ਲੋਕਾਂ ਦੀ ਉਮੀਦਾਂ ਤੇ ਪੂਰੀ ਤਰ੍ਹਾਂ ਖ਼ਰਾ ਉਤਰੇਗਾ ਪੰਜਾਬ ਦਾ ਬਜਟ : ਅਨਮੋਲ ਗਗਨ ਮਾਨ

Date:

ਪੰਜਾਬ ਦੇ ਸੈਰ ਸਪਾਟਾ ਤੇ ਸਭਿਆਚਾਰ ਨੂੰ 281 ਕਰੋੜ ਰੁਪਏ ਨਾਲ ਮਿਲੇਗਾ ਵੱਡਾ ਹੁਲਾਰਾ

ਸੈਰ ਸਪਾਟਾ ਤੇ ਸਭਿਆਚਾਰ ਵਿਭਾਗ ਨੂੰ ਪਿਛਲੇ ਸਾਲ ਨਾਲੋਂ 8% ਵਾਧੇ ਨਾਲ ਮਿਲਿਆ 281 ਕਰੋੜ ਰੁਪਏ ਦਾ ਬਜਟ

ਵੱਖ ਵੱਖ ਸਮਾਰਕਾਂ ਦੇ ਨਿਰਮਾਣ, ਰੱਖ-ਰਖਾਵ ਅਤੇ ਪੁਨਰ ਬਹਾਲੀ ਲਈ 110 ਕਰੋੜ ਰੁਪਏ ਦਾ ਹੈ ਰਾਖਵੇਂਕਰਨ

ਟੂਰੀਜ਼ਮ ਖੇਤਰ ਨੂੰ ਇਕ ਬ੍ਰਾਂਡ ਵਜੋਂ ਵਿਕਸਿਤ ਕਰਨ ਲਈ 5 ਕਰੋੜ ਰੁਪਏ ਰਾਖਵੇਂ

ਕੈਬਿਨੇਟ ਮੰਤਰੀ ਅਨਮੋਲ ਗਗਨ ਮਾਨ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਬਜਟ ਦੀ ਸ਼ਲਾਘਾ ਕਰਦਿਆਂ ਇਸ ਬਜਟ ਨੂੰ ਦੂਰਅੰਦੇਸ਼ੀ ਅਤੇ ਲੋਕ ਪੱਖੀ ਬਜਟ ਦੱਸਿਆ । ਉਨ੍ਹਾਂ ਕਿਹਾ ਕਿ ਇਹ ਬਜਟ ਪੰਜਾਬ ਦੇ ਹਰ ਵਰਗ ਦੇ ਲੋਕਾਂ ਦੀਆਂ ਉਮੀਦਾਂ ਤੇ ਪੁਰੀ ਤਰ੍ਹਾਂ ਖ਼ਰਾ ਉਤਰੇਗਾ। ਉਨ੍ਹਾਂ ਕਿਹਾ ਕਿ ਬਜਟ ਵਿਚ ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰ ਅੰਦੇਸ਼ੀ ਸੋਚ ਅਤੇ ਯੋਗ ਅਗਵਾਈ ਸਦਕਾ ਹਰ ਖੇਤਰ ਨੂੰ ਵਿਕਾਸਮੁਖੀ ਬਣਾਉਣ ਲਈ ਯੋਗ ਯਤਨ ਕੀਤੇ ਗਏ ਹਨ। ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਪੰਜਾਬ ਵਿੱਚ ਸੈਰ ਸਪਾਟੇ ਅਤੇ ਸਭਿਆਚਾਰ ਨੂੰ ਪ੍ਰਫੁਲਤ ਕਰਨ ਲਈ ਪਿਛਲੇ ਸਾਲ ਨਾਲੋਂ ਬਜਟ ਵਿੱਚ 8 ਫੀਸਦੀ ਵਾਧਾ ਕਰਨ ਲਈ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ ਕੀਤਾ ਹੈ।

ਮੰਤਰੀ ਨੇ ਵਧੇਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸੈਰ ਸਪਾਟਾ ਅਤੇ ਸਭਿਆਚਾਰ ਮਾਮਲੇ ਵਿਭਾਗ ਲਈ ਸਾਲ 2023-24 ਲਈ 281 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ ਜੋ ਕਿ ਪਿਛਲੇ ਸਾਲ ਨਾਲੋਂ 8 ਫੀਸਦੀ ਵੱਧ ਹੈ। ਉਨ੍ਹਾ ਕਿਹਾ ਇਸ ਬਜਟ ਨਾਲ ਪੰਜਾਬ ਦੇ ਸੈਰ ਸਪਾਟੇ ਨੂੰ ਵੱਡਾ ਹੁਲਾਰਾ ਮਿਲੇਗਾ ਜਿਸ ਨਾਲ ਦੁਨੀਆਂ ਭਰ ਦੇ ਸੈਲਾਨੀ ਪੰਜਾਬ ਵੱਲ ਹੋਰ ਆਕਰਿਸ਼ਤ ਹੋਣਗੇ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਵੱਖ ਵੱਖ ਸਮਾਰਕਾਂ ਦੇ ਨਿਰਮਾਣ, ਰੱਖ-ਰਖਾਵ ਅਤੇ ਪੁਨਰ ਬਹਾਲੀ ਲਈ 110 ਕਰੋੜ ਰੁਪਏ ਦਾ ਰਾਖਵੇਂਕਰਨ ਕੀਤਾ ਗਿਆ ਹੈ। ਜਿਸ ਨਾਲ ਪੰਜਾਬ ਦੀਆਂ ਵਿਰਾਸਤੀ ਇਮਾਰਤਾਂ ਨੂੰ ਸੈਲਾਨੀਆਂ ਲਈ ਹੋਰ ਜਿਆਦਾ ਆਕਰਸਿਤ ਬਣਾਇਆ ਜਾਵੇਗਾ।

ਇਸ ਤੋਂ ਇਲਾਵਾ ਮੰਤਰੀ ਨੇ ਦੱਸਿਆ ਕਿ ਟੂਰੀਜ਼ਮ ਖੇਤਰ ਨੂੰ ਇਕ ਬ੍ਰਾਂਡ ਵਜੋਂ ਵਿਕਸਿਤ ਕਰਨ ਲਈ ਬਜਟ ਵਿੱਚ 5 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ। ਉਨ੍ਹਾਂ ਕਿਹਾ ਇਸ ਬਜਟ ਨਾਲ ਪੰਜਾਬ ਦੇ ਸਭਿਆਚਾਰ ਅਤੇ ਵਿਰਾਸਤੀ ਇਮਾਰਤਾਂ ਦੇ ਇਤਿਹਾਸ ਬਾਰੇ ਦੁਨੀਆਂ ਭਰ ਨੂੰ ਜਾਣੂ ਕਰਵਾਇਆ ਜਾਵੇਗਾ।

Also Read : ਵਿਜੀਲੈਂਸ ਬਿਊਰੋ ਵੱਲੋਂ ਨਗਰ ਨਿਗਮ ਦੇ ਮੁਲਾਜ਼ਮਾਂ ਲਈ 60,000 ਰੁਪਏ ਦੀ ਰਿਸ਼ਵਤ ਲੈਂਦਾ ਆਰਕੀਟੈਕਟ ਰੰਗੇ ਹੱਥੀਂ ਕਾਬੂ

Share post:

Subscribe

spot_imgspot_img

Popular

More like this
Related

ਹਰਿਆਣਾ ਸਣੇ ਇਨ੍ਹਾਂ ਤਿੰਨ ਸੂਬਿਆਂ ‘ਚ NIA ਨੇ ਮਾਰਿਆ ਛਾਪਾ , 315 ਰਾਈਫਲਾਂ ਸਣੇ ਕਈ…

NIA Raid in 4 State  ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ ਜੀ 19 ਦਸੰਬਰ 2024

Hukamnama Sri Harmandir Sahib Ji ਸਲੋਕੁ ਮਃ ੩ ॥ ਨਾਨਕ ਨਾਮੁ...

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...