ਖਟਕੜ ਕਲਾਂ ਦੇ ਵਿਆਪਕ ਵਿਕਾਸ ਲਈ ਯੋਜਨਾ ਉਲੀਕੀ

ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਦੇ ਵੱਡਮੁੱਲੇ ਯੋਗਦਾਨ ਨੂੰ ਦਰਸਾਉਣ ਦੇ ਮੰਤਵ ਨਾਲ ਲਿਆ ਫੈਸਲਾ

23 ਮਾਰਚ ਸਿਰਫ਼ ਇੱਕ ਸਾਧਾਰਨ ਦਿਨ ਨਹੀਂ, ਸਗੋਂ ਹਰ ਤਰ੍ਹਾਂ ਦੇ ਅਨਿਆਂ, ਅੱਤਿਆਚਾਰ ਅਤੇ ਜ਼ੁਲਮ ਵਿਰੁੱਧ ਲੜਾਈ ਦਾ ਪ੍ਰਤੀਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਵਿਰਾਸਤੀ ਗਲੀ ਬਣਾਉਣ ਦਾ ਐਲਾਨ ਕੀਤਾ ਤਾਂ ਜੋ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਪੰਜਾਬ ਅਤੇ ਪੰਜਾਬੀਆਂ ਦੇ ਵੱਡਮੁੱਲੇ ਯੋਗਦਾਨ ਨੂੰ ਦਰਸਾਇਆ ਜਾ ਸਕੇ।

ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਸਬੰਧੀ ਮਤਾ ਪਾਸ ਕਰਨ ਲਈ ਪੰਜਾਬ ਵਿਧਾਨ ਸਭਾ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ 850 ਮੀਟਰ ਲੰਬੀ ਵਿਰਾਸਤੀ ਗਲੀ ਅਜਾਇਬ ਘਰ ਤੋਂ ਲੈ ਕੇ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਜੱਦੀ ਘਰ ਤੱਕ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸੜਕ ਜਿੱਥੇ ਸੂਬੇ ਦੇ ਕੌਮੀ ਆਜ਼ਾਦੀ ਸੰਘਰਸ਼ ਵਿੱਚ ਪਾਏ ਬੇਮਿਸਾਲ ਯੋਗਦਾਨ ਨੂੰ ਦਰਸਾਏਗੀ, ਉੱਥੇ ਨੌਜਵਾਨਾਂ ਨੂੰ ਦੇਸ਼ ਦੇ ਹਿੱਤ ਲਈ ਕੰਮ ਕਰਨ ਵਾਸਤੇ ਪ੍ਰੇਰਿਤ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਸੈਰ ਸਪਾਟਾ ਅਤੇ ਸੱਭਿਆਚਾਰ ਵਿਭਾਗ ਨੂੰ ਇਸ ਪ੍ਰਾਜੈਕਟ ਲਈ ਤਿਆਰੀਆਂ ਸ਼ੁਰੂ ਕਰਨ ਲਈ ਕਹਿ ਚੁੱਕੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਸ਼ਹੀਦ ਭਗਤ ਸਿੰਘ ਨੂੰ ਫਾਂਸੀ ਦੀ ਸਜ਼ਾ ਸੁਣਾਉਣ ਵੇਲੇ ਦੇ ਦ੍ਰਿਸ਼ ਨੂੰ ਦਰਸਾਉਂਦਾ ਵੀਡੀਓ ਬਣਾਉਣ ਦਾ ਵੀ ਵਿਚਾਰ ਕਰ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ 23 ਮਾਰਚ ਸਿਰਫ਼ ਇੱਕ ਸਾਧਾਰਨ ਦਿਨ ਨਹੀਂ ਹੈ, ਸਗੋਂ ਅਸਲ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਇਨਸਾਫ਼ੀ, ਅੱਤਿਆਚਾਰ ਅਤੇ ਜ਼ੁਲਮ ਵਿਰੁੱਧ ਲੜਾਈ ਦਾ ਪ੍ਰਤੀਕ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦਾ ਤਹੱਈਆ ਕਰੇ।

Also Read : ਚਮਕੀਲਾ ਦੀ ਬਾਇਓਪਿਕ ‘ਤੇ ਦਿਲਜੀਤ ਦੋਸਾਂਝ, ਇਮਤਿਆਜ਼ ਅਲੀ, ਪਰਿਣੀਤੀ ਚੋਪੜਾ ਦਾ ਕੋਰਟ ਨੇ ਨੋਟਿਸ

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਸਾਨੂੰ ਸਾਰਿਆਂ ਨੂੰ ਠੋਸ ਯਤਨ ਕਰਨੇ ਪੈਣਗੇ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਰਾਤਨ ਸ਼ਾਨ ਨੂੰ ਬਹਾਲ ਕਰਨਾ ਸਮੇਂ ਦੀ ਲੋੜ ਹੈ, ਜਿਸ ਲਈ ਹਰੇਕ ਵਿਅਕਤੀ ਨੂੰ ਸੂਬਾ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਇਕ ਵਿਅਕਤੀ ਹੀ ਨਹੀਂ, ਬਲਕਿ ਆਪਣੇ ਆਪ ਵਿੱਚ ਇਕ ਸੰਸਥਾ ਸਨ ਅਤੇ ਦੇਸ਼ ਦੀ ਤਰੱਕੀ ਲਈ ਸਾਨੂੰ ਉਨ੍ਹਾਂ ਦੇ ਨਕਸ਼ੇ ਕਦਮਾਂ `ਤੇ ਚੱਲਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਮਹਾਨ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਦੀ ਸੇਵਾ ਲਈ ਪ੍ਰੇਰਿਤ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਦੇਸ਼ ਨੂੰ ਅੰਗਰੇਜ਼ਾਂ ਦੇ ਚੁੰਗਲ ਤੋਂ ਮੁਕਤ ਕਰਵਾਉਣ ਦੇ ਨਾਲ-ਨਾਲ ਗਰੀਬੀ ਅਤੇ ਭ੍ਰਿਸ਼ਟਾਚਾਰ ਮੁਕਤ ਭਾਰਤ ਦੀ ਕਲਪਨਾ ਵੀ ਕੀਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਅਜੇ ਵੀ ਇਨ੍ਹਾਂ ਸਮੱਸਿਆਵਾਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਉਨ੍ਹਾਂ ਦੀ ਸਰਕਾਰ ਇਨ੍ਹਾਂ ਸਾਰੇ ਮੁੱਦਿਆਂ ਨੂੰ ਹੱਲ ਕਰਨ ਲਈ ਵਚਨਬੱਧ ਹੈ।

ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋਕਾਂ ਲਈ ਕੰਮ ਕਰਨ ਵਾਲੀ ਸਰਕਾਰ ਨੂੰ ਚੁਣਨ ਲਈ ਆਪਣੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਹਰ ਨਾਗਰਿਕ ਨੂੰ ਵੋਟ ਦਾ ਅਧਿਕਾਰ ਮਿਲਣਾ ਯਕੀਨੀ ਬਣਾਉਣ ਲਈ ਮਹਾਨ ਕੌਮੀ ਆਗੂਆਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਭਗਵੰਤ ਮਾਨ ਨੇ ਕਿਹਾ ਕਿ ਜਮਹੂਰੀਅਤ ਵਿੱਚ ਬਿਨਾਂ ਕਿਸੇ ਡਰ ਭੈਅ ਦੇ ਹਿੱਸਾ ਲੈਣਾ ਹੀ ਦੇਸ਼ ਦੇ ਇਨ੍ਹਾਂ ਮਹਾਨ ਆਗੂਆਂ ਨੂੰ ਸੱਚੀ ਸ਼ਰਧਾਂਜਲੀ ਹੈ।

Sunday, December 22, 2024

Today Hukamnama darbar sahib ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (09 ਮਾਰਚ, 2023)

Date:

ਬਿਲਾਵਲੁ ਮਹਲਾ ੫ ॥

Today Hukamnama darbar sahib ਸੋਈ ਮਲੀਨੁ ਦੀਨੁ ਹੀਨੁ ਜਿਸੁ ਪ੍ਰਭੁ ਬਿਸਰਾਨਾ ॥ ਕਰਨੈਹਾਰੁ ਨ ਬੂਝਈ ਆਪੁ ਗਨੈ ਬਿਗਾਨਾ ॥੧॥ ਦੂਖੁ ਤਦੇ ਜਦਿ ਵੀਸਰੈ ਸੁਖੁ ਪ੍ਰਭ ਚਿਤਿ ਆਏ ॥ ਸੰਤਨ ਕੈ ਆਨੰਦੁ ਏਹੁ ਨਿਤ ਹਰਿ ਗੁਣ ਗਾਏ ॥੧॥ ਰਹਾਉ ॥ ਊਚੇ ਤੇ ਨੀਚਾ ਕਰੈ ਨੀਚ ਖਿਨ ਮਹਿ ਥਾਪੈ ॥ ਕੀਮਤਿ ਕਹੀ ਨ ਜਾਈਐ ਠਾਕੁਰ ਪਰਤਾਪੈ ॥੨॥ ਪੇਖਤ ਲੀਲਾ ਰੰਗ ਰੂਪ ਚਲਨੈ ਦਿਨੁ ਆਇਆ ॥ ਸੁਪਨੇ ਕਾ ਸੁਪਨਾ ਭਇਆ ਸੰਗਿ ਚਲਿਆ ਕਮਾਇਆ ॥੩॥ ਕਰਣ ਕਾਰਣ ਸਮਰਥ ਪ੍ਰਭ ਤੇਰੀ ਸਰਣਾਈ ॥ ਹਰਿ ਦਿਨਸੁ ਰੈਣਿ ਨਾਨਕੁ ਜਪੈ ਸਦ ਸਦ ਬਲਿ ਜਾਈ ॥੪॥੨੦॥੫੦॥

Also Read : Hukamnama Sahib ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (07 ਮਾਰਚ, 2023)

ਵੀਰਵਾਰ, ੨੫ ਫੱਗਣ (ਸੰਮਤ ੫੫੪ ਨਾਨਕਸ਼ਾਹੀ)    (ਅੰਗ: ੮੧੩)

ਬਿਲਾਵਲੁ ਮਹਲਾ ੫ ॥

Today Hukamnama darbar sahib ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਭੁੱਲ ਜਾਂਦਾ ਹੈ, ਉਹੀ ਮਨੁੱਖ ਗੰਦਾ ਹੈ, ਕੰਗਾਲ ਹੈ, ਨੀਚ ਹੈ । ਉਹ ਮੂਰਖ ਮਨੁੱਖ ਆਪਣੇ ਆਪ ਨੂੰ (ਕੋਈ ਵੱਡੀ ਹਸਤੀ) ਸਮਝਦਾ ਰਹਿੰਦਾ ਹੈ, ਸਭ ਕੁਝ ਕਰਨ ਦੇ ਸਮਰੱਥ ਪ੍ਰਭੂ ਨੂੰ ਕੁਝ ਸਮਝਦਾ ਹੀ ਨਹੀਂ ।੧। (ਹੇ ਭਾਈ! ਮਨੁੱਖ ਨੂੰ) ਤਦੋਂ ਹੀ ਦੁੱਖ ਵਾਪਰਦਾ ਹੈ ਜਦੋਂ ਇਸ ਨੂੰ ਪਰਮਾਤਮਾ ਭੁੱਲ ਜਾਂਦਾ ਹੈ । ਪਰਮਾਤਮਾ ਮਨ ਵਿਚ ਵੱਸਿਆਂ (ਸਦਾ) ਸੁਖ ਪ੍ਰਤੀਤ ਹੁੰਦਾ ਹੈ । ਪ੍ਰਭੂ ਦਾ ਸੇਵਕ ਸਦਾ ਪ੍ਰਭੂ ਦੇ ਗੁਣ ਗਾਂਦਾ ਰਹਿੰਦਾ ਹੈ । ਸੇਵਕਾਂ ਦੇ ਹਿਰਦੇ ਵਿਚ ਇਹ ਆਨੰਦ ਟਿਕਿਆ ਰਹਿੰਦਾ ਹੈ ।੧।ਰਹਾਉ। (ਪਰ, ਹੇ ਭਾਈ! ਯਾਦ ਰੱਖ) ਪਰਮਾਤਮਾ ਉੱਚੇ (ਆਕੜਖਾਨ) ਤੋਂ ਨੀਵਾਂ ਬਣਾ ਦੇਂਦਾ ਹੈ, ਅਤੇ ਨੀਵਿਆਂ ਨੂੰ ਇਕ ਖਿਨ ਵਿਚ ਹੀ ਇੱਜ਼ਤ ਵਾਲੇ ਬਣਾ ਦੇਂਦਾ ਹੈ । ਉਸ ਪਰਮਾਤਮਾ ਦੇ ਪਰਤਾਪ ਦਾ ਅੰਦਾਜ਼ਾ ਨਹੀਂ ਲਾਇਆ ਜਾ ਸਕਦਾ ।੨। (ਹੇ ਭਾਈ! ਦੁਨੀਆ ਦੇ) ਖੇਲ-ਤਮਾਸ਼ੇ (ਦੁਨੀਆ ਦੇ) ਰੰਗ ਰੂਪ ਵੇਖਦਿਆਂ ਵੇਖਦਿਆਂ (ਹੀ ਮਨੁੱਖ ਦਾ ਦੁਨੀਆ ਤੋਂ) ਤੁਰਨ ਦਾ ਦਿਨ ਆ ਪਹੁੰਚਦਾ ਹੈ । ਇਹਨਾਂ ਰੰਗ-ਤਮਾਸ਼ਿਆਂ ਨਾਲੋਂ ਸਾਥ ਮੁੱਕਣਾ ਹੀ ਸੀ, ਉਹ ਸਾਥ ਮੁੱਕ ਜਾਂਦਾ ਹੈ, ਮਨੁੱਖ ਦੇ ਨਾਲ ਕੀਤੇ ਹੋਏ ਕਰਮ ਹੀ ਜਾਂਦੇ ਹਨ ।੩। ਹੇ ਜਗਤ ਦੇ ਰਚਨਹਾਰ ਪ੍ਰਭੂ! ਹੇ ਸਾਰੀਆਂ ਤਾਕਤਾਂ ਦੇ ਮਾਲਕ ਪ੍ਰਭੂ! (ਤੇਰਾ ਦਾਸ ਨਾਨਕ) ਤੇਰੀ ਸਰਣ ਆਇਆ ਹੈ । ਹੇ ਹਰੀ! ਨਾਨਕ ਦਿਨ ਰਾਤ (ਤੇਰਾ ਹੀ ਨਾਮ) ਜਪਦਾ ਹੈ, ਤੈਥੋਂ ਹੀ ਸਦਾ ਸਦਾ ਸਦਕੇ ਜਾਂਦਾ ਹੈ ।੪।੨੦।੫੦।

Today Hukamnama Sahib
Today Hukamnama sahib

BILAAVAL, FIFTH MEHL:

Today Hukamnama darbar sahib One who forgets God is filthy, poor and low. The fool does not understand the Creator Lord; instead, he thinks that he himself is the doer. || 1 || Pain comes, when one forgets Him. Peace comes when one remembers God. This is the way the Saints are in bliss — they continually sing the Glorious Praises of the Lord. || 1 || Pause || The high, He makes low, and the low, he elevates in an instant. The value of the glory of our Lord and Master cannot be estimated. || 2 || While he gazes upon beautiful dramas and plays, the day of his departure dawns. The dream becomes the dream, and his actions do not go along with him. || 3 || God is All-powerful, the Cause of causes; I seek Your Sanctuary. Day and night, Nanak meditates on the Lord; forever and ever he is a sacrifice. || 4 || 20 || 50 ||

Also Read : Hukamnama sahib ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (08 ਮਾਰਚ, 2023)

Share post:

Subscribe

spot_imgspot_img

Popular

More like this
Related

ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਟੀਮ ਸਮੇਤ ਦਵਾਈਆਂ ਅਤੇ ਖਾਦਾਂ ਦੀ ਅਚਨਚੇਤ ਚੈਕਿੰਗ

ਮੋਗਾ 22 ਦਸੰਬਰ   ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ...

ਸਪੀਕਰ ਸੰਧਵਾ ਨੇ ਜਿਲ੍ਹਾ ਪੱਧਰੀ ਟੇਬਲ ਟੈਨਿਸ ਟੂਰਨਾਮੈਟ ਦਾ ਕੀਤਾ ਉਦਘਾਟਨ

ਕੋਟਕਪੂਰਾ, 22 ਦਸੰਬਰ (  )    ਪੰਜਾਬ ਵਿਧਾਨ ਸਭਾ...

ਹੁਣ ਤੱਕ 5 ਲੋਕਾਂ ਨੂੰ ਮਲਬੇ ‘ਚੋਂ ਕੱਢਿਆ ਬਾਹਰ, ਰਾਹਤ ਅਤੇ ਬਚਾਅ ਕਾਰਜ ਜਾਰੀ

Relief and rescue operations continue ਸ਼ਨੀਵਾਰ ਸ਼ਾਮ ਨੂੰ ਮੋਹਾਲੀ...

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸਰਕਾਰੀ ਗਊਸ਼ਾਲਾ ਪਿੰਡ ਸਲੇਮਸ਼ਾਹ ਦਾ ਅਚਨਚੇਤ ਦੌਰਾ, ਗਊਆਂ ਦੀ ਦੇਖਭਾਲ ਅਤੇ ਖਾਣ ਪੀਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਆ

ਫਾਜ਼ਿਲਕਾ 21 ਦਸੰਬਰ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੱਲੋਂ ਫਾਜ਼ਿਲਕਾ ਦੇ ਪਿੰਡ ਸਲੇਮਸ਼ਾਹ ਵਿਖੇ ਚੱਲ ਰਹੀ...