ ਆਡਿਟ ਐਂਡ ਇਨਫੋਰਸਮੈਂਟ ਪੀ.ਐਸ.ਪੀ.ਸੀ.ਐਲ. ਇੰਜ. ਐਚ.ਐਲ. ਗੋਇਲ ਦਿੱਲੀ ਵਿਖੇ ਕੇਂਦਰੀ ਊਰਜਾ ਮੰਤਰੀ ਭਾਰਤ ਸਰਕਾਰ ਆਰ.ਕੇ. ਸਿੰਘ ਤੋਂ ਪੀਏਟੀ ਪ੍ਰੋਗਰਾਮ ਤਹਿਤ ਊਰਜਾ ਸੰਭਾਲ ਉਪਾਵਾਂ ਲਈ ਸਾਰੇ ਡਿਸਕਾਮਜ਼ ਵਿੱਚੋਂ ਚੋਟੀ ਦੇ ਪ੍ਰਦਰਸ਼ਨਕਾਰ ਦਾ ਸਨਮਾਨ ਹਾਸਲ ਕਰਦੇ ਹੋਏ।

Also Read : ਕੁੰਡਲੀ ਅੱਜ: 4 ਮਾਰਚ, 2023 ਲਈ ਜੋਤਸ਼ੀ ਭਵਿੱਖਬਾਣੀ

Share post:

Subscribe

spot_imgspot_img

Popular

More like this
Related

ਹੁਣ ਤੱਕ 5 ਲੋਕਾਂ ਨੂੰ ਮਲਬੇ ‘ਚੋਂ ਕੱਢਿਆ ਬਾਹਰ, ਰਾਹਤ ਅਤੇ ਬਚਾਅ ਕਾਰਜ ਜਾਰੀ

Relief and rescue operations continue ਸ਼ਨੀਵਾਰ ਸ਼ਾਮ ਨੂੰ ਮੋਹਾਲੀ...

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ

ਫਾਜ਼ਿਲਕਾ 21 ਦਸੰਬਰ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ...

ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ ‘ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਚੰਡੀਗੜ੍ਹ, 21 ਦਸੰਬਰ: ਪੰਜਾਬ ਸਰਕਾਰ ਵੱਲੋਂ ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ...

ਖਿਓਵਾਲੀ ਢਾਬ ਵਿਖੇ ਨਿਕਸ਼ੈ ਕੈਂਪ ਲਗਾਇਆ

ਫਾਜ਼ਿਲਕਾ, 21 ਦਸੰਬਰ :ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ...