ਚੰਡੀਗੜ੍ਹ, 14 ਨਵੰਬਰ
Be cautious when driving during foggy days ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਮਰਾਲਾ ਨੇੜੇ ਸੰਘਣੀ ਧੁੰਦ ਕਾਰਨ ਵਾਪਰੇ ਦਰਦਨਾਕ ਸੜਕ ਹਾਦਸੇ ‘ਤੇ ਡੂੰਘਾ ਅਫ਼ਸੋਸ ਜ਼ਾਹਰ ਕੀਤਾ ਹੈ, ਜਿਸ ਕਾਰਨ ਕਈ ਯਾਤਰੀ ਜ਼ਖਮੀ ਹੋ ਗਏ ਹਨ।
ਮੁੱਖ ਮੰਤਰੀ ਨੇ ਇਸ ਘਟਨਾ ‘ਤੇ ਅਫ਼ਸੋਸ ਜ਼ਾਹਰ ਕਰਦਿਆਂ ਦੱਸਿਆ ਕਿ ਅੱਜ ਸਵੇਰੇ ਸੰਘਣੀ ਧੁੰਦ ਕਾਰਨ ਕਈ ਵਾਹਨ ਆਪਸ ਵਿੱਚ ਟਕਰਾ ਗਏ, ਜਿਸ ਕਾਰਨ ਕਈ ਯਾਤਰੀ ਜ਼ਖਮੀ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕਰਨ ਦੇ ਨਿਰਦੇਸ਼ ਪਹਿਲਾਂ ਹੀ ਦੇ ਦਿੱਤੇ ਹਨ।
READ ALSO : ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਮਾਲੇਰਕੋਟਲਾ
ਉਨ੍ਹਾਂ ਕਿਹਾ ਕਿ ਉਹ ਪ੍ਰਸ਼ਾਸਨ ਦੇ ਲਗਾਤਾਰ ਸੰਪਰਕ ਵਿੱਚ ਹਨ ਅਤੇ ਸਥਿਤੀ ’ਤੇ ਨੇੜਿਓਂ ਨਜ਼ਰ ਰੱਖ ਰਹੇ ਹਨ। ਮੁੱਖ ਮੰਤਰੀ ਨੇ ਅੱਗੇ ਧੁੰਦ ਦੇ ਦਿਨਾਂ ਦੌਰਾਨ ਲੋਕਾਂ ਨੂੰ ਆਪਣੇ ਵਾਹਨ ਸਾਵਧਾਨੀ ਨਾਲ ਚਲਾਉਣ ਲਈ ਕਿਹਾ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਤੋਂ ਬਚਿਆ ਜਾ ਸਕੇ। Be cautious when driving during foggy days