ਸਾਬਕਾ CM ਬੇਅੰਤ ਸਿੰਘ ਦੇ ਕਾਤਲ ਜਗਤਾਰ ਤਾਰਾ ਨੂੰ ਮਿਲੀ 2 ਘੰਟੇ ਦੀ ਪੈਰੋਲ, ਭਤੀਜੀ ਦੇ ਵਿਆਹ ‘ਚ ਹੋਣਗੇ ਸ਼ਾਮਲ

Date:

Jagtaar Singh Tara Parole:

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਦੇ ਮੁੱਖ ਮੁਲਜ਼ਮ ਜਗਤਾਰ ਸਿੰਘ ਤਾਰਾ ਨੂੰ ਦੋ ਘੰਟੇ ਦੀ ਪੈਰੋਲ ਦਿੱਤੀ ਹੈ। ਇਹ ਪੈਰੋਲ ਭਤੀਜੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਦਿੱਤੀ ਗਈ ਹੈ।

ਤਾਰਾ ਨੂੰ ਆਪਣੀ ਭਤੀਜੀ ਦੇ ਵਿਆਹ ਲਈ 3 ਦਸੰਬਰ ਨੂੰ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਪੈਰੋਲ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਤਾਰਾ ਦੇ ਭਰਾ ਦੀ ਅਪ੍ਰੈਲ ‘ਚ ਮੌਤ ਹੋ ਗਈ ਸੀ ਪਰ ਉਸ ਸਮੇਂ ਤਾਰਾ ਨੂੰ ਜ਼ਮਾਨਤ ਨਹੀਂ ਮਿਲੀ ਸੀ। ਹੁਣ ਹਾਈਕੋਰਟ ਨੇ ਭਤੀਜੀ ਦੇ ਵਿਆਹ ਲਈ ਪੈਰੋਲ ਦੇ ਦਿੱਤੀ ਹੈ।

ਦੱਸ ਦੇਈਏ ਕਿ ਤਾਰਾ ਦੇ ਵਕੀਲ ਨੇ ਕਿਹਾ ਸੀ ਕਿ 3 ਦਸੰਬਰ ਨੂੰ ਉਸ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਪੈਰੋਲ ਦਿੱਤੀ ਜਾਵੇ। ਪਰ ਵਿਚਾਰ ਕਰਨ ਤੋਂ ਬਾਅਦ ਅਦਾਲਤ ਨੇ ਉਸ ਨੂੰ 2 ਘੰਟੇ ਲਈ ਪੈਰੋਲ ਦੇ ਦਿੱਤੀ। ਤਾਰਾ ਨੇੜੇ ਪੰਜਾਬ ਪੁਲਿਸ ਦੀ ਸੁਰੱਖਿਆ ਹਰ ਸਮੇਂ ਤਾਇਨਾਤ ਰਹੇਗੀ। ਠੀਕ ਦੋ ਘੰਟੇ ਬਾਅਦ ਉਸ ਨੂੰ ਦੁਬਾਰਾ ਜੇਲ੍ਹ ਆਉਣਾ ਪਵੇਗਾ।

ਇਹ ਵੀ ਪੜ੍ਹੋਂ: ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ‘ਤੇ ADGP ਜੇਲ੍ਹ ਤਲਬ

2004 ਵਿੱਚ ਬੈਰਕ ਨੰਬਰ-7 ਤੋਂ ਸੁਰੰਗ ਪੁੱਟੀ ਗਈ ਸੀ

20/21 ਜਨਵਰੀ 2004 ਦੀ ਅੱਧੀ ਰਾਤ ਨੂੰ ਬੁਡੈਲ ਜੇਲ੍ਹ ਦੀ ਬੈਰਕ ਨੰਬਰ 7 ਵਿੱਚ ਬੰਦ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਬੇਅੰਤ ਸਿੰਘ ਕਤਲ ਕਾਂਡ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ, ਪਰਮਜੀਤ ਸਿੰਘ ਭੌਰਾ ਅਤੇ ਜਗਤਾਰ ਸਿੰਘ ਤਾਰਾ ਸਮੇਤ ਉਨ੍ਹਾਂ ਦੇ ਰਸੋਈਏ ਅਤੇ ਦੇਵ ਸਿੰਘ ਦੇਵੀ ਕਤਲ ਕੇਸ ਵਿੱਚ ਸ਼ਾਮਲ ਸਨ, ਜੇਲ੍ਹ ਵਿੱਚੋਂ ਸੁਰੰਗ ਪੁੱਟ ਕੇ ਫਰਾਰ ਹੋ ਗਏ ਸਨ।

ਦੋਸ਼ੀ ਨੇ ਟਾਇਲਟ ਸੀਟ ਨੂੰ ਉਖਾੜ ਕੇ ਬੈਰਕ ਦੇ ਅੰਦਰ 94 ਫੁੱਟ ਲੰਬੀ ਸੁਰੰਗ ਪੁੱਟੀ ਸੀ। ਇਸ ਸੁਰੰਗ ਵਿੱਚ ਇੱਕ ਸਮੇਂ ਵਿੱਚ ਸਿਰਫ਼ ਇੱਕ ਵਿਅਕਤੀ ਹੀ ਜਾ ਸਕਦਾ ਸੀ। ਸੁਰੰਗ ਪੁੱਟਦੇ ਸਮੇਂ ਇਧਰ-ਉਧਰ ਮਿੱਟੀ ਨੂੰ ਡਿੱਗਣ ਤੋਂ ਰੋਕਣ ਲਈ ਦੋਸ਼ੀ ਇਸ ‘ਤੇ ਨਾਲੋ-ਨਾਲ ਮਿੱਟੀ ਪਾ ਦਿੰਦੇ ਸਨ। ਬੁਡੈਲ ਜੇਲ੍ਹ ਦੀ ਕੰਧ ਤੱਕ ਸੁਰੰਗ ਪੁੱਟੀ ਗਈ ਸੀ, ਜਿਸ ਤੱਕ ਪਹੁੰਚਣ ਤੋਂ ਬਾਅਦ ਮੁਲਜ਼ਮ ਕੰਧ ਟੱਪ ਕੇ ਫਰਾਰ ਹੋ ਗਿਆ।

Jagtaar Singh Tara Parole:

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ...