ਅਬੋਹਰ 13 ਦਸੰਬਰ
ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਅੱਜ ਪਿੰਡ ਚੱਕ ਰਾਧੇਵਾਲਾ ਵਿਖੇ ਜਨ ਸੁਣਵਾਈ ਕੀਤੀ ਅਤੇ ਪਿੰਡ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਉਹਨਾਂ ਨੇ ਪਿੰਡ ਦੇ ਵਿਕਾਸ ਲਈ 10 ਲੱਖ 40 ਹਜਾਰ ਰੁਪਏ ਦੀ ਗਰਾਂਟ ਵੀ ਪਿੰਡ ਵਾਸੀਆਂ ਨੂੰ ਭੇਂਟ ਕੀਤੀ।
ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਆਖਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਦੀ ਤਰੱਕੀ ਲਈ ਕੰਮ ਕੀਤਾ ਜਾ ਰਿਹਾ ਹੈ। ਉਹਨਾਂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਘਰੇਲੂ ਵਰਤੋਂ ਲਈ 600 ਯੂਨਿਟ ਮੁਫਤ ਬਿਜਲੀ ਦੀ ਸਹੂਲਤ ਦਿੱਤੀ ਗਈ ਹੈ ਜਿਸ ਨਾਲ 85 ਫੀਸਦੀ ਤੋਂ ਵੱਧ ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ। ਇਸੇ ਤਰ੍ਹਾਂ ਉਨਾਂ ਕਿਹਾ ਕਿ ਰਾਜ ਵਿੱਚ ਸਿਹਤ ਸਹੂਲਤਾਂ ਦੇ ਵਿਸਥਾਰ ਲਈ ਸੂਬਾ ਸਰਕਾਰ ਵੱਲੋਂ ਪਿੰਡ ਪਿੰਡ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ ਜਿਸ ਨਾਲ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨਜ਼ਦੀਕ ਹੀ ਸਿਹਤ ਸਹੂਲਤਾਂ ਮਿਲ ਰਹੀਆਂ ਹਨ। ਇਸ ਨਾਲ ਵੱਡੇ ਹਸਪਤਾਲਾਂ ਵਿੱਚ ਵੀ ਮਰੀਜ਼ਾਂ ਦਾ ਭਾਰ ਘਟਿਆ ਹੈ ਅਤੇ ਲੋਕਾਂ ਨੂੰ ਮੁਢਲੇ ਪੱਧਰ ਤੇ ਹੀ ਇਲਾਜ ਮਿਲਣ ਨਾਲ ਲੋਕਾਂ ਨੂੰ ਰਾਹਤ ਮਿਲ ਰਹੀ ਹੈ।
ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿਕਾਸ ਕਾਰਜਾਂ ਨੂੰ ਵੀ ਬਰਾਬਰ ਤਰਜੀਹ ਦਿੱਤੀ ਜਾ ਰਹੀ ਹੈ ਜਿਸ ਤਹਿਤ ਉਹ ਪਿੰਡ ਪਿੰਡ ਪਹੁੰਚ ਕੇ ਸਰਕਾਰ ਵੱਲੋਂ ਪ੍ਰਾਪਤ ਗਰਾਂਟਾਂ ਪਿੰਡਾਂ ਦੇ ਲੋਕਾਂ ਨੂੰ ਸੌਂਪ ਰਹੇ ਹਨ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਬਲਜੀਤ ਸਿੰਘ , ਬਲਾਕ ਪ੍ਰਧਾਨ ਅੰਗਰੇਜ਼ ਸਿੰਘ ਬਰਾੜ, ਬਲਾਕ ਪ੍ਰਧਾਨ ਰਣਵੀਰ ਸਿੰਘ, ਧਰਮਵੀਰ ਗੋਦਾਰਾ, ਚਾਨਣ ਰਾਮ ਸਰਪੰਚ ਚੱਕਰਾਧੇਵਾਲਾ ਬੂਟਾ ਸਿੰਘ ਵਿਸਵੇਦਾਰ, ਬੱਬੀ ਸਰਪੰਚ ਅਤੇ ਆਮ ਆਦਮੀ ਪਾਰਟੀ ਦੀ ਸਾਰੀ ਸੀਨੀਅਰ ਲੀਡਰਸ਼ਿਪ ਹਾਜ਼ਰ ਸੀ।