Sunday, December 22, 2024

ਪੰਜਾਬ ਦਾ ਖ਼ਜ਼ਾਨਾ ਲੁੱਟਣ ਵਾਲਾ ਆਪਣਾ ਹੋਵੇ ਜਾਂ ਬੇਗਾਨਾ ਬਖ਼ਸ਼ਿਆ ਨਹੀਂ ਜਾਵੇਗਾਃ ਮੁੱਖ ਮੰਤਰੀ

Date:

ਵਿਧਾਨ ਸਭਾ ‘ਚ ਭ੍ਰਿਸ਼ਟਾਚਾਰ ਦੇ ਮਾਮਲੇ ‘ਤੇ ਤਿੱਖੀ ਬਹਿਸ ਦੌਰਾਨ ਮੁੱਖ ਮੰਤਰੀ ਨੇ ਵਿਰੋਧੀਆਂ ਨੂੰ ਲਾਏ ਰਗੜੇ

* ਪੰਜਾਬ ਦਾ ਖ਼ਜ਼ਾਨਾ ਲੁੱਟਣ ਵਾਲਾ ਆਪਣਾ ਹੋਵੇ ਜਾਂ ਬੇਗਾਨਾ ਬਖ਼ਸ਼ਿਆ ਨਹੀਂ ਜਾਵੇਗਾਃ ਮੁੱਖ ਮੰਤਰੀ

* ਕਈ ਭ੍ਰਿਸ਼ਟਾਚਾਰੀ ਤਾਂ ਅਜੇ ਵੀ ਤੁਹਾਡੇ ਵਿਚਕਾਰ ਬੈਠੇ ਨੇ, ਸਾਰਿਆਂ ਦਾ ਨੰਬਰ ਆਵੇਗਾਃ ਮੁੱਖ ਮੰਤਰੀ

* ਕਾਂਗਰਸ ਦੇ ਪੁਰਾਣੇ ਮੁੱਖ ਮੰਤਰੀ ਨੇ ਬਣਾਈ ਸੀ ਆਪਣੇ ਭ੍ਰਿਸ਼ਟਾਚਾਰੀਆਂ ਦੀ ਸੂਚੀ, ਤੁਹਾਡੀ ਹਾਈ ਕਮਾਂਡ ਨੇ ਬਦਨਾਮੀ ਦੇ ਡਰ ਤੋਂ ਲਿਸਟ ਦੱਬ ਲਈਃ ਮੁੱਖ ਮੰਤਰੀ

* ਭ੍ਰਿਸ਼ਟਾਚਾਰੀਆਂ ‘ਤੇ ਵਿਜੀਲੈਂਸ ਕਾਰਵਾਈ ਨੂੰ ਗ਼ਲਤ ਦੱਸਣ ਵਾਲੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਬਾਜਵਾ ਨੂੰ ਮੁੱਖ ਮੰਤਰੀ ਨੇ ਦਿੱਤਾ ਠੋਕਵਾਂ ਜਵਾਬ

ਚੰਡੀਗੜ੍ਹ, ਮਾਰਚ 6:
ISSUE OF CORRUPTION IN PUNJAB  ਸੂਬੇ ਦਾ ਖ਼ਜ਼ਾਨਾ ਲੁੱਟਣ ਲਈ ਵਿਰੋਧੀ ਧਿਰ ‘ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਕਿਹਾ ਕਿ ਜਨਤਾ ਦਾ ਪੈਸਾ ਲੁੱਟਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਮੁੱਖ ਮੰਤਰੀ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਦਾਗੀ ਆਗੂਆਂ ਵਿਰੁੱਧ ਵਿਜੀਲੈਂਸ ਦੀ ਕਾਰਵਾਈ ਦਾ ਵਿਰੋਧ ਕਰਕੇ ਭ੍ਰਿਸ਼ਟਾਚਾਰੀਆਂ ਨੂੰ ਬਚਾਉਣ ਲਈ ਆਲੋਚਨਾ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਕੋਈ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਹੈ ਅਤੇ ਭ੍ਰਿਸ਼ਟਾਚਾਰੀਆਂ ਵਿਰੁੱਧ ਮਿਸਾਲੀ ਕਾਰਵਾਈ ਯਕੀਨੀ ਬਣਾਈ ਜਾਵੇਗੀ। ਸੂਬੇ ਨੂੰ ਬੇਰਹਿਮੀ ਨਾਲ ਲੁੱਟਣ ਅਤੇ ਤਬਾਹ ਕਰਨ ਵਾਲੇ ਇਨ੍ਹਾਂ ਗੁਨਾਹਗਾਰਾਂ ਵਿਰੁੱਧ ਕਾਰਵਾਈ ਕਰਨ ਤੋਂ ਉਨ੍ਹਾਂ ਨੂੰ ਕੋਈ ਨਹੀਂ ਰੋਕ ਸਕਦਾ। ਭਗਵੰਤ ਮਾਨ ਨੇ ਕਿਹਾ ਕਿ ਬੜੇ ਅਫ਼ਸੋਸ ਦੀ ਗੱਲ ਹੈ ਕਿ ਕਾਂਗਰਸੀ ਆਗੂ ਉਨ੍ਹਾਂ ਲੋਕਾਂ ਨੂੰ ਸਰਪ੍ਰਸਤੀ ਦੇਣ ਦੀ ਕੋਸ਼ਿਸ਼ ਕਰ ਰਹੇ ਹਨ, ਜਿਨ੍ਹਾਂ ਨੇ ਲੋਕਾਂ ਵੱਲੋਂ ਦਿੱਤੀ ਤਾਕਤ ਦੀ ਦੁਰਵਰਤੋਂ ਕਰ ਕੇ ਸੂਬੇ ਦੀ ਦੌਲਤ ਦੀ ਅੰਨ੍ਹੀ ਲੁੱਟ ਕੀਤੀ ਹੈ।
ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਭ੍ਰਿਸ਼ਟ ਆਗੂ ਭਾਵੇਂ ਉਹ ਸੱਤਾਧਾਰੀ ਧਿਰ ਦੇ ਹੋਣ ਜਾਂ ਵਿਰੋਧੀ ਧਿਰ ਦੇ ਕਿਸੇ ਵੀ ਕੀਮਤ ’ਤੇ ਬਖ਼ਸ਼ੇ ਨਹੀਂ ਜਾਣਗੇ। ਉਨ੍ਹਾਂ ਭ੍ਰਿਸ਼ਟਾਚਾਰ ‘ਚ ਡੂੰਘੇ ਧਸੇ ਹੋਣ ਉਤੇ ਕਾਂਗਰਸ ਦੀ ਆਲੋਚਨਾ ਕਰਦਿਆਂ ਕਿਹਾ ਕਿ ਕਾਂਗਰਸੀ ਆਗੂਆਂ ਨੇ ਆਪਣੇ ਅਹੁਦਿਆਂ ਦੀ ਦੁਰਵਰਤੋਂ ਕਰ ਕੇ ਜਨਤਾ ਦੀ ਦੌਲਤ ਲੁੱਟੀ। ਭਗਵੰਤ ਮਾਨ ਨੇ ਸਦਨ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਭ੍ਰਿਸ਼ਟ ਨੇਤਾਵਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਤੋਂ ਕੋਈ ਨਹੀਂ ਰੋਕ ਸਕਦਾ।ISSUE OF CORRUPTION IN PUNJAB 
ਕਾਂਗਰਸੀ ਆਗੂਆਂ ‘ਤੇ ਤਿੱਖੇ ਹਮਲੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਬੈਂਚਾਂ ‘ਤੇ ਬੈਠੇ ਬਹੁਤੇ ਕਾਂਗਰਸੀ ਆਗੂ ਦਾਗ਼ੀ ਹਨ। ਉਨ੍ਹਾਂ ਬਾਜਵਾ ਨੂੰ ਕਿਹਾ ਕਿ ਭਾਵੇਂ ਇਹ ਆਗੂ ਇਨ੍ਹਾਂ ਸੀਟਾਂ ‘ਤੇ ਤੁਹਾਡੇ ਵਿਚਕਾਰ ਬੈਠੇ ਹਨ ਪਰ ਉਨ੍ਹਾਂ ਨੂੰ ਵੀ ਜਲਦੀ ਹੀ ਆਪਣੇ ਗੁਨਾਹਾਂ ਦਾ ਖਮਿਆਜ਼ਾ ਭੁਗਤਣਾ ਪਵੇਗਾ ਕਿਉਂਕਿ ਇਨ੍ਹਾਂ ਵਿਰੁੱਧ ਕਾਰਵਾਈ ਹੋਣੀ ਲਾਜ਼ਮੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਖ਼ਿਲਾਫ਼ ਹੋਏ ਅਪਰਾਧਾਂ ਵਿੱਚ ਕਈ ਕਾਂਗਰਸੀ ਆਗੂਆਂ ਦੇ ਨਾਂ ਸ਼ਾਮਲ ਹਨ ਅਤੇ ਉਨ੍ਹਾਂ ਦੀ ਸਰਕਾਰ ਅਜਿਹੇ ਆਗੂਆਂ ਨੂੰ ਆਪਣੀਆਂ ਨਾਪਾਕ ਹਰਕਤਾਂ ਲਈ ਜਵਾਬਦੇਹ ਬਣਾਏਗੀ।
ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਉਨ੍ਹਾਂ ਦੀ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਉਹ ਭ੍ਰਿਸ਼ਟ ਆਗੂਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇ ਪਰ ਕਾਂਗਰਸ ਨੇ ਹਮੇਸ਼ਾ ਅਜਿਹੇ ਆਗੂਆਂ ਦਾ ਬਚਾਅ ਕੀਤਾ ਹੈ। ਉਨ੍ਹਾਂ ਪ੍ਰਤਾਪ ਸਿੰਘ ਬਾਜਵਾ ਨੂੰ ਚੇਤੇ ਕਰਵਾਇਆ ਕਿ ਉਨ੍ਹਾਂ ਦੀ ਪਾਰਟੀ ਦੇ ਇਕ ਸਾਬਕਾ ਮੁੱਖ ਮੰਤਰੀ ਨੇ ਆਪਣੇ ਕਾਰਜਕਾਲ ਦੌਰਾਨ ਭ੍ਰਿਸ਼ਟ ਮੰਤਰੀਆਂ ਅਤੇ ਵਿਧਾਇਕਾਂ ਦੀ ਸੂਚੀ ਕਾਂਗਰਸ ਹਾਈ ਕਮਾਂਡ ਨੂੰ ਸੌਂਪੀ ਸੀ। ਭਗਵੰਤ ਮਾਨ ਨੇ ਵਿਅੰਗ ਕਸਦਿਆਂ ਕਿਹਾ ਕਿ ਕਾਂਗਰਸ ਹਾਈ ਕਮਾਂਡ ਇਨ੍ਹਾਂ ਭ੍ਰਿਸ਼ਟ ਆਗੂਆਂ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਪਾਰਟੀ ਨੂੰ ਨਮੋਸ਼ੀ ਤੋਂ ਬਚਾਉਣ ਲਈ ਸੂਚੀ ਦੇ ਮਾਮਲੇ ਵਿੱਚ ਝੁਕ ਗਈ, ਜਿਸ ਨਾਲ ਕਾਂਗਰਸ ਦਾ ਅਸਲੀ ਚਿਹਰਾ ਨੰਗਾ ਹੋ ਗਿਆ ਹੈ। ISSUE OF CORRUPTION IN PUNJAB 

Share post:

Subscribe

spot_imgspot_img

Popular

More like this
Related

ਹੁਣ ਤੱਕ 5 ਲੋਕਾਂ ਨੂੰ ਮਲਬੇ ‘ਚੋਂ ਕੱਢਿਆ ਬਾਹਰ, ਰਾਹਤ ਅਤੇ ਬਚਾਅ ਕਾਰਜ ਜਾਰੀ

Relief and rescue operations continue ਸ਼ਨੀਵਾਰ ਸ਼ਾਮ ਨੂੰ ਮੋਹਾਲੀ...

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ

ਫਾਜ਼ਿਲਕਾ 21 ਦਸੰਬਰ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ...

ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ ‘ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ

ਚੰਡੀਗੜ੍ਹ, 21 ਦਸੰਬਰ: ਪੰਜਾਬ ਸਰਕਾਰ ਵੱਲੋਂ ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ...

ਖਿਓਵਾਲੀ ਢਾਬ ਵਿਖੇ ਨਿਕਸ਼ੈ ਕੈਂਪ ਲਗਾਇਆ

ਫਾਜ਼ਿਲਕਾ, 21 ਦਸੰਬਰ :ਸਿਹਤ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ...