ਸਨੀ ਦਿਓਲ ਵੱਲੋਂ ਲੋਕ ਸਭਾ ਲਈ ਚੁਣੇ ਜਾਣ ਮਗਰੋਂ ਹਲਕੇ ਨੂੰ ਆਪਣੇ ਰਹਿਮੋ-ਕਰਮ ਉਤੇ ਛੱਡਣ ਦੀ ਕੀਤੀ ਨੁਕਤਾਚੀਨੀ
ਗੁਰਦਾਸਪੁਰ, 2 ਦਸੰਬਰ
ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਨੇ ਇਸ ਲੋਕ ਸਭਾ ਸੀਟ ਤੋਂ ਸਨੀ ਦਿਓਲ ਨੂੰ ਆਪਣਾ ਨੁਮਾਇੰਦਾ (ਸੰਸਦ ਮੈਂਬਰ) ਚੁਣਿਆ ਸੀ, ਪਰ ਸਨੀ ਦਿਓਲ ਨੇ ਇੱਕ ਵਾਰ ਵੀ ਆਪਣੇ ਹਲਕੇ ਦਾ ਦੌਰਾ ਨਾ ਕਰ ਕੇ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅਜਿਹੇ ਅਕ੍ਰਿਤਘਣ ਲੋਕ ਕਿਸੇ ਕਿਸਮ ਦੀ ਲਿਹਾਜ਼ ਦੇ ਹੱਕਦਾਰ ਨਹੀਂ ਹਨ ਅਤੇ ਇਨ੍ਹਾਂ ਨੂੰ ਸੱਤਾ ਤੋਂ ਲਾਂਭੇ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਲੋਕਾਂ ਦੇ ਅਸਲੀ ਸੇਵਕ ਚੁਣੇ ਜਾ ਸਕਣ।