ਪੰਜਾਬ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ‘ਤੇ ਸਰਕਾਰ ਦਾ ਹਾਈਕੋਰਟ ਵਿੱਚ ਜਵਾਬ

Punjab Mukh-Mantri Teerath Yatra

ਪੰਜਾਬ ਸੀਐਮ ਤੀਰਥ ਯਾਤਰਾ ਯੋਜਨਾ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜਵਾਬ ਦਿੱਤਾ ਹੈ। ਸਰਕਾਰ ਵੱਲੋਂ ਪੇਸ਼ ਹੋਏ ਵਕੀਲ ਨੇ ਦੱਸਿਆ ਕਿ ਇਸ ਸਕੀਮ ਲਈ 40 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਫਿਲਹਾਲ ਸਿਰਫ ਇੱਕ ਟਰੇਨ ਬੁੱਕ ਕੀਤੀ ਗਈ ਹੈ। ਸਰਕਾਰ ਇਸ ਸਕੀਮ ਨੂੰ ਸੰਤੁਲਨ ਬਣਾ ਕੇ ਚਲਾ ਰਹੀ ਹੈ।

ਯਾਤਰਾ ਦਾ ਆਯੋਜਨ ਕਰਨ ਵਾਲਾ ਪੰਜਾਬ ਪਹਿਲਾ ਰਾਜ ਨਹੀਂ ਹੈ ਪਰ ਸਰਕਾਰ ਮੱਧ ਪ੍ਰਦੇਸ਼ (ਐਮਪੀ) ਅਤੇ ਉੱਤਰ ਪ੍ਰਦੇਸ਼ (ਯੂਪੀ) ਵਿੱਚ ਵੀ ਅਜਿਹੀਆਂ ਯਾਤਰਾਵਾਂ ਕਰ ਰਹੀ ਹੈ। ਸਰਕਾਰ ਦੇ ਜਵਾਬ ਤੋਂ ਬਾਅਦ ਹਾਈਕੋਰਟ ਨੇ ਮਾਮਲੇ ਦੀ ਸੁਣਵਾਈ 2 ਹਫ਼ਤਿਆਂ ਲਈ ਟਾਲ ਦਿੱਤੀ ਹੈ।

ਪਟੀਸ਼ਨਕਰਤਾ ਨੇ ਕਿਹਾ ਸੀ-ਯਾਤਰਾ ਸਕੀਮ ਫਜ਼ੂਲ ਖਰਚੀ ਹੈ

ਹੁਸ਼ਿਆਰਪੁਰ ਦੇ ਸਮਾਜ ਸੇਵੀ ਪਰਵਿੰਦਰ ਕਿਤਨਾ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਜਿਸ ‘ਚ ਉਨ੍ਹਾਂ ਕਿਹਾ ਕਿ ਸਰਕਾਰ ਇਸ ਯਾਤਰਾ ‘ਤੇ ਟੈਕਸ ਦਾਤਿਆਂ ਦਾ ਪੈਸਾ ਖਰਚ ਕਰ ਰਹੀ ਹੈ। ਇਸ ਦਾ ਸੂਬੇ ਨੂੰ ਕੋਈ ਫਾਇਦਾ ਨਹੀਂ ਹੈ। ਉਨ੍ਹਾਂ ਨੇ ਇਸ ਨੂੰ ਫਜ਼ੂਲ ਖਰਚੀ ਕਰਾਰ ਦਿੱਤਾ ਸੀ। ਜਿਸ ਤੋਂ ਬਾਅਦ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ।

ਇਹ ਵੀ ਪੜ੍ਹੋ: SIT ਨੇ ਨਸ਼ਾ ਤਸਕਰੀ ਮਾਮਲੇ ‘ਚ ਮਜੀਠੀਆ ਨੂੰ ਕੀਤਾ ਸੰਮਨ

ਗੁਰੂ ਪਰਵ ਨੂੰ ਕੀਤੀ ਸੀ ਸ਼ੁਰੂਆਤ

ਪੰਜਾਬ ਸਰਕਾਰ ਨੇ ਇਹ ਸਕੀਮ 27 ਨਵੰਬਰ ਨੂੰ ਗੁਰੂਪੁਰਵ ‘ਤੇ ਸ਼ੁਰੂ ਕੀਤੀ ਸੀ। ਸਭ ਤੋਂ ਪਹਿਲਾਂ ਅੰਮ੍ਰਿਤਸਰ ਤੋਂ ਹਜ਼ੂਰ ਸਾਹਿਬ ਲਈ ਰੇਲ ਭੇਜੀ ਗਈ। ਇਸ ਵਿੱਚ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਮੁਫ਼ਤ ਵਿੱਚ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਰੇਲ ਗੱਡੀ ਰਾਹੀਂ ਸ੍ਰੀ ਹਜ਼ੂਰ ਸਾਹਿਬ, ਸ੍ਰੀ ਪਟਨਾ ਸਾਹਿਬ, ਵਾਰਾਣਸੀ, ਮਥੁਰਾ, ਅਜਮੇਰ ਸ਼ਰੀਫ਼ ਅਤੇ ਹੋਰ ਥਾਵਾਂ ਦੇ ਦਰਸ਼ਨ ਕੀਤੇ ਜਾਣਗੇ।

ਬੱਸ ਰਾਹੀਂ ਲੋਕ ਅੰਮ੍ਰਿਤਸਰ, ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਦਮਦਮਾ ਸਾਹਿਬ, ਸ੍ਰੀ ਵੈਸ਼ਨੋ ਦੇਵੀ, ਮਾਤਾ ਚਿੰਤਪੁਰਨੀ ਜੀ, ਮਾਤਾ ਨੈਣਾ ਦੇਵੀ ਜੀ, ਮਾਤਾ ਜਵਾਲਾ ਜੀ, ਸਾਲਾਸਰ ਧਾਮ, ਖਾਟੂ ਸ਼ਿਆਮ ਜੀ ਅਤੇ ਹੋਰ ਸਥਾਨਾਂ ਦੇ ਦਰਸ਼ਨ ਕਰ ਸਕਣਗੇ। ਯਾਤਰਾ ਦੀ ਸ਼ੁਰੂਆਤ ਕਰਦੇ ਹੋਏ ਸੀਐਮ ਭਗਵੰਤ ਮਾਨ ਨੇ ਕਿਹਾ ਸੀ ਕਿ ਹਰ 8ਵੇਂ ਦਿਨ 13 ਹਜ਼ਾਰ ਸ਼ਰਧਾਲੂ ਰੇਲ ਰਾਹੀਂ ਯਾਤਰਾ ਕਰਨਗੇ। ਇਸ ਦੇ ਨਾਲ ਹੀ 10 ਬੱਸਾਂ ਵਿੱਚ ਰੋਜ਼ਾਨਾ 43 ਸ਼ਰਧਾਲੂ ਸਫਰ ਕਰ ਸਕਣਗੇ।

Punjab Mukh-Mantri Teerath Yatra

[wpadcenter_ad id='4448' align='none']