ਲੁਧਿਆਣਾ, 14 ਦਸੰਬਰ (000) – ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਅੰਦਰ ਵਿਕਾਸ ਪੱਖੋਂ ਕਿਸੇ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ ‘ਤੇ ਮੁਹੱਈਆ ਕਰਵਾਈਆਂ ਜਾਣਗੀਆਂ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵਲੋਂ ਵਾਰਡ ਨੰਬਰ 12 ਦੇ ਕਰਮਸਰ ਕਲੋਨੀ ਦੀਆਂ ਗਲੀਆਂ ਦੇ ਉਦਘਾਟਨ ਕਰਨ ਮੌਕੇ ਕੀਤਾ। ਉਹਨਾਂ ਕਿਹਾ ਕਿ ਸੂਬੇ ਦੀਆਂ ਸਾਬਕਾ ਸਰਕਾਰਾਂ ਨੇ ਇਲਾਕਾ ਦਰ ਇਲਾਕਾ ਵਿਤਕਰਾ ਕਰਦੇ ਹੋਏ ਆਪਣੀ ਭੇਦ ਭਾਵ ਦੀ ਰਾਜਨੀਤੀ ਨੂੰ ਕਾਇਮ ਰੱਖਦੇ ਹੋਏ ਕਈ ਗਲੀਆਂ ਨੂੰ ਅੱਧ ਵਿਚਕਾਰ ਹੀ ਛੱਡ ਦਿੱਤਾ ਸੀ ਜਿਸ ਕਾਰਨ ਇਲਾਕਾ ਨਿਵਾਸੀਆਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।
ਉਨ੍ਹਾਂ ਕਿਹਾ ਕਿ ਇਲਾਕਾ ਨਿਵਾਸੀਆਂ ਦੀ ਮੰਗ ਅਨੁਸਾਰ ਇਹਨਾਂ ਗਲੀਆਂ ਦੇ ਬਣਾਉਣ ਦੇ ਕੰਮਾਂ ਦੀ ਅੱਜ ਸ਼ੁਰੂਆਤ ਕੀਤੀ ਗਈ ਹੈ ਜੋ ਜਲਦ ਹੀ ਮੁਕੰਮਲ ਕੀਤੇ ਜਾਣਗੇ ਅਤੇ ਇਹਨਾਂ ਵਿਕਾਸ ਕਾਰਜਾਂ ‘ਤੇ ਕਰੀਬ 30 ਲੱਖ ਰੁਪਏ ਦੀ ਲਾਗਤ ਆਵੇਗੀ। ਵਿਧਾਇਕ ਗਰੇਵਾਲ ਨੇ ਕਿਹਾ ਕਿ ਇਲਾਕਾ ਵਾਸੀਆਂ ਨੂੰ ਵਿਕਾਸ ਸਬੰਧੀ ਜਾਂ ਕਿਸੇ ਹੋਰ ਤਰ੍ਹਾਂ ਦੀ ਕੋਈ ਵੀ ਮੁਸ਼ਕਿਲ ਆ ਰਹੀ ਹੈ ਤਾਂ ਉਹ ਸਿੱਧੇ ਤੌਰ ‘ਤੇ ਉਨ੍ਹਾਂ ਦੇ ਨਾਲ ਜਾਂ ਉਨ੍ਹਾਂ ਦੀ ਟੀਮ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ, ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕੀ ਸੂਬਾ ਵਾਸੀਆਂ ਨੂੰ ਦਵਾਈ, ਪੜ੍ਹਾਈ ਦੇ ਨਾਲ – ਨਾਲ ਹਰ ਤਰ੍ਹਾਂ ਦੀਆਂ ਮੁਢਲੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾਣ।
ਵਿਧਾਇਕ ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ ਹੈ ਜਿਸਦੇ ਤਹਿਤ ਹਲਕੇ ਅੰਦਰ ਮਿਆਰੀ ਸਿਹਤ ਸਹੂਲਤਾਂ ਲਈ ਆਮ ਆਦਮੀ ਕਲੀਨਿਕ ਖੋਲੇ ਗਏ ਹਨ, ਨਵੇਂ ਸਰਕਾਰੀ ਸਕੂਲਾਂ ਦੇ ਨਾਲ – ਨਾਲ ਹਲਕੇ ਅੰਦਰ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
ਇਸ ਮੌਕੇ ਚੌਧਰੀ ਚਮਨ ਲਾਲ, ਮੈਡਮ ਇੰਦਰਜੀਤ ਕੌਰ, ਰਾਵਿੰਦਰ ਸਿੰਘ ਰਾਜੂ, ਹਰਦੀਪ ਕੁਮਾਰ, ਸੋਨੂੰ ਡਾਕਟਰ, ਸਤੀਸ਼ ਕੁਮਾਰ ਚਾਵਲਾ, ਮਨਜੀਤ ਸਿੰਘ, ਹਰਜਿੰਦਰ ਸਿੰਘ, ਪਰਮਜੀਤ ਸਿੰਘ, ਅਮਰੀਕਾ ਸਿੰਘ ਐਡਵੋਕੇਟ, ਬਲਵੀਰ ਸਿੰਘ, ਰਾਕੇਸ਼ ਕੁਮਾਰ, ਪਰਮਾਨੰਦ, ਅਮਨ ਮੱਲਣ, ਅਮਨ ਚੇਟਲੀ, ਭਜਨ ਚੌਧਰੀ, ਰਣਜੀਤ ਸਿੰਘ, ਕਰਨੈਲ ਸਿੰਘ, ਰਜਿੰਦਰ ਸਿੰਘ (ਸੋਨੂੰ), ਨਰਿੰਦਰ ਸਿੰਘ, ਲੱਕੀ ਸਿੰਘ, ਸਰਬਜੀਤ ਸਿੰਘ ਸੋਨੂੰ, ਨਰਿੰਦਰ ਸਿੰਘ ਚੀਮਾਂ ਅਤੇ ਵਿਧਾਇਕ ਪੀਏ ਗੁਰਸ਼ਰਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਹਾਜ਼ਰ ਸਨ।