Bunty Romana Bail:
ਆਈਟੀ ਐਕਟ ਤਹਿਤ ਗ੍ਰਿਫ਼ਤਾਰ ਕੀਤੇ ਅਕਾਲੀ ਲੀਡਰ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਮੁਹਾਲੀ ਲੋਅਰ ਕੋਰਟ ਤੋ਼ ਵੱਡੀ ਰਾਹਤ ਮਿਲੀ ਹੈ। ਮੋਹਾਲੀ ਦੀ ਹੇਠਲੀ ਅਦਾਲਤ ਨੇ ਬੰਟੀ ਰੋਮਾਣਾ ਨੂੰ ਜ਼ਮਾਨਤ ਦੇ ਦਿੱਤੀ ਹੈ। ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਮੋਹਾਲੀ ਪੁਲਿਸ ਨੇ 26 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਸੀ।
ਪਰਮਬੰਸ ਸਿੰਘ ਬੰਟੀ ਰੋਮਾਣਾ ਜੋ ਕਿ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਬੁਲਾਰੇ ਵੀ ਹਨ, ਉਹਨਾ ਨੇ ਆਪਣੇ ਐਕਸ ਅਕਾਊਂਟ ਉੱਤੇ 25 ਅਕਤੂਬਰ ਨੂੰ ਇੱਕ ਵੀਡੀਓ ਪਾਈ ਸੀ। ਇਸ ਵੀਡੀਓ ਵਿੱਚ ਪੰਜਾਬੀ ਗਾਇਕ ਕੰਵਰ ਗਰੇਵਾਲ ਸਟੇਜ ਉੱਤੇ ਨਜ਼ਰ ਆ ਰਹੇ ਹਨ। ਵੀਡੀਓ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬਾਰੇ ਆਡੀਓ ਚਲਾਈ ਜਾ ਰਹੀ ਹੈ।
ਬੰਟੀ ਰੋਮਾਣਾ ਨੇ ਵੀਡੀਓ ਦੇ ਨਾਲ ਲਿਖਿਆ ਸੀ, ‘ਕੰਵਰ ਗਰੇਵਾਲ ਦੀ ਭਗਵੰਤ ਮਾਨ ਨੂੰ ਸਲਾਹ ਅਤੇ ਚੇਤਾਵਨੀ।’ ਹਾਲਾਂਕਿ ਕੰਵਰ ਗਰੇਵਾਲ ਨੇ ਵੀਡੀਓ ਰਾਹੀਂ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਬਾਰੇ ਅਜਿਹਾ ਕੋਈ ਬਿਆਨ ਨਹੀਂ ਦਿੱਤਾ ਹੈ।
ਇਹ ਵੀ ਪੜ੍ਹੋ: ਦਿੱਲੀ ਦੀ ਹਵਾ ਦਿਨੋ-ਦਿਨ ਹੋ ਰਹੀ ਹੈ ਜ਼ਹਿਰੀਲੀ, AQI 500 ਤੋਂ ਪਾਰ
ਪਰਮਬੰਸ ਸਿੰਘ ਰੋਮਾਣਾ ‘ਤੇ ਆਈਪੀਸੀ ਦੀਆਂ ਧਾਰਾਵਾਂ 468 (ਦੂਜੇ ਨੂੰ ਧੋਖਾ ਦੇਣ ਲਈ ਛੇੜਛਾੜ), 469 (ਦੂਜੇ ਦੀ ਇੱਜ਼ਤ ਨੂੰ ਘੱਟ ਕਰਨ ਲਈ ਛੇੜਛਾੜ), 500 (ਮਾਨਹਾਨੀ) ਅਤੇ ਸੂਚਨਾ ਤਕਨਾਲੋਜੀ ਐਕਟ 2000 (ਆਈਟੀ ਐਕਟ ਦੀਆਂ ਧਾਰਾਵਾਂ 43 (i) ਅਤੇ 66 ਤਹਿਤ ਕੇਸ ਦਰਜ ਕੀਤਾ ਗਿਆ ਹੈ। ) ) ਇਸ ਸਬੰਧੀ ਮਾਮਲਾ ਮੋਹਾਲੀ ਜ਼ਿਲੇ ਅਧੀਨ ਪੈਂਦੇ ਪੈਂਡੇ ਮਟੌਰ ਥਾਣੇ ‘ਚ ਦਰਜ ਕੀਤਾ ਗਿਆ ਹੈ।
ਬੰਟੀ ਰੋਮਾਣਾ ਦੀ ਗ੍ਰਿਫ਼ਤਾਰੀ ਦੀ ਖ਼ਬਰ ਮਿਲਦਿਆਂ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਕਈ ਆਗੂਆਂ ਸਮੇਤ ਮੁਹਾਲੀ ਦੇ ਐਸਐਸਪੀ ਦਫ਼ਤਰ ਪੁੱਜੇ ਅਤੇ ਪੁਲੀਸ ਦੀ ਕਾਰਵਾਈ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਸੁਖਬੀਰ ਬਾਦਲ ਨੇ ਮੁਹਾਲੀ ਦੇ ਐਸਪੀ ਸਿਟੀ ਅਕਾਸ਼ਦੀਪ ਸਿੰਘ ਔਲਖ ਅਤੇ ਐਸਪੀ ਇਨਵੈਸਟੀਗੇਸ਼ਨ ਅਮਨਦੀਪ ਸਿੰਘ ਬਰਾੜ ਕੋਲ ਵੀ ਪੁਲੀਸ ਦੇ ਰਵੱਈਏ ’ਤੇ ਇਤਰਾਜ਼ ਪ੍ਰਗਟਾਇਆ ਸੀ। Bunty Romana Bail: