Friday, December 27, 2024

ਨਸ਼ੇ ਪ੍ਰਤੀ ਜਾਗਰੂਕਤਾ ਨਾਲ ਹੀ ਪਰਿਵਾਰ ਨੂੰ ਬਚਾਇਆ ਜਾ ਸਕਦਾ ਹੈ =ਡਾ ਪਿਕਾਕਾਸ਼ੀ

Date:

ਫਾਜ਼ਿਲਕਾ  9 ਦਸੰਬਰ 

                 ਸਿਹਤ ਵਿਭਾਗ ਵਲੋ ਲੋਕਾਂ ਨੂੰ ਨਸ਼ੇ ਦੇ ਮਾੜੇ ਪਰਭਾਵਾ ਬਾਰੇ ਜਾਗਰੂਕ ਕਰਨ ਲਈ  ਸਰਕਾਰੀ ਸਕੂਲਾਂ ਵਿਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਕਾਰਜਕਾਰੀ ਸਿਵਲ ਸਰਜਨ ਡਾ ਕਵਿਤਾ ਸਿੰਘ ਦੇ ਦਿਸ਼ਾ ਨਿਰਦੇਸ਼ਾ ਤਹਿਤ ਲੋਕਾਂ ਨੂੰ ਨਸ਼ੇ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਸਾਰੇ ਜਿਲੇ ਦੇ ਸਕੂਲਾਂ  ਵਿਚ ਮਨੋਰੋਗ ਮਾਹਰ ਡਾ ਪਿਕਾਕਸ਼ੀ ਅਰੋੜਾ ਵਲੋ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਵਿਦਿਆਰਥੀਆਂ ਨੂੰ ਨਸ਼ੇ ਬਾਰੇ ਜਾਗਰੂਕ ਕੀਤਾ ਗਿਆ ।ਜਿਸ ਵਿਚ ਵਿਦਿਆਰਥੀਆਂ  ਨੂੰ ਨਸ਼ੇ ਦੇ ਮਾੜੇ ਪਰਭਾਵ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ ਜਾ ਰਹੀ ਹੈ।

          ਇਸ ਬਾਰੇ  ਜਿਲੇ ਦੇ ਓਟ ਸੈਂਟਰ ਦੇ ਇੰਚਾਰਜ  ਡਾ  ਪਿਕਾਕਾਸ਼ੀ ਅਰੋੜਾ ਨੇ  ਦੱਸਿਆ ਕਿ ਸਿਹਤ ਵਿਭਾਗ ਵੱਲੋਂ ਸਮਾਜ ਵਿੱਚੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਵੱਖ-ਵੱਖ ਪੱਧਰ ਤੇ ਯਤਨ ਕੀਤੇ ਜਾ ਰਹੇ ਹਨ । ਨਸ਼ਿਆਂ ਨਾਲ ਪੀੜਤ ਵਿਅਕਤੀ ਇੱਕ ਕਿਸਮ ਦਾ ਮਰੀਜ਼ ਹੁੰਦਾ ਹੈ ਜਿਸਨੂੰ ਕਿ ਇਲਾਜ ਦੀ ਸਖਤ ਜਰੂਰਤ ਹੁੰਦੀ ਹੈ ਅਤੇ ਸਮਾਜ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਉਸ ਨਾਲ ਵਿਤਕਰੇ ਦੀ ਥਾਂ ਤੇ ਪਿਆਰ ਅਤੇ ਅਪਣੱਤ ਦੀ ਭਾਵਨਾ ਨਾਲ ਉਸਨੂੰ ਇਸ ਸਮੱਸਿਆ ਵਿਚੋਂ ਕੱਢਣ ਦਾ ਯਤਨ ਕਰੇ। ਇਸ ਲਈ ਸ਼ੁਰੂਆਤੀ ਲੈਵਲ ਤੇ ਕੋਸ਼ਿਸ਼ ਕੀਤੀ ਜਾਵੇ ਕਿ ਨੌਜਵਾਨ ਨਸ਼ੇ ਦੀ ਲੱਤ ਵਿਚ ਨਾ ਪਵੇ ਇਸ ਲਈ ਸਕੂਲਾਂ ਵਿਚ ਵਿਸ਼ੇਸ਼ ਕੈਂਪ ਲਗਾ ਰਹੇ ਹੈ ਤਾਕਿ ਵਿਦਿਆਰਥੀਆਂ ਨੂੰ ਪਹਿਲਾ ਹੀ ਇਸ ਬਿਮਾਰੀ ਬਾਰੇ ਜਾਗਰੂਕ ਕੀਤਾ ਜਾ ਸਕੇ । ਵਿਦਿਆਰਥੀਆਂ ਵਿਚ ਇਹ ਬਿਮਾਰੀ  ਪਹਿਲਾ ਸ਼ੋਕ  ਦੇ ਰੂਪ ਵਿਚ ਲਗਦੀ ਹੈ ਜੌ ਕਿ ਬਾਦ ਵਿਚ ਵੱਡੀ ਲੱਤ  ਵਿਚ ਬਦਲ ਜਾਂਦੀ ਹੈ। ਸਕੂਲਾਂ ਵਿਚ ਓਟ ਸੈਂਟਰ ਦੇ ਡਾਕਟਰ ,  ਕੌਂਸਲਰ , ਮਾਸ ਮੀਡੀਆ ਵਿੰਗ ਅਤੇ ਸਕੂਲ ਹੈਲਥ ਪ੍ਰੋਗਰਾਮ ਦੇ ਡਾਕਟਰ ਸਕੂਲੀ ਵਿਦਿਆਰਥੀਆਂ ਨੂੰ ਨਸ਼ੇ ਬਾਰੇ ਜਾਗਰੂਕ ਕਰ ਰਹੇ ਹਨ।

                 ਉਹਨਾਂ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਸ ਸਮੱਸਿਆ ਦੇ ਖਾਤਮੇ ਲਈ ਓਟ ਕੇਂਦਰ, ਨਸ਼ਾ ਛੁਡਾਊ ਕੇਂਦਰ ਅਤੇ ਪੁਨਰਵਸੇਬਾ ਕੇਂਦਰਾਂ ਨੂੰ ਸਫ਼ਲਤਾਪੂਰਵਕ ਢੰਗ ਨਾਲ਼ ਚਲਾਇਆ ਜਾ ਰਿਹਾ ਹੈ । ਇਨ੍ਹਾਂ ਕੇਂਦਰਾ ਵਿਚ ਇਲਾਜ ਦੇ ਨਾਲ ਨਾਲ ਮਾਹਿਰ ਕਾਊਂਸਲਰਾਂ ਅਤੇ ਮਨੋਰੋਗ ਮਾਹਿਰਾਂ ਵੱਲੋਂ ਉਨ੍ਹਾਂ ਦੀ ਕਾਊਂਸਲਿਂਗ ਵੀ ਕੀਤੀ ਜਾਂਦੀ ਹੈ ਤਾਂ ਜੋ ਉਹ ਨਸ਼ਾ ਛੱਡਣ ਲਈ ਮਾਨਸਿਕ ਮਦਦ ਮਿਲਦੀ ਹੈ। ਇਸ ਦੌਰਾਨ ਸਕੂਲ ਪ੍ਰਿੰਸੀਪਲ ਸਵਤੱਰਤ ਪਾਠਕ, ਕਟਾਰੀਆ ਅਤੇ ਕੌਂਸਲਰ ਦੇ ਨਾਲ ਬੀ ਸੀ ਸੀ ਸੁਖਦੇਵ ਸਿੰਘ ਮੌਜੂਦ ਸੀ।

Share post:

Subscribe

spot_imgspot_img

Popular

More like this
Related

ਨਹੀਂ ਰਹੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, 92 ਦੀ ਉਮਰ ‘ਚ ਲਏ ਆਖਰੀ ਸਾਹ

Manmohan Singh Death  ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਵੀਰਵਾਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ 27 ਦਸੰਬਰ 2024

Hukamnama Sri Harmandir Sahib Ji ਸਲੋਕੁ ਮਃ ੩ ॥ ਸਤਿਗੁਰ ਤੇ...

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...