ਜਲੰਧਰ 11 ਦਸੰਬਰ :
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 12 ਤੇ 13 ਦਸੰਬਰ ਨੂੰ ਕਰਵਾਏ ਜਾ ਰਹੇ 8ਵੇਂ ਸਪਾਰਕ ਮੇਲੇ ਦੇ ਆਗਾਜ਼ ਮੌਕੇ ਮਿੰਨੀ ਮੈਰਾਥਨ ਕਰਵਾਈ ਗਈ, ਜਿਸ ਨੂੰ ਐਸ.ਡੀ.ਐਮ. ਜਲੰਧਰ-2 ਬਲਬੀਰ ਰਾਜ ਸਿੰਘ ਅਤੇ ਸਹਾਇਕ ਕਮਿਸ਼ਨਰ (ਜ) ਗੁਰਸਿਮਰਨਜੀਤ ਕੌਰ ਨੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਤੋਂ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਮੈਰਾਥਨ ਚੁਨਮੁਨ ਮਾਲ, ਗੀਤਾ ਮੰਦਿਰ, ਮਾਡਲ ਟਾਊਨ ਲਾਈਟਾਂ, ਗੁਰਦੁਆਰਾ ਸਾਹਿਬ ਮਾਡਲ ਟਾਊਨ, ਮਸੰਦ ਚੌਕ ਤੋਂ ਹੁੰਦੇ ਹੋਏ ਵਾਪਸ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਜਾ ਕੇ ਸਮਾਪਤ ਹੋਈ, ਜਿਸ ਵਿੱਚ ਸੈਂਕੜੇ ਵਿਦਿਆਰਥੀਆਂ ਨੇ ਭਾਗ ਲੈਂਦਿਆਂ ਜਲੰਧਰ ਨੂੰ ਤੰਦਰੁਸਤ ਜ਼ਿਲ੍ਹਾ ਬਣਾਉਣ ਦਾ ਪ੍ਰਣ ਲਿਆ।