ਦਿਵਿਆਂਗਜਨ ਵੀ ਸਾਡੇ ਸਮਾਜ ਦਾ ਅਹਿਮ ਹਿੱਸਾ ਹਨ: ਚੇਤਨ ਸਿੰਘ ਜੌੜਾਮਾਜਰਾ

Date:

ਕੈਬਨਿਟ ਮੰਤਰੀ ਨੇ ਦਿਵਿਆਂਗ ਲੋੜਵੰਦਾਂ ਨੂੰ ਆਪਣੀ ਕਿਰਤ ਕਮਾਈ ‘ਚੋਂ 25 ਟਰਾਈ ਸਾਈਕਲ ਵੰਡੇ
ਹੋਲੀ ਦੀ ਅਸਲ ਭਾਵਨਾ ਲੋੜਵੰਦ ਲੋਕਾਂ ਦੇ ਜੀਵਨ ਵਿੱਚ ਰੰਗ ਭਰਨ ਵਿੱਚ ਹੈ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਲਈ ਭਲਾਈ ਕੇਂਦਰਿਤ ਉਪਰਾਲੇ ਪੂਰੀ ਤਨਦੇਹੀ ਨਾਲ ਕਰਨ ਦੀ ਵਚਨਬੱਧਤਾ ਤਹਿਤ ਕੈਬਨਿਟ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਵਿਖੇ ਆਪਣੀ ਕਿਰਤ ਕਮਾਈ ‘ਚੋਂ ਦਿਵਿਆਂਗ ਲੋੜਵੰਦਾਂ ਨੂੰ 25 ਟਰਾਈ ਸਾਈਕਲ ਵੰਡੇ। Differently abled people also
ਗਰੀਬ, ਲੋੜਵੰਦ, ਬੇਸਹਾਰਾ ਅਤੇ ਹੋਰਨਾਂ ਦਿਵਿਆਂਗਜਨਾਂ ਨੂੰ ਸਾਡੇ ਸਮਾਜ ਦਾ ਅਹਿਮ ਹਿੱਸਾ ਦੱਸਦਿਆਂ ਮੰਤਰੀ ਨੇ ਲੋਕਾਂ ਨੂੰ ਅਜਿਹੇ ਲੋੜਵੰਦ ਲੋਕਾਂ ਦੀ ਹਰ ਸੰਭਵ ਢੰਗ ਨਾਲ ਮਦਦ ਕਰਕੇ ਰੰਗਾਂ ਦੇ ਤਿਉਹਾਰ ‘ਹੋਲੀ’ ਨੂੰ ਸਹੀ ਅਰਥਾਂ ਵਿੱਚ ਮਨਾਉਣ ਦਾ ਸੱਦਾ ਦਿੱਤਾ।
ਮੰਤਰੀ ਨੇ ਗੈਰ-ਸਰਕਾਰੀ ਸੰਗਠਨਾਂ ਨੂੰ ਵੀ ਹਰ ਸੰਭਵ ਤਰੀਕੇ ਨਾਲ ਦਿਵਿਆਂਗਜਨਾਂ ਦੀ ਮਦਦ ਕਰਨ ਲਈ ਅੱਗੇ ਆਉਣ ਵਾਸਤੇ ਸੱਦਾ ਦਿੱਤਾ। ਇਸ ਨਾਲ ਇਨ੍ਹਾਂ ਲੋਕਾਂ ਦੇ ਜੀਵਨ ਵਿੱਚ ਖੁਸ਼ੀਆਂ ਦੇ ਰੰਗ ਭਰੇ ਜਾ ਸਕਣ ਅਤੇ ਉਹ ਸਮਾਜ ਦੇ ਹੋਰ ਵਰਗਾਂ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਤੁਰ ਸਕਣ। ਜੌੜਾਮਾਜਰਾ ਨੇ ਅੱਗੇ ਕਿਹਾ ਕਿ ਹੋਲੀ ਤਿਉਹਾਰ ਦਾ ਅਰਥ ਸਿਰਫ਼ ਇੱਕ ਦੂਜੇ ‘ਤੇ ਰੰਗ ਪਾਉਣਾ ਹੀ ਨਹੀਂ ਹੈ, ਸਗੋਂ ਸੰਭਵ ਸਾਧਨਾਂ ਨਾਲ ਲੋੜਵੰਦਾਂ ਦੀ ਮਦਦ ਕਰਨਾ ਵੀ ਹੈ ਤਾਂ ਜੋ ਉਨ੍ਹਾਂ ਦਾ ਜੀਵਨ ਖੁਸ਼ੀਆਂ ਨਾਲ ਭਰਿਆ ਜਾ ਸਕੇ। Differently abled people also

Also Read : ਹੋਲੀ ‘ਤੇ ਜਾਪਾਨੀ ਔਰਤ ਨਾਲ ਛੇੜਛਾੜ ਦੇ ਵੀਡੀਓ ਦੀ ਜਾਂਚ ਕਰ ਰਹੀ ਹੈ ਦਿੱਲੀ ਪੁਲਿਸ

Share post:

Subscribe

spot_imgspot_img

Popular

More like this
Related

ਵਿਸ਼ਵ ਚੈਂਪੀਅਨ ਗੁਕੇਸ਼ ਲਈ ਸ਼ਤਰੰਜ ਬਣਾਉਣ ਵਾਲੇ ਕਾਰੀਗਰਾਂ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ

ਅੰਮ੍ਰਿਤਸਰ 19 ਨਵੰਬਰ 2024- ਹਾਲ ਹੀ ਵਿੱਚ ਸਿੰਗਾਪੁਰ ਵਿਖੇ ਹੋਈ ਸ਼ਤਰੰਜ ਦੀ ਵਿਸ਼ਵ...

ਬਾਲ ਭਿੱਖਿਆ ਨੂੰ ਰੋਕਣ ਲਈ ਟੀਮਾਂ ਵੱਲੋਂ ਗਿੱਦੜਬਾਹਾ ਵਿਖੇ ਕੀਤੀ ਗਈ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 19 ਦਸੰਬਰ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਤੇ ਇਸਤਰੀ...

ਸ਼ਮਸ਼ੇਰ ਸੰਧੂ ਦਾ ਖੇਡਾਂ ਪ੍ਰਤੀ ਪਿਆਰ, ਭਾਰਤੀ ਹਾਕੀ ਕਪਤਾਨ ਹਰਮਨਪ੍ਰੀਤ ਸਿੰਘ ਕੋਲੋਂ ਨਵੀਂ ਪੁਸਤਕ ਕਰਵਾਈ ਰਿਲੀਜ਼

ਚੰਡੀਗੜ੍ਹ, 19 ਦਸੰਬਰ ਨਾਮੀਂ ਗੀਤਕਾਰ ਤੇ ਪੱਤਰਕਾਰ ਸ਼ਮਸ਼ੇਰ ਸੰਧੂ ਨੇ ਖੇਡਾਂ...