Sukhbir Badal Vs Bhagwant Mann:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਸੁਖਬੀਰ ਬਾਦਲ ਨੇ ਆਪਣੇ ਵਕੀਲ ਅਤੇ ਪਾਰਟੀ ਦੇ ਲੀਗਲ ਵਿੰਗ ਦੇ ਪ੍ਰਧਾਨ ਅਰਸ਼ਦੀਪ ਸਿੰਘ ਕਲੇਰ ਰਾਹੀਂ ਭੇਜੇ ਨੋਟਿਸ ਵਿੱਚ ਮੁੱਖ ਮੰਤਰੀ ਨੂੰ ਪੰਜ ਦਿਨਾਂ ਦੇ ਅੰਦਰ ਅੰਦਰ ਮਾਫੀ ਮੰਗਣ ਲਈ ਕਿਹਾ ਗਿਆ ਹੈ ਜੇਕਰ ਉਹ ਅਜਿਹਾ ਨਹੀਂ ਕਰਦੇ ਤਾਂ ਮੁੱਖ ਮੰਤਰੀ ਖਿਲਾਫ ਮਾਣਹਾਨੀ ਕੇਸ ਦਾਇਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਅਜਮੇਰ ਦਿੱਲੀ ਵੰਦੇ ਭਾਰਤ ਟ੍ਰੇਨ ਨੂੰ ਮਨਜ਼ੂਰੀ, ਰੇਵਾੜੀ ਤੋਂ ਚੰਡੀਗੜ੍ਹ ਦਾ ਸਫਰ ਹੁਣ 3 ਘੰਟੇ ‘ਚ
ਸੁਖਬੀਰ ਦਾ ਦੋਸ਼ ਹੈ ਕਿ ਮੁੱਖ ਮੰਤਰੀ ਨੇ ਇਕ ਨਵੰਬਰ ਨੂੰ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਬਹਿਸ ਦੌਰਾਨ ਹਰਿਆਣਾ ਸਥਿਤ ਬਾਲਾਸਰ ਫਾਰਮ ਨੂੰ ਪਾਣੀ ਦੇਣ ਲਈ ਐਸ ਵਾਈ ਐਲ ਨਹਿਰ ਕੱਢਣ ਦਾ ਬਾਦਲ ਪਰਿਵਾਰ ‘ਤੇ ਦੋਸ਼ ਲਾਇਆ ਸੀ ।
ਸੁਖਬੀਰ ਬਾਦਲ ਨੇ ਆਪਣੇ ਵਕੀਲ ਰਾਹੀਂ ਤਰਕ ਦਿੱਤਾ ਹੈ ਕਿ ਉਨਾਂ ਦੇ ਪਰਿਵਾਰ ਕੋਲ ਬਾਲਾਸਰ ਫਾਰਮ ਆਪ ਤੇ ਹਰਿਆਣਾ ਦੀ ਵੰਡ ਹੋਣ ਤੋਂ ਪਹਿਲਾਂ ਹੀ ਸੀ ਬਲਕਿ ਇਹ ਜ਼ਮੀਨ ਉਹਨਾਂ ਦੇ ਪਿਤਾ ਜੀ ਨੂੰ ਸਹੁਰਾ ਪਰਿਵਾਰ ਵੱਲੋਂ ਮਿਲੀ ਸੀ। ਸੁਖਬੀਰ ਨੇ ਨੋਟਿਸ ਰਾਹੀਂ ਮੁੱਖ ਮੰਤਰੀ ਤੇ ਘਟੀਆ ਪੱਧਰ ਦੀ ਰਾਜਨੀਤੀ ਕਰਨ ਦਾ ਵੀ ਦੋਸ਼ ਲਾਇਆ ਹੈ।
Sukhbir Badal Vs Bhagwant Mann: