ਅੰਮ੍ਰਿਤਸਰ 5 ਦਸੰਬਰ 2023
ਜਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਸ੍ਰੀਮਤੀ ਅਮਨਦੀਪ ਕੌਰ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਕਮ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 017-ਅੰਮ੍ਰਿਤਸਰ ਕੇਂਦਰੀ ਦੇ ਦਿਸ਼ਾ ਨਿਰਦੇਸ਼ਾ ਤੇ ਸ੍ਰੀ ਬਰਿੰਦਰਜੀਤ ਸਿੰਘ ਨੋਡਲ ਅਫ਼ਸਰ ਸਵੀਪ ਨੇ ਅੰਮ੍ਰਿਤਸਰ ਕੇਂਦਰੀ ਹਲਕੇ ਅਧੀਨ ਆਉਂਦੇ ਸਰਕਾਰੀ ਆਰਟ ਐਂਡ ਕਰਾਫਟ ਇੰਸਟੀਚਿਊਟ, ਹਾਲ ਗੇਟ, ਅੰਮ੍ਰਿਤਸਰ ਅਤੇ ਸਰਕਾਰੀ ਇੰਸਟੀਚਿਊਟ ਆਫ ਗਾਰਮੈਂਟ ਟੈਕਨਾਲੋਜੀ, ਹਾਲ ਗੇਟ, ਅੰਮ੍ਰਿਤਸਰ ਸੰਸਥਾਵਾਂ ਦੇ ਪ੍ਰਿੰਸੀਪਲਾਂ ਅਤੇ ਨੋਡਲ ਅਫ਼ਸਰਾਂ ਦੇ ਸਹਿਯੋਗ ਨਾਲ ਲੋਕਾਂ ਨੂੰ ਵੋਟਰ ਕਾਰਡ ਬਣਾਉਣ ਲਈ ਜਾਗਰੂਕ ਕਰਨ ਲਈ ਸਵੀਪ ਗਤੀਵਿਧੀਆਂ ਅਧੀਨ ਹਾਲ ਬਾਜ਼ਾਰ ਵਿੱਚ ਮੈਗਾ ਰੈਲੀ ਕੱਢੀ ਗਈ।
ਇਸ ਮੈਗਾ ਰੈਲੀ ਨੂੰ ਸ੍ਰੀਮਤੀ ਅਮਨਦੀਪ ਕੌਰ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 017-ਅੰਮ੍ਰਿਤਸਰ ਕੇਂਦਰੀ ਨੇ ਝੰਡੀ ਦੇ ਕੇ ਰਵਾਨਾ ਕੀਤਾ। ਰੈਲੀ ਵਿੱਚ ਪ੍ਰਿੰਸੀਪਲ ਸ੍ਰੀ ਜਤਿੰਦਰ ਸਿੰਘ ਜੀ ਅਤੇ ਡੈਡੀਕੇਟਿਡ ਅਫ਼ਸਰ 017-ਅੰਮ੍ਰਿਤਸਰ ਕੇਂਦਰੀ ਵੀ ਹਾਜ਼ਰ ਸਨ। ਇਸ ਰੈਲੀ ਦਾ ਮੁੱਖ ਮਕਸਦ ਆਨਲਾਇਨ ਨਵੀਂ ਵੋਟ ਬਣਾਉਣੀ, ਦਰੁਸਤੀ ਕਰਾਉਣੀ ਅਤੇ 18 ਸਾਲ ਦੇ ਯੋਗ ਸਿਖਿਆਰਥੀਆਂ ਨੂੰ ਵੋਟ ਬਣਾਉਣ ਲਈ ਉਤਸਾਹਿਤ ਕਰਨਾ ਹੈ। 017-ਅੰਮ੍ਰਿਤਸਰ ਕੇਂਦਰੀ ਹਲਕੇ ਅਧੀਨ ਕਾਲਜਾਂ ਅਤੇ ਸੰਸਥਾਵਾਂ ਵਿੱਚ 1500 ਦੇ ਕਰੀਬ ਸਿਖਿਆਰਥੀਆਂ ਦੀ ਨਵੀਂ ਵੋਟ ਬਣਾਉਣ ਲਈ ਆਨਲਾਇਨ ਰਜਿਸਟ੍ਰੇਸ਼ਨ ਕੀਤੀ ਗਈ ਹੈ ਜੋ ਕਿ ਅਜੇ ਵੀ ਬਾਕੀ ਰਹਿੰਦੇ ਸਿਖਿਆਰਥੀਆਂ ਦੀ ਰਜਿਸਟ੍ਰੇਸ਼ਨ ਹੋ ਰਹੀ ਹੈ। ਸਿਖਿਆਰਥੀਆਂ ਨੂੰ ਵੋਟ ਬਣਾਉਣ ਲਈ ਜਾਗਰੂਕ ਕਰਨ ਲਈ ਸਾਰੇ ਕਾਲਜਾਂ ਅਤੇ ਸੰਸਥਾਵਾਂ ਵਿੱਚ ਲਗਾਤਾਰ ਸਵੀਪ ਗਤੀਵਿਧੀਆਂ ਕਰਵਾਈਆਂ ਦਾ ਰਹੀਆਂ ਹਨ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੈਗਾ ਰੈਲੀ ਦਾ ਮਕਸਦ ਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨਾ ਹੈ ਅਤੇ ਆਪਣਾ ਵੋਟ ਬਣਾਉਣ ਲਈ ਪ੍ਰੇਰਿਤ ਵੀ ਕਰਨਾ ਹੈ। ਉਨ੍ਹਾਂ ਦੱਸਿਆ ਕਿ ਲੋਕਤੰਤਰ ਦੀ ਮਜਬੂਤੀ ਲਈ ਜਰੂਰੀ ਹੈ ਕਿ ਨੌਜਵਾਨ ਵੱਧ ਚੜ ਕੇ ਵੋਟਾਂ ਵਿਚ ਭਾਗ ਲੈਣ।