Friday, December 27, 2024

ਪੰਜਾਬ ਸਰਕਾਰ ਹਰੇਕ ਪ੍ਰਵਾਸੀ ਪੰਜਾਬੀ ਦੀ ਸ਼ਿਕਾਇਤ ਦਾ ਨਿਪਟਾਰਾ ਕਰਨ ਲਈ ਵਚਨਬੱਧ: ਧਾਲੀਵਾਲ

Date:

ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਵੱਲੋਂ ਕੰਟਰੋਲ ਰੂਮ ਦਾ ਨਿਰੀਖਣ

  • ਸ਼ਿਕਾਇਤਕਰਤਾਵਾਂ ਨਾਲ ਖੁਦ ਗੱਲ ਕਰਕੇ ਉਨ੍ਹਾਂ ਦੇ ਮਾਮਲਿਆਂ ਬਾਰੇ ਲਈ ਜਾਣਕਾਰੀ

ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਾਰੇ ਪ੍ਰਵਾਸੀ ਪੰਜਾਬੀਆਂ ਨੂੰ ਭਰੋਸਾ ਦਿਵਾਇਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹਰੇਕ ਪ੍ਰਵਾਸੀ ਪੰਜਾਬੀ ਦੀ ਸ਼ਿਕਾਇਤ ਦਾ ਨਿਪਟਾਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰਵਾਸੀ ਪੰਜਾਬੀ ਨੂੰ ਜੇਕਰ ਪੰਜਾਬ ਵਿਚ ਕਿਸੇ ਮੁਸੀਬਤ ਜਾਂ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤਾਂ ਉਹ ਬੇਝਿਜਕ ਆਪਣੀ ਸ਼ਿਕਾਇਤ ਦਰਜ ਕਰਵਾਵੇ। ਹਰੇਕ ਸਮੱਸਿਆ ਦਾ ਹੱਲ ਸਮਾਂਬੱਧ ਤਰੀਕੇ ਨਾਲ ਕੱਢਿਆ ਜਾਵੇਗਾ। PUNJAB NRI AFFAIRS MINISTER
ਅੱਜ ਉਨ੍ਹਾਂ ਚੰਡੀਗੜ੍ਹ ਸਥਿਤ ਐਨ.ਆਰ.ਆਈ ਕੰਟਰੋਲ ਰੂਮ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐਨ.ਆਰ.ਆਈ ਵਿਭਾਗ ਦੇ ਪ੍ਰਮੁੱਖ ਸਕੱਤਰ ਜੇ. ਬਾਲਾਮੁਰਗਨ ਅਤੇ ਏ.ਡੀ.ਜੀ.ਪੀ., ਐਨ.ਆਰ.ਆਈ ਮਾਮਲੇ, ਪੰਜਾਬ ਪੁਲਿਸ ਪ੍ਰਵੀਨ ਕੁਮਾਰ ਸਿਨ੍ਹਾ ਵੀ ਹਾਜ਼ਰ ਸਨ। ਧਾਲੀਵਾਲ ਨੇ ਦੱਸਿਆ ਕਿ ਪ੍ਰਵਾਸੀ ਪੰਜਾਬੀ ਆਪਣੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਵੱਟਸਐਪ ਨੰਬਰ 93093-88088 ‘ਤੇ ਦਰਜ ਕਰਵਾ ਸਕਦੇ ਹਨ। ਦਰਜ ਹੋਈ ਸ਼ਿਕਾਇਤ ਦਾ ਨਿਪਟਾਰਾ ਕਰਨ ਲਈ ਸ਼ਿਕਾਇਤ ਨੂੰ ਸਬੰਧਤ ਵਿਭਾਗ ਜਾਂ ਅਫਸਰ ਨੂੰ ਭੇਜ ਦਿੱਤਾ ਜਾਂਦਾ ਹੈ। ਸ਼ਿਕਾਇਤ ਦਾ ਫਾਲੋਅੱਪ ਵੀ ਕੀਤਾ ਜਾਂਦਾ ਹੈ ਅਤੇ ਸ਼ਿਕਾਇਤਕਰਤਾ ਤੋਂ ਉਸਦੀ ਫੀਡਬੈਕ ਵੀ ਪ੍ਰਾਪਤ ਕੀਤੀ ਜਾਂਦੀ ਹੈ।
ਮੌਕੇ ‘ਤੇ ਹੀ ਧਾਲੀਵਾਲ ਨੇ ਅਜਿਹੇ ਬਹੁਤ ਸਾਰੇ ਸ਼ਿਕਾਇਤਕਰਤਾਵਾਂ ਨਾਲ ਖੁਦ ਫੋਨ ‘ਤੇ ਗੱਲਬਾਤ ਕੀਤੀ ਜਿਨ੍ਹਾਂ ਨੇ ਆਪਣੀ ਸਮੱਸਿਆ ਜਾਂ ਤਾਂ ਕਿਸੇ ਐਨ.ਆਰ.ਆਈ ਸੰਮੇਲਨ ਦੌਰਾਨ ਦੱਸੀ ਸੀ ਜਾਂ ਕੰਟਰੋਲ ਰੂਮ ਵਿਚ ਦਰਜ ਕਰਵਾਈ ਸੀ। ਸ਼ਿਕਾਇਤਕਰਤਾਵਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਖੁਦ ਨਿੱਜੀ ਦਿਲਚਸਪੀ ਵਿਖਾਈ ਹੈ। PUNJAB NRI AFFAIRS MINISTER
ਇਸ ਮੌਕੇ ਧਾਲੀਵਾਲ ਨੇ ਹਾਜ਼ਰ ਅਫਸਰਾਂ ਨੂੰ ਹਦਾਇਤ ਕੀਤੀ ਕਿ ਜਿਹੜੇ ਮਾਮਲੇ ਕਿਸੇ ਅਦਾਲਤ ਵਿਚ ਸੁਣਵਾਈ ਅਧੀਨ ਹਨ, ਉਨ੍ਹਾਂ ਨੂੰ ਛੱਡ ਕੇ ਬਾਕੀ ਸਾਰੇ ਮਾਮਿਲਆਂ ਨੂੰ ਸਮਾਂਬੱਧ ਤਰੀਕੇ ਨਾਲ ਨਿਪਟਾਇਆ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰਵਾਸੀ ਪੰਜਾਬੀ ਨੂੰ ਨਿਰਾਸ਼ ਨਹੀਂ ਹੋਣ ਦਿੱਤਾ ਜਾਵੇਗਾ। ਬਹੁਤ ਜਲਦ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਸਬੰਧੀ ਇਕ ਮੀਟਿੰਗ ਵੀ ਕੀਤੀ ਜਾਵੇਗੀ। PUNJAB NRI AFFAIRS MINISTER
ਇਸ ਦੌਰਾਨ ਧਾਲੀਵਾਲ ਨੇ ਸਾਰੇ ਪ੍ਰਵਾਸੀ ਪੰਜਾਬੀਆਂ ਨੂੰ ਪੰਜਾਬ ਵਿਚ ਨਿਵੇਸ਼ ਕਰਨ ਦੀ ਅਪੀਲ ਕੀਤੀ। ਧਾਲੀਵਾਲ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਇਹ ਕੋਸ਼ਿਸ਼ ਹੈ ਕਿ ਬਾਹਰਲੇ ਦੇਸ਼ਾਂ ਵਿਚ ਕਾਮਯਾਬੀਆਂ ਹਾਸਲ ਕਰਨ ਵਾਲੇ ਪੰਜਾਬੀ ਆਪਣੇ ਸੂਬੇ ਦੀ ਤਰੱਕੀ ਵਿਚ ਵੀ ਯੋਗਦਾਨ ਪਾਉਣ। ਇਸ ਮਕਸਦ ਲਈ ਪੰਜਾਬ ਸਰਕਾਰ ਉਨ੍ਹਾਂ ਦੀ ਹਰ ਤਰ੍ਹਾਂ ਦੀ ਮਦਦ ਕਰੇਗੀ।

Also Read : ਅਮਨ ਅਰੋੜਾ ਵੱਲੋਂ ਗਮਾਡਾ ਦੀ ਈ-ਨਿਲਾਮੀ ਦੇ ਸਫ਼ਲ ਬੋਲੀਕਾਰਾਂ ਨਾਲ ਮੁਲਾਕਾਤ

Share post:

Subscribe

spot_imgspot_img

Popular

More like this
Related

ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਵਿੱਚ ਐਮ.ਐਸ.ਪੀ. ਬਾਰੇ ਸਪੱਸ਼ਟਤਾ ਨਹੀਂ

ਚੰਡੀਗੜ੍ਹ, 26 ਦਸੰਬਰ: ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ...

ਸ਼ਹੀਦੀ ਸਭਾ: ਡੀਜੀਪੀ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਿਆ, ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 26 ਦਸੰਬਰ: ਫ਼ਤਹਿਗੜ੍ਹ ਸਾਹਿਬ ਵਿਖੇ ਛੋਟੇ ਸਾਹਿਬਜ਼ਾਦੇ ਦੀ...

ਡਿਪਟੀ ਕਮਿਸ਼ਨਰ ਨੇ ਸਾਰੀਆਂ ਜ਼ਿੰਮੇਵਾਰੀਆਂ ਸਮਝਾ ਕੇ ਬਿਠਾਇਆ ਆਪਣੀ ਕੁਰਸੀ ਉੱਤੇ

ਅੰਮ੍ਰਿਤਸਰ, 26 ਦਸੰਬਰ 2024 (      )-- ਛੇ ਜਮਾਤ ਵਿੱਚ ਪੜਦੀ ਬੱਚੀ ਭਾਨਵੀ, ਜਿਸ...