ਤਪਾ ‘ਚ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ, ਟਿਊਸ਼ਨ ਤੋਂ ਪਰਤ ਰਹੇ ਤਿੰਨ ਵਿਦਿਆਰਥੀਆਂ ਦੀ ਮੌਤ

Tapa Three Students Died:

ਬਰਨਾਲਾ ਦੀ ਤਪਾ ਤਹਿਸੀਲ ਦੇ ਪਿੰਡ ਘੁੰਨਸ ਲਿੰਕ ਰੋਡ ‘ਤੇ ਦੋ ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਹੋਈ ਟੱਕਰ ‘ਚ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ। ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਮ੍ਰਿਤਕ ਦੋ ਵਿਦਿਆਰਥੀ ਦਮਨਪ੍ਰੀਤ ਸਿੰਘ, ਧਰਮਪ੍ਰੀਤ ਸਿੰਘ ਪਿੰਡ ਘੁੰਨਸ ਅਤੇ ਇੱਕ ਵਿਦਿਆਰਥੀ ਸ਼ਿਵਰਾਜ ਵਾਸੀ ਤਹਿਸੀਲ ਤਪਾ ਸੀ। ਬੁੱਧਵਾਰ ਸ਼ਾਮ ਦਮਨਪ੍ਰੀਤ ਅਤੇ ਧਰਮਪ੍ਰੀਤ ਤਪਾ ਮੰਡੀ ਤੋਂ ਟਿਊਸ਼ਨ ਲੈ ਕੇ ਆਪਣੇ ਮੋਟਰਸਾਈਕਲ ‘ਤੇ ਵਾਪਸ ਪਿੰਡ ਘੁੰਨਸ ਜਾ ਰਹੇ ਸਨ। ਅਚਾਨਕ ਸਾਹਮਣੇ ਤੋਂ ਆ ਰਹੇ ਮੋਟਰਸਾਈਕਲ ਨਾਲ ਉਸ ਦੀ ਆਹਮੋ-ਸਾਹਮਣੀ ਟੱਕਰ ਹੋ ਗਈ। ਦੋਵੇਂ ਮੋਟਰਸਾਈਕਲ ਸਵਾਰ ਗੰਭੀਰ ਜ਼ਖ਼ਮੀ ਹੋ ਗਏ। ਸਾਰਿਆਂ ਨੂੰ ਤਪਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ ਜਿੱਥੇ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ। ਗੰਭੀਰ ਜ਼ਖਮੀ ਵਿਦਿਆਰਥੀ ਨੂੰ ਬਠਿੰਡਾ ਰੈਫਰ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: ਸ਼੍ਰੋਮਣੀ ਕਮੇਟੀ ਨੇ ਵੋਟਰਾਂ ਦੇ ਨਾਂ ਦਰਜ ਕਰਵਾਉਣ ਦੀ ਤਰੀਕ ਵਧਾਈ

ਗੰਭੀਰ ਜ਼ਖ਼ਮੀ ਸ਼ਿਵਰਾਜ ਸਿੰਘ ਬਾਸੀ ਤਪਾ ਦੀ ਆਦੇਸ਼ ਹਸਪਤਾਲ ਭੁੱਚੋ ਵਿਖੇ ਇਲਾਜ ਦੌਰਾਨ ਮੌਤ ਹੋ ਗਈ। ਘਟਨਾ ਦਾ ਪਤਾ ਲੱਗਦੇ ਹੀ ਤਪਾ ਥਾਣਾ ਮੁਖੀ ਗੁਰਵਿੰਦਰ ਸਿੰਘ ਦੀ ਅਗਵਾਈ ’ਚ ਪੁਲਿਸ ਮੌਕੇ ’ਤੇ ਪਹੁੰਚ ਕੇ ਲਾਸ਼ਾਂ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪਤਾ ਲੱਗਾ ਹੈ ਕਿ ਇਹ ਸਾਰੇ ਬੱਚੇ ਨਾਬਾਲਿਗ ਸਨ।

ਥਾਣਾ ਤਪਾ ਦੇ ਐਸਐਚਓ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਤਿੰਨ ਵਿਦਿਆਰਥੀਆਂ ਦਮਨਪ੍ਰੀਤ ਸਿੰਘ, ਧਰਮਪ੍ਰੀਤ ਸਿੰਘ, ਸ਼ਿਵਰਾਜ ਦੀ ਮੌਤ ਹੋ ਗਈ ਹੈ ਅਤੇ ਇੱਕ ਨੂੰ ਇਲਾਜ ਲਈ ਬਠਿੰਡਾ ਰੈਫਰ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕ ਦੇ ਵਾਰਸਾਂ ਦੇ ਬਿਆਨਾਂ ਦੇ ਆਧਾਰ ’ਤੇ ਮਾਮਲੇ ਦੀ ਜਾਂਚ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।

Tapa Three Students Died:

[wpadcenter_ad id='4448' align='none']