ਅੰਮ੍ਰਿਤਸਰ, 5 ਦਸੰਬਰ 2023
ਪੰਜਾਬ ਸਰਕਾਰ ਵੱਲੋਂ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦਾ ਕਾਰਡ ਬਣਵਾਉਣ ਵਾਲੇਲਾਭਪਾਤਰੀਆਂ ਲਈ 31 ਦਸੰਬਰ 2023 ਤੱਕ ਦਾ ਵਾਧਾ ਕਰ ਦਿੱਤਾ ਗਿਆ ਹੈ ਅਤੇ 31 ਦਸੰਬਰ ਤੱਕ ਕਾਰਡ ਬਣਵਾਉਣ ਵਾਲਿਆਂ ਵਿਚੋ 10 ਲੋਕਾਂ ਨੂੰ ਲੱਕੀ ਡਰਾਅ ਜ਼ਰੀਏ ਚੁਣਿਆ ਜਾਵੇਗਾ ਅਤੇ ਨਗਦ ਇਨਾਮ ਦਿੱਤੇ ਜਾਣਗੇ।
ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਨਦੀਪ ਕੌਰ ਨੇ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਦੱਸਿਆ ਕਿ ਇਸ ਯੋਜਨਾ ਤਹਿਤ ਪਹਿਲਾਂ ਇਨਾਮ 1 ਲੱਖ ਰੁਪਏ, ਦੂਜਾ ਇਨਾਮ 50 ਹਜ਼ਾਰ ਰੁਪਏ, ਤੀਜਾ ਇਨਾਮ 25 ਹਜ਼ਾਰ ਰੁਪਏ, ਚੌਥਾ ਇਨਾਮ 10 ਹਜ਼ਾਰ ਰੁਪਏ, ਪੰਜਵਾਂ ਇਨਾਮ 8 ਹਜ਼ਾਰ ਰੁਪਏ ਅਤੇ ਛੇਵੇਂ ਤੋਂ ਦਸਵੇਂ ਇਨਾਮ ਵਿੱਚ 5 ਹਜ਼ਾਰ ਰੁਪਏ ਦੇ ਡਰਾਅ ਕੱਢੇ ਜਾਣਗੇ।
ਉਨ੍ਹਾਂ ਦੱਸਿਆ ਇਸ ਯੋਜਨਾ ਤਹਿਤ ਪੰਜਾਬ ਵਿੱਚ ਲਾਭਪਾਤਰੀ ਪਰਿਵਾਰਾਂ ਨੂੰ ਸੂਚੀਬੱਧ ਹਸਪਤਾਲਾਂ ਵਿੱਚ ਸਲਾਨਾ 5 ਲੱਖ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਜਾਂਦੀ ਹੈ, ਜਿਸ ਦਾ ਲੋੜਵੰਦ ਪਰਿਵਾਰਾਂ ਨੂੰ ਜ਼ਰੂਰ ਲਾਭ ਉਠਾਉਣਾ ਚਾਹੀਦਾ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਪਣੇ ਵਿਭਾਗਾਂ ਨਾਲ ਸਬੰਧਤ ਲੋੜਵੰਦਾਂ ਦੇ ਕਾਰਡ ਜ਼ਰੂਰ ਬਣਾਏ ਜਾਣ। ਉਨ੍ਹਾਂ ਦੱਸਿਆ ਕਿ ਇਸ ਕਾਰਡ ’ਤੇ ਹਰ ਸਾਲ ਪੂਰੇ ਪਰਿਵਾਰ ਲਈ 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਹੈ ਅਤੇ ਆਯੂਸ਼ਮਾਨ ਕਾਰਡ ਲਾਭਪਾਤਰੀ ਹੁਣ ਖੁਦ ਘਰ ਬੈਠੇ ਆਯੂਸ਼ਮਾਨ ਐਪ ਰਾਹੀਂ ਕਾਰਡ ਬਣਾ ਸਕਦੇ ਹਨ ਜਾਂ ਆਯੂਸ਼ਮਾਨ ਕਾਰਡ ਬਣਾਉਣ ਲਈ ਨਜਦੀਕੀ ਆਸ਼ਾ ਵਰਕਰ ਜਾਂ ਨੇੜੇ ਦੇ ਸਰਕਾਰੀ ਹਸਪਤਾਲ ਵਿਖੇ ਸੰਪਰਕ ਕਰ ਸਕਦੇ ਹਨ, ਉਨ੍ਹਾਂ ਦੱਸਿਆ ਕਿ ਕਾਰਡ ਧਾਰਕ ਗੋਡੇ ਬਦਲਣ, ਦਿਲ ਦੀ ਸਰਜਰੀ, ਕੈਂਸਰ ਦੇ ਇਲਾਜ ਆਦਿ ਸਮੇਤ ਲੱਗਭੱਗ 1600 ਕਿਸਮ ਦੇ ਇਲਾਜ ਦੀ ਸੁਵਿਧਾ ਦਿੱਤੀ ਗਈ ਹੈ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ੍ਹਾਂ ਲਾਭਪਾਤਰੀ ਪਰਿਵਾਰਾਂ ਵਿੱਚ ਐਨਯਐਫਯਐਸਯਏ, ਰਾਸ਼ਨ ਕਾਰਡ ਧਾਰਕ, ਜੇ ਫਾਰਮ ਧਾਰਕ ਕਿਸਾਨ, ਰਜਿਸਰਡ ਮਜਦੂਰ, ਰਜਿਸਟਰਡ ਛੋਟੇ ਵਪਾਰੀ, ਮਾਨਤਾ ਪ੍ਰਾਪਤ ਪੀਲੇ ਕਾਰਡ ਧਾਰਕ ਪੱਤਰਕਾਰਾਂ ਤੇ ਸਮਾਜਿਕ, ਆਰਥਿਕ ਜਾਤੀ ਜਨ ਗਣਨਾ ਡਾਟਾ 2011 ਤਹਿਤ ਕਵਰ ਪਰਿਵਾਰ ਸ਼ਾਮਲ ਹਨ।
ਉਨ੍ਹਾਂ ਜ਼ਿਲ੍ਹੇ ਦੇ ਸਾਰੇ ਯੋਗ ਲਾਭਪਾਤਰੀਆਂ ਨੂੰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਦੀ ਅਪੀਲ ਕੀਤੀ । ਇਸ ਮੀਟਿੰਗ ਵਿੱਚ ਡਿਪਟੀ ਮੈਡੀਕਲ ਕਮਿਸ਼ਨਰ ਡਾਯ ਗੁਰਮੀਤ ਕੌਰ, ਜਿਲ੍ਹਾ ਮੰਡੀ ਅਫਸਰ ਸ ਅਮਨਦੀਪ ਸਿੰਘ, ਡੀਯਐਮ ਕਾਮਨ ਸਰਵਿਸ ਸੈਂਟਰ, ਸਰਤਾਜ ਸਿੰਘ, ਜਿਲ੍ਹਾ ਕੁਆਰਡੀਨੇਟਰ ਫਤਿਹਦੀਪ ਸਿੰਘ, ਏਯਐਫਯਐਸਯਓ ਸੰਦੀਪ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।
ਉਨ੍ਹਾਂ ਜ਼ਿਲ੍ਹੇ ਦੇ ਸਾਰੇ ਯੋਗ ਲਾਭਪਾਤਰੀਆਂ ਨੂੰ ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਕਾਰਡ ਬਣਾਉਣ ਦੀ ਅਪੀਲ ਕੀਤੀ ।
ਇਸ ਮੀਟਿੰਗ ਵਿੱਚ ਡਿਪਟੀ ਮੈਡੀਕਲ ਕਮਿਸ਼ਨਰ ਡਾ: ਗੁਰਮੀਤ ਕੌਰ, ਜਿਲ੍ਹਾ ਮੰਡੀਅਫਸਰ ਸ ਅਮਨਦੀਪ ਸਿੰਘ, ਡੀ:ਐਮ ਕਾਮਨ ਸਰਵਿਸ ਸੈਂਟਰ, ਸਰਤਾਜ ਸਿੰਘ, ਜਿਲ੍ਹਾ ਕੁਆਰਡੀਨੇਟਰ ਫਤਿਹਦੀਪ ਸਿੰਘ, ਏ:ਐਫ:ਐਸ:ਓ ਸੰਦੀਪ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।