Sunday, January 19, 2025

ਪਰਾਲੀ ਤੋਂ ਬਿਜਲੀ ਪੈਦਾ ਕਰਨ ਵਾਲੇ ਬਾਇਓਮਾਸ ਪਾਵਰ ਪਲਾਂਟਾਂ ਨੂੰ ਉਤਸ਼ਾਹਿਤ ਕਰਨ ਲਈ ਬਿਜਲੀ ਮੰਤਰੀ ਵੱਲੋਂ ਕੇਂਦਰ ਤੋਂ ਵੀ.ਜੀ.ਐਫ ਦੀ ਮੰਗ

Date:

ਨਵੀਂ ਦਿੱਲੀ/ਚੰਡੀਗੜ੍ਹ, 07 ਨਵੰਬਰ

Power Minister Harbhajan Singh ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੇਂਦਰ ਸਰਕਾਰ ਤੋਂ ਪੰਜਾਬ ਲਈ ਵਾਇਬਲ ਗੈਪ ਫੰਡਿੰਗ (ਵੀ.ਜੀ.ਐਫ) ਦੀ ਮੰਗ ਕੀਤੀ ਹੈ ਤਾਂ ਜੋ ਝੋਨੇ ਦੀ ਪਰਾਲੀ ਦੀ ਵਰਤੋਂ ਕਰਕੇ ਬਿਜਲੀ ਪੈਦਾ ਕਰਨ ਵਾਲੇ ਬਾਇਓਮਾਸ ਪਾਵਰ ਪਲਾਂਟਾਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ ਸੂਬੇ ਅੰਦਰ ਕਿਸਾਨਾਂ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ।

ਅੱਜ ਨਵੀਂ ਦਿੱਲੀ ਵਿਖੇ ‘ਬਿਜਲੀ ਅਤੇ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀਆਂ’ ਦੀ ਕਾਨਫਰੰਸ ਵਿੱਚ ਹਿੱਸਾ ਲੈਂਦੇ ਹੋਏ ਪੰਜਾਬ ਦੇ ਬਿਜਲੀ ਮੰਤਰੀ ਨੇ ਨਵਿਆਉਣਯੋਗ ਊਰਜਾ ਪ੍ਰਮਾਣ ਪੱਤਰਾਂ ਲਈ ਨਵਿਆਉਣਯੋਗ ਖਰੀਦ ਜ਼ਿੰਮੇਵਾਰੀ (ਆਰ.ਪੀ.ਓ.) ਦੀ ਪਾਲਣਾ ਦੀ ਲਾਗਤ ਦੇ ਨਾਲ ਰਵਾਇਤੀ ਬਿਜਲੀ ਦੀ ਕੁੱਲ ਲਾਗਤ ਬਾਇਓਮਾਸ ਪਾਵਰ ਦੇ ਟੈਰਿਫ ਨਾਲੋਂ ਬਹੁਤ ਘੱਟ ਹੈ, ਜੋ ਕਿ ਲਗਭਗ 8 ਰੁਪਏ ਪ੍ਰਤੀ ਕਿਲੋਵਾਟ ਹੈ। ਉਨ੍ਹਾਂ ਕਿਹਾ ਕਿ ਬਾਇਓਮਾਸ ਪਾਵਰ ਪਲਾਂਟਾਂ ਤੋਂ ਬਿਜਲੀ ਦੀ ਖਰੀਦ ਨੂੰ ਬਿਜਲੀ ਵੰਡ ਕੰਪਨੀਆਂ (ਡਿਸਕੌਮ) ਲਈ ਢੁਕਵਾਂ ਬਣਾਉਣ ਲਈ ਭਾਰਤ ਸਰਕਾਰ ਵੱਲੋਂ ਪੰਜਾਬ ਨੂੰ ਵੀ.ਜੀ.ਐਫ. ਮੁਹੱਈਆ ਕਰਵਾਉਣ ਦੀ ਲੋੜ ਹੈ।

READ ALSO : ਸਕੀਮ ਨਾਲ 60,000 ਤੋਂ ਵੱਧ ਕਾਰੋਬਾਰੀਆਂ ਨੂੰ ਹੋਵੇਗਾ ਫਾਇਦਾ

ਬਿਜਲੀ ਮੰਤਰੀ ਨੇ ਪੰਜਾਬ ਦੇ ਪ੍ਰਾਈਵੇਟ ਥਰਮਲ ਪਲਾਂਟਾਂ ਵੱਲੋਂ ਪਛਵਾੜਾ ਕੋਲਾ ਖਾਣ ਵਿੱਚੋਂ ਕੋਲੇ ਦੀ ਵਰਤੋਂ ਕਰਨ ਦੀ ਇਜਾਜ਼ਤ ਵੀ ਮੰਗੀ। ਉਨ੍ਹਾਂ ਕਿਹਾ ਕਿ ਇਹ ਮਨਜ਼ੂਰੀ ਦਿੱਤੀ ਜਾਣੀ ਚਾਹੀਦੀ ਹੈ ਕਿਉਂਕਿ ਪਛਵਾੜਾ ਕੋਲਾ ਖਾਣ ਤੋਂ ਪ੍ਰਾਪਤ ਹੋਣ ਵਾਲੇ ਕੋਲੇ ਦਾ ਸਾਰਾ ਖਰਚਾ ਸੂਬੇ ਦੇ ਖਪਤਕਾਰਾਂ ਨੂੰ ਝੱਲਣਾ ਪੈ ਰਿਹਾ ਹੈ। Power Minister Harbhajan Singh 

ਸੂਬੇ ਦੇ ਕਿਸਾਨਾਂ ਨਾਲ ਸਬੰਧਤ ਇਕ ਹੋਰ ਮੁੱਦਾ ਉਠਾਉਂਦਿਆਂ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਸਿੰਚਾਈ ਵਾਲੇ ਸੋਲਰ ਪੰਪ ‘ਤੇ 30 ਫੀਸਦੀ ਸਬਸਿਡੀ ਦੀ ਵਿਵਸਥਾ ਸਿਰਫ 7.5 ਹਾਰਸ ਪਾਵਰ (ਐੱਚ.ਪੀ.) ਵਾਲੇ ਪੰਪਾਂ ਲਈ ਹੈ, ਜਦਕਿ ਪੰਜਾਬ ਵਿਚ 15 ਐਚ.ਪੀ ਅਤੇ ਇਸ ਤੋਂ ਵੱਧ ਵਾਲੇ ਪੰਪ ਸਿੰਚਾਈ ਲਈ ਵਰਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਸ ਨਵਿਆਉਣਯੋਗ ਊਰਜਾ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਉਤਸ਼ਾਹਿਤ ਕਰਨ ਵਾਸਤੇ 15 ਐਚਪੀ ਜਾਂ ਇਸ ਤੋਂ ਵੱਧ ਦੇ ਸਿੰਚਾਈ ਵਾਲੇ ਸੋਲਰ ਪੰਪਾਂ ਨੂੰ ਵੀ ਮੌਜੂਦਾ ਸਬਸਿਡੀ ਦੇ ਘੇਰੇ ਵਿੱਚ ਲਿਆਇਆ ਜਾਣਾ ਚਾਹੀਦਾ ਹੈ। Power Minister Harbhajan Singh

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਨੇ ਸੱਤ ਲੱਖ ਦੇ ਚੈੱਕ ਆਪਣੇ ਅਖਤਿਆਰੀ ਕੋਟੇ ਵਿੱਚੋਂ ਦਿੱਤੇ

ਫ਼ਰੀਦਕੋਟ 18 ਜਨਵਰੀ,2025 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ...

ਜਲੰਧਰ ਛਾਉਣੀ ‘ਚ ਐੱਨਸੀਸੀ ਕੈਡਿਟਾਂ ਦੇ ਆਰਮੀ ਅਟੈਚਮੈਂਟ ਕੈਂਪ ਦੀ ਸ਼ੁਰੂਆਤ

 ਜਲੰਧਰ, 18 ਜਨਵਰੀ :     ਐੱਨਸੀਸੀ ਗਰੁੱਪ ਹੈੱਡਕੁਆਰਟਰ ਜਲੰਧਰ ਦੀ ਅਗਵਾਈ...

ਸੱਪ ਦੇ ਡੰਗਣ ‘ਤੇ ਪਸ਼ੂਆਂ ਦਾ ਹੁਣ ਸਰਕਾਰੀ ਵੈਟਰਨਰੀ ਹਸਪਤਾਲਾਂ ਵਿੱਚ ਮੁਫ਼ਤ ਹੋਵੇਗਾ ਇਲਾਜ

ਚੰਡੀਗੜ੍ਹ, 18 ਜਨਵਰੀ:ਸੂਬੇ ਵਿੱਚ ਪਸ਼ੂਆਂ ਦੀ ਸਿਹਤ ਸੰਭਾਲ ਨੂੰ...