Sunday, January 5, 2025

ਪ੍ਰਵਾਸੀ ਭਰਾ ਪੰਜਾਬ ਦੇ ਵਿਕਾਸ ਲਈ ਆ ਰਹੇ ਹਨ ਅੱਗੇ – ਧਾਲੀਵਾਲ

Date:

ਅੰਮ੍ਰਿਤਸਰ 8 ਦਸੰਬਰ 2023—

                   ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀਆਂ ਲੋਕ ਭਲਾਈ ਨੀਤੀਆਂ ਨੂੰ ਦੇਖਦੇ ਹੋਏ ਵੱਡੀ ਗਿਣਤੀ ਵਿੱਚ ਪ੍ਰਵਾਸੀ ਭਰਾ ਪੰਜਾਬ ਦੇ ਵਿਕਾਸ ’ਚ ਆਪਣਾ ਯੋਗਦਾਨ ਪਾਉਣ ਲਈ ਨਿਵੇਸ਼ ਕਰ ਰਹੇ ਹਨ। ਉਥੇ ਹੀ ਸਿਹਤ ਸੇਵਾਵਾਂ ਨੂੰ ਲੈ  ਕੇ ਵੀ ਪਿੰਡ ਪੱਧਰ ਤੱਕ ਮੈਡੀਕਲ ਕੈਂਪ ਲਗਾ ਕੇ ਲੋਕਾਂ ਦੀ ਸਿਹਤ ਦੀ ਜਾਂਚ ਕੀਤੀ ਜਾ ਰਹੀ ਹੈ।

                   ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਭਰਾਵਾਂ ਦੇ ਸਹਿਯੋਗ ਨਾਲ ਅਜਨਾਲਾ ਦੇ ਪਿੰਡ ਬੱਲੜਵਾਲ ਵਿਖੇ ਮੁਫ਼ਤ ਅੱਖਾਂ ਦੇ ਆਪ੍ਰੇਸ਼ਨ ਕੈਂਪ ਦਾ ਉਦਘਾਟਨ ਕਰਦੇ ਸਮੇਂ ਕੀਤਾ। ਉਨਾਂ ਕਿਹਾ ਕਿ ਉਨਾਂ ਦੱਸਿਆ ਕਿ ਲਾਇਨਜ਼ ਕਲੱਬ ਆਦਮਪੁਰ ਅਤੇ ਸੰਤ ਵਤਨ ਸਿੰਘ ਲੰਬਰਦਾਰ ਭਗਵੰਤ ਸਿੰਘ ਮਿਨਹਾਸ ਚੈਰੀਟੇਬਲ ਟਰੱਸਟ ਲਾਇਨਜ਼ ਆਈਜ਼ ਹਸਪਤਾਲ, ਚੈਰੀਟੇਬਲ ਸੁਸਾਇਟੀ ਆਦਮਪੁਰ ਵਲੋਂ ਪਿਛਲੇ 14 ਸਾਲਾਂ ਤੋਂ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਮੁਫ਼ਤ ਮੈਡੀਕਲ ਕੈਂਪ ਲਗਾ ਕੇ ਲੋੜਵੰਦ ਲੋਕਾਂ ਦੇ ਅੱਖਾਂ ਦੇ ਆਪ੍ਰੇਸ਼ਨ ਕੀਤੇ ਜਾਂਦੇ ਹਨ, ਅਤੇ ਇਸ ਵਾਰ ਮੇਰੇ ਕਹਿਣ ਤੇ ਇਸ ਸੰਸਥਾ ਵਲੋਂ ਪਿੰਡ ਬੱਲੜਵਾਲ ਵਿਖੇ ਕੈਂਪ ਲਗਾਇਆ ਗਿਆ ਹੈ ਜਿਥੇ ਉਹ ਆਪਣੀ ਪੂਰੀ ਟੀਮ ਨਾਲ ਪਹੁੰਚੇ ਹਨ। ਉਨਾਂ ਦੱਸਿਆ ਕਿ ਇਸ ਕੈਂਪ ਵਿੱਚ ਲੋੜਵੰਦਾਂ ਲੋਕਾਂ ਦੀਆਂ ਅੱਖਾਂ ਦਾ ਚੈਕਅੱਪ ਕੀਤਾ ਜਾਂਦਾ ਹੈ ਅਤੇ ਲੋੜ ਪੈਣ ਤੇ ਮੁਫ਼ਤ ਅੱਖਾਂ ਦੇ ਅਪ੍ਰਰੇਸ਼ਨ ਕੀਤੇ ਜਾਂਦੇ ਹਨ।

                   ਸ: ਧਾਲੀਵਾਲ ਨੇ ਕਿਹਾ ਕਿ ਅਜਨਾਲਾ ਵਿਖੇ ਪਹਿਲਾਂ ਵੀ ਸ: ਕੁਲਵੰਤ ਸਿੰਘ ਵਲੋਂ ਕੈਂਸਰ ਦੇ ਰੋਗਾਂ ਸਬੰਧੀ ਕੈਂਪ ਲਗਾਏ ਗਏ ਸਨ ਅਤੇ ਹੁਣ ਅਪ੍ਰੈਲ ਵਿੱਚ ਦੁਬਾਰਾ ਫਿਰ 5 ਕੈਂਪ ਲਗਾ ਕੇ ਲੋਕਾਂ ਦੀ ਸਿਹਤ ਦੀ ਜਾਂਚ ਕੀਤੀ ਜਾਵੇਗੀ। ਉਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਪਹਿਲਾਂ ਹੀ ਅਜਨਾਲਾ ਹਲਕੇ ਦੇ ਵਿਕਾਸ ਲਈ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ  ਦਿੱਤੀਆਂ ਜਾ ਰਹੀਆਂ ਹਨ ਅਤੇ ਹੁਣ ਪ੍ਰਵਾਸੀ ਭਰਾ ਹਲਕੇ ਦੇ ਲੋਕਾਂ ਦੀ ਸਿਹਤ ਨੂੰ ਲੈ ਕੇ ਕੈਂਪ ਲਗਾ ਰਹੇ ਹਨ। ਉਨਾਂ ਪ੍ਰਵਾਸੀ ਭਰਾਵਾਂ ਨੂੰ ਕਿਹਾ ਕਿ ਉਹ ਮੁੜ ਤੋਂ ਪੰਜਾਬ ਨੂੰ ਰੰਗਲਾ ਬਣਾਉਣ ਲਈ ਅੱਗੇ ਆਉਣ ਅਤੇ ਸਰਕਾਰ ਦਾ ਸਾਥ ਦੇਣ।

                   ਇਸ ਮੌਕੇ ਐਸ.ਡੀ.ਐਮ. ਅਜਨਾਲਾ ਸ: ਅਰਵਿੰਦਰਪਾਲ ਸਿੰਘ, ਸਿਵਲ ਸਰਜਨ ਡਾ. ਵਿਜੈ ਕੁਮਾਰ, ਡੀ.ਐਸ.ਪੀ. ਰਿਪੂਤਮਨ ਸਿੰਘ, ਬੀ.ਡੀ.ਪੀ.ਓ. ਸੁਖਜੀਤ ਸਿੰਘ ਬਾਜਵਾ, ਤਹਿਸੀਲਦਾਰ ਸ: ਜਗਤਾਰ ਸਿੰਘ, ਉੱਘੇ ਸਮਾਜ ਸੇਵਾਕ ਜਤਿੰਦਰ ਜੇ ਮਿਨਹਾਸ ਕਨੇਡਾ , ਪ੍ਰਧਾਨ ਲਾਇਨਜ਼ ਆਈ ਹਸਪਤਾਲ ਸ੍ਰੀ ਅਕਸ਼ੈਦੀਪ ਸ਼ਰਮਾ, ਬਲਬੀਰ ਸਿੰਘ ਰਾਇਪੁਰ, ਹਰਦੇਵ ਸਿੰਘ ਡੱਲਾ, ਸਰਬਜੀਤ ਸਿੰਘ, ਜਗੀਰ ਸਿੰਘ, ਡਾ. ਜੋਤੀ ਥਾਪਰ, ਡਾ. ਹਰਪ੍ਰੀਤ ਸਿੰਘ, ਡਾ. ਕੁਲਦੀਪ ਸਿੰਘ, ਮੈਡਮ ਰਵਿੰਦਰ ਕੌਰ, ਮੈਡਮ ਪ੍ਰਵੀਨ ਕੌਰ, ਸ੍ਰੀ ਰਾਹੁਲ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Share post:

Subscribe

spot_imgspot_img

Popular

More like this
Related