ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨਾਲ ਫੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੇ ਕੰਮ ਦੇ ਰੀਵਿਊ ਨੂੰ ਲੈ ਕੇ ਕੀਤੀ ਮੀਟਿੰਗ

ਅੰਮ੍ਰਿਤਸਰ 18 ਦਸੰਬਰ 2023:

                        ਜਿਲ੍ਹਾ ਚੋਣ ਅਫ਼ਸਰ -ਕਮ-ਡਿਪਟੀ ਕਮਿਸ਼ਨਰ ਵਲੋਂ 1 ਜਨਵਰੀ 2024 ਦੇ ਅਧਾਰ ਤੇ ਫੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ ਦੇ ਕੰਮ ਨੂੰ ਰੀਵਿਊ ਕਰਨ ਲਈ ਮਾਨਯੋਗ ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ ਜੀ ਵੱਲੋਂ ਪੰਜਾਰ ਰਾਜ ਦੇ ਜਿਲ੍ਹਾ ਚੋਣ ਅਫ਼ਸਰ—ਕਮ—ਡਿਪਟੀ ਕਮਿਸ਼ਨਰਾਂ ਅਤੇ ਵਿਧਾਨ ਸਭਾ ਚੋਣ ਹਲਕਿਆਂ ਦੇ ਨਾਲ ਵੀਡੀਓ ਕਾਨਫਰੰਸ ਕੀਤੀ ਗਈ। ਇਸ ਮੀਟਿੰਗ ਦੌਰਾਨ ਸਮੂਹ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨੂੰ ਨਵਯੁਵਕਾਂ ਦੀਆਂ ਵੱਧ ਤੋਂ ਵੱਧ ਵੋਟਰ ਰਜਿਸਟਰਡ ਕਰਨ ਅਤੇ ਵੋਟਰ ਸੂਚੀਆਂ ਵਿੱਚ PSE (Photo Similar Entries) ਮਿਲਦੀ ਜੁਲਦੀ ਫੋਟੋ ਵਾਲੇ ਇੰਦਰਾਜ and DSE (Demographic Similar Entries)  ਮਿਲਦੇ ਨਾਵਾ ਅਤੇ ਵੇਰਵਿਆਂ ਵਾਲੇ ਇੰਦਰਾਜ ਦੀ ਬੀ.ਐਲ.ਓਜ਼. ਰਾਹੀਂ ਵੈਰੀਫਿਕੇਸ਼ਨ ਕਰਵਾ ਕੇ ਤੁਰੰਤ ਕੰਮ ਮੁਕੰਮਲ ਕਰਵਾਉਣ ਦੇ ਆਦੇਸ਼ ਦਿੱਤੇ।

ਜਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਇਸ ਬਾਬਤ ਵੋਟਰਾ ਨੂੰ ਫਾਰਮੈਟ—ਏ ਡਾਕ ਰਾਹੀਂ ਭੇਜਿਆ ਜਾ ਰਿਹਾ ਹੈ, ਜਿਸ ਵਿੱਚ ਵੋਟਰ ਖੁਦ ਤਹਿ ਕਰੇਗਾ ਕਿ ਉਸ ਦੀ ਕਿਹੜੀ ਵੋਟ ਸਹੀ ਹੈ। ਉਨਾਂ ਕਿਹਾ ਕਿ ਇਹ ਕੰਮ 26 ਦਸੰਬਰ 2023 ਤੋਂ ਪਹਿਲਾਂ—ਪਹਿਲਾਂ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਨਾਂ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨੂੰ ਆਮ ਜਨਤਾ ਵਿੱਚ ਸਵੀਪ ਗਤੀਵਿਧੀਆਂ ਰਾਹੀਂ ਆਮ ਲੋਕਾਂ ਵੱਧ ਤੋਂ ਵੱਧ ਪ੍ਰਚਾਰ ਕਰਨ ਹਿੱਤ ਹਦਾਇਤਾਂ ਜਾਰੀ ਕੀਤੀਆਂ ਗਈਆਂ।

            ਇਸ ਮੌਕੇ ਐਸ.ਡੀ.ਐਮ.1 ਅਤੇ 2 ਸ: ਮਨਕੰਵਲ ਚਾਹਲ ਅਤੇ ਸ੍ਰੀ ਨਿਕਾਸ ਕੁਮਾਰ, ਐਸ.ਡੀ.ਐਮ. ਅਜਨਾਲਾ ਸ: ਅਰਵਿੰਦਰਪਾਲ ਸਿੰਘ, ਐਸ.ਡੀ.ਐਮ. ਮਜੀਠਾ ਸ੍ਰੀਮਤੀ ਹਰਨੂਰ ਕੌਰ ਢਿੱਲੋਂ, ਤਹਿਸੀਲਦਾਰ ਚੋਣਾਂ ਸ: ਇੰਦਰਜੀਤ ਸਿੰਘ ਤੋਂ ਇਲਾਵਾ ਸਬੰਧਤ ਅਧਿਕਾਰੀ ਹਾਜ਼ਰ ਸਨ।

[wpadcenter_ad id='4448' align='none']