ਭਗਵੰਤ ਮਾਨ ਨੇ ਰਾਸ਼ਟਰਪਤੀ ਦਾ ਅੰਮ੍ਰਿਤਸਰ ਪੁੱਜਣ ਉਤੇ ਕੀਤਾ ਸਵਾਗਤ

Date:

  • ਰਾਸ਼ਟਰਪਤੀ ਨੂੰ ਪਵਿੱਤਰ ਨਗਰੀ ਦੀ ਸ਼ਾਨਾਮੱਤੀ ਸੱਭਿਆਚਾਰਕ, ਸਮਾਜਿਕ ਤੇ ਧਾਰਮਿਕ ਵਿਰਾਸਤ ਬਾਰੇ ਕਰਵਾਇਆ ਜਾਣੂੰ
  • ਮੁੱਖ ਮੰਤਰੀ ਨੇ ਰਾਸ਼ਟਰਪਤੀ ਨਾਲ ਸ੍ਰੀ ਹਰਿਮੰਦਰ ਸਾਹਿਬ, ਜਲ੍ਹਿਆਂਵਾਲਾ ਬਾਗ਼, ਦੁਰਗਿਆਣਾ ਮੰਦਰ ਅਤੇ ਭਗਵਾਨ ਵਾਲਮੀਕਿ ਤੀਰਥ ਵਿਖੇ ਕੀਤੇ ਦਰਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਇਸ ਪਵਿੱਤਰ ਸ਼ਹਿਰ ਵਿੱਚ ਪਹਿਲੀ ਵਾਰ ਪੁੱਜਣ ਉਤੇ ਸਵਾਗਤ ਕੀਤਾ। BHAGWANT MANN WELCOMES PRESIDENT

ਮੁੱਖ ਮੰਤਰੀ ਨੇ ਇਕ ਦਿਨਾ ਦੌਰੇ ਉਤੇ ਅੰਮ੍ਰਿਤਸਰ ਪੁੱਜੇ ਰਾਸ਼ਟਰਪਤੀ ਦਾ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਉਤੇ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਗੁਲਦਸਤਾ ਭੇਟ ਕੀਤਾ। ਪੰਜਾਬ ਆਉਣ ਉਤੇ ਰਾਸ਼ਟਰਪਤੀ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਹ ਗੁਰੂਆਂ, ਸੰਤਾਂ, ਪੀਰਾਂ-ਫ਼ਕੀਰਾਂ ਦੀ ਧਰਤੀ ਹੈ। ਉਨ੍ਹਾਂ ਰਾਸ਼ਟਰਪਤੀ ਨੂੰ ਦੱਸਿਆ ਕਿ ਪੰਜਾਬ ਦੀ ਆਪਣੀ ਅਮੀਰ ਸੱਭਿਆਚਾਰਕ ਵਿਰਾਸਤ ਹੈ, ਜਿਸ ਬਾਰੇ ਸਿਰਫ਼ ਇੱਥੇ ਆ ਕੇ ਹੀ ਜਾਣਿਆ ਜਾ ਸਕਦਾ ਹੈ। BHAGWANT MANN WELCOMES PRESIDENT

ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਰਾਸ਼ਟਰਪਤੀ ਆਪਣੇ ਦੌਰੇ ਦੌਰਾਨ ਪੰਜਾਬੀਆਂ ਦੀ ਨਿੱਘੀ ਮਹਿਮਾਨਨਿਵਾਜ਼ੀ ਦਾ ਆਨੰਦ ਮਾਣਨ ਦੇ ਨਾਲ-ਨਾਲ ਸੂਬੇ ਦੀ ਸ਼ਾਨਾਮੱਤੀ ਅਮੀਰ ਵਿਰਾਸਤ ਨੂੰ ਮਹਿਸੂਸ ਕਰਨਗੇ। ਭਗਵੰਤ ਮਾਨ ਨੇ ਕਿਹਾ ਕਿ ਇਹ ਸਾਡੇ ਲਈ ਇਕ ਯਾਦਗਾਰੀ ਮੌਕਾ ਹੈ ਅਤੇ ਸਮੁੱਚਾ ਪੰਜਾਬ ਦੇਸ਼ ਦੇ ਰਾਸ਼ਟਰਪਤੀ ਦਾ ਸੂਬੇ ਵਿੱਚ ਪੁੱਜਣ ਉਤੇ ਤਹਿ-ਦਿਲੋਂ ਸਵਾਗਤ ਕਰਦਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦੀ ਵਰੋਸਾਈ ਇਸ ਧਰਤੀ ਉਤੇ ਦੇਸ਼ ਦੇ ਰਾਸ਼ਟਰਪਤੀ ਦੇ ਇੱਥੇ ਪੁੱਜਣ ਉਤੇ ਸੂਬਾ ਸਰਕਾਰ ਮਾਣ-ਮਹਿਸੂਸ ਕਰਦੀ ਹੈ।

ਇਸ ਦੌਰਾਨ ਮੁੱਖ ਮੰਤਰੀ ਨੇ ਰਾਸ਼ਟਰਪਤੀ ਨਾਲ ਸ੍ਰੀ ਹਰਿਮੰਦਰ ਸਾਹਿਬ, ਜਲ੍ਹਿਆਂਵਾਲਾ ਬਾਗ਼, ਦੁਰਗਿਆਣਾ ਮੰਦਰ ਅਤੇ ਭਗਵਾਨ ਵਾਲਮੀਕਿ ਤੀਰਥ ਦੇ ਦਰਸ਼ਨ ਕੀਤੇ।

Also Read : ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਅੱਜ (10 ਮਾਰਚ)ਤੋਂ ਹੋਵੇਗਾ ਦਾਖ਼ਲਿਆਂ ਦਾ ਮਹਾਂ-ਅਭਿਆਨ : ਹਰਜੋਤ ਸਿੰਘ ਬੈਂਸ

Share post:

Subscribe

spot_imgspot_img

Popular

More like this
Related