Sangrur News ਸੰਗਰੂਰ ਦੇ ਮਾਰੀਸ਼ਸ ਸਕੂਲ ਦੀ ਕੰਟੀਨ ਵਿੱਚ ਖਾਣਾ ਖਾਣ ਤੋਂ ਬਾਅਦ ਬੱਚਿਆਂ ਦੀ ਸਿਹਤ ਵਿਗੜ ਗਈ ਸੀ। 60 ਬੱਚਿਆਂ ਨੂੰ ਤੁਰੰਤ ਸੰਗਰੂਰ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਸ ਮੌਕੇ ਸਿੱਖਿਆ ਮੰਤਰੀ ਨੇ ਵੀ ਤੁਰੰਤ ਕਾਰਵਾਈ ਕਰਦਿਆਂ ਕੰਟੀਨ ਦੇ ਠੇਕੇਦਾਰ ਮਨਿੰਦਰ ਸਿੰਘ ਦਾ ਲਾਇਸੈਂਸ ਰੱਦ ਕਰ ਦਿੱਤਾ।
ਇਸ ਮੌਕੇ ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਕੰਟੀਨ ਦੇ ਠੇਕੇਦਾਰ ਖ਼ਿਲਾਫ਼ ਧਾਰਾ 307 ਤਹਿਤ ਪਰਚਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਤੋਂ ਇਲਾਵਾ ਮੈੱਸ ਦੇ ਮੈਨੇਜਰ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
READ ALSO : ਬੇਅੰਤ ਸਿੰਘ ਕਤਲ ਕੇਸ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ ਇਕ ਹੋਰ ਮਾਮਲੇ ‘ਚ ਬਰੀ
ਦੱਸ ਦੇਈਏ ਕਿ ਅੱਜ ਸਵੇਰੇ ਸੰਗਰੂਰ ਦੇ ਘੌੜਾ ਸਥਿਤ ਮੈਰੀਟੋਰੀਅਸ ਸਕੂਲ ਵਿੱਚ ਬੱਚਿਆਂ ਨੂੰ ਖਰਾਬ ਖਾਣਾ ਦਿੱਤਾ ਗਿਆ। ਜਿਸ ਕਾਰਨ 60 ਦੇ ਕਰੀਬ ਬੱਚੇ ਇਹ ਖਾਣਾ ਖਾਣ ਤੋਂ ਬਾਅਦ ਬਿਮਾਰ ਹੋ ਗਏ ਹਨ। ਜਾਣਕਾਰੀ ਅਨੁਸਾਰ ਬੱਚਿਆਂ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਮੈਰੀਟੋਰੀਅਸ ਸਕੂਲ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਮਾਮਲੇ ਦੀ ਜਾਂਚ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮਾਮਲੇ ਦੀ ਜਾਂਚ ਲਈ ਇਕ ਕਮੇਟੀ ਬਣਾਈ ਗਈ ਹੈ ਜੋ ਇਕ ਹਫਤੇ ਵਿਚ ਆਪਣੀ ਰਿਪੋਰਟ ਦੇਵੇਗੀ, ਜਿਸ ਦੇ ਆਧਾਰ ‘ਤੇ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ। Sangrur News