Arvind Kejriwal Minister ED Raid
ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵੀਰਵਾਰ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਦਿੱਲੀ ਦੇ ਕੈਬਨਿਟ ਮੰਤਰੀ ਅਤੇ ‘ਆਪ’ ਨੇਤਾ ਰਾਜਕੁਮਾਰ ਆਨੰਦ ਦੇ ਘਰ ‘ਤੇ ਛਾਪਾ ਮਾਰਿਆ। ਜਾਂਚ ਏਜੰਸੀ ਸਵੇਰੇ ਸਾਢੇ ਸੱਤ ਵਜੇ ਆਨੰਦ ਦੀ ਸਿਵਲ ਲਾਈਨ ਸਥਿਤ ਸਰਕਾਰੀ ਰਿਹਾਇਸ਼ ‘ਤੇ ਪਹੁੰਚੀ। ਆਨੰਦ ਦੇ ਘਰ ਤੋਂ ਇਲਾਵਾ ਈਡੀ ਨੇ ਦਰਜਨ ਭਰ ਥਾਵਾਂ ‘ਤੇ ਛਾਪੇ ਮਾਰੇ।
ਆਨੰਦ ਖ਼ਿਲਾਫ਼ ਇਹ ਜਾਂਚ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਤਹਿਤ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਡਾਇਰੈਕਟੋਰੇਟ ਆਫ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਆਨੰਦ ਖਿਲਾਫ ਚਾਰਜਸ਼ੀਟ ਦਾਖਲ ਕੀਤੀ ਹੈ। ਉਸ ‘ਤੇ ਅੰਤਰਰਾਸ਼ਟਰੀ ਹਵਾਲਾ ਲੈਣ-ਦੇਣ ਅਤੇ 7 ਕਰੋੜ ਰੁਪਏ ਤੋਂ ਵੱਧ ਦੀ ਕਸਟਮ ਚੋਰੀ ਕਰਨ ਲਈ ਗਲਤ ਦਰਾਮਦ ਜਾਣਕਾਰੀ ਦੇਣ ਦਾ ਦੋਸ਼ ਹੈ।
ਇਹ ਵੀ ਪੜ੍ਹੋ: ਅੱਜ ED ਦੇ ਸਾਹਮਣੇ ਪੇਸ਼ ਨਹੀਂ ਹੋਣਗੇ ਕੇਜਰੀਵਾਲ,ED ਨੂੰ ਚਿੱਠੀ ਲਿਖ ਦਿੱਤਾ ਜਵਾਬ
ਇੱਕ ਸਥਾਨਕ ਅਦਾਲਤ ਨੇ ਹਾਲ ਹੀ ਵਿੱਚ ਡੀਆਰਆਈ ਦੀ ਸ਼ਿਕਾਇਤ ਦਾ ਨੋਟਿਸ ਲਿਆ ਸੀ ਜਿਸ ਤੋਂ ਬਾਅਦ ਈਡੀ ਨੇ ਆਨੰਦ ਖ਼ਿਲਾਫ਼ ਪੀਐਮਐਲਏ ਕੇਸ ਦਾਇਰ ਕੀਤਾ ਸੀ।
ਰਾਜਕੁਮਾਰ ਆਨੰਦ ਸਾਲ 2020 ਵਿੱਚ ਪਹਿਲੀ ਵਾਰ ਪਟੇਲ ਨਗਰ ਸੀਟ ਤੋਂ ਵਿਧਾਇਕ ਬਣੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਦੀ ਪਤਨੀ ਵੀਨਾ ਆਨੰਦ ਵੀ ਇਸੇ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਰਹਿ ਚੁੱਕੀ ਹੈ। ਰਾਜਕੁਮਾਰ ਆਨੰਦ ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਰਾਜੇਂਦਰ ਪਾਲ ਗੌਤਮ ਦੀ ਥਾਂ ਮੰਤਰੀ ਮੰਡਲ ਵਿੱਚ ਸ਼ਾਮਲ ਹੋਏ ਸਨ। Arvind Kejriwal Minister ED Raid
ਈਡੀ ਨੇ ਸ਼ਰਾਬ ਨੀਤੀ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ 2 ਨਵੰਬਰ ਨੂੰ ਪੁੱਛਗਿੱਛ ਲਈ ਬੁਲਾਇਆ ਸੀ। ਹਾਲਾਂਕਿ ਕੇਜਰੀਵਾਲ ਈਡੀ ਦਫ਼ਤਰ ਨਹੀਂ ਪਹੁੰਚੇ। ਉਸ ਨੇ ਈਡੀ ਨੂੰ ਜਵਾਬ ਭੇਜ ਦਿੱਤਾ ਹੈ। ਜਿਸ ਵਿੱਚ ਲਿਖਿਆ ਸੀ- ਇਹ ਨੋਟਿਸ ਗੈਰ-ਕਾਨੂੰਨੀ ਅਤੇ ਰਾਜਨੀਤੀ ਤੋਂ ਪ੍ਰੇਰਿਤ ਹੈ। ਇਹ ਨੋਟਿਸ ਭਾਜਪਾ ਦੇ ਕਹਿਣ ‘ਤੇ ਭੇਜਿਆ ਗਿਆ ਹੈ, ਇਸ ਲਈ ਮੈਂ ਚਾਰ ਰਾਜਾਂ ‘ਚ ਚੋਣ ਪ੍ਰਚਾਰ ਲਈ ਨਹੀਂ ਜਾ ਸਕਦਾ। ਈਡੀ ਨੂੰ ਇਹ ਨੋਟਿਸ ਵਾਪਸ ਲੈਣਾ ਚਾਹੀਦਾ ਹੈ। ਈਡੀ ਨੇ 30 ਅਕਤੂਬਰ ਨੂੰ ਕੇਜਰੀਵਾਲ ਨੂੰ ਸੰਮਨ ਭੇਜਿਆ ਸੀ। Arvind Kejriwal Minister ED Raid