Thursday, January 2, 2025

 ਟੈੱਟ ਪੇਪਰ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਕਸ਼ਨ

Date:

4 ਘੰਟਿਆਂ ‘ਚ ਹੀ ਟੈਟ ਪੇਪਰ ਗੜਬੜੀ ਮਾਮਲੇ ‘ਚ ਦੋ ਅਫ਼ਸਰਾਂ ਨੂੰ ਕੀਤਾ ਸਸਪੈੰਡ


 ਟੈੱਟ ਪੇਪਰ ‘ਚ ਗੜਬੜੀਆਂ ਕਰਨ ਦੇ ਮੁਲਜ਼ਮਾਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੇ ਨਿਰਦੇਸ਼


 ਟੈੱਟ ਦੇ ਪੇਪਰ ਵਿੱਚ ਹੋਈਆਂ ਲਾਪਰਵਾਹੀਆਂ-ਗੜਬੜੀਆਂ ਬਰਦਾਸ਼ਤ ਨਹੀਂ: ਮੁੱਖ ਮੰਤਰੀ


 ਵਿਦਿਆਰਥੀਆਂ ਦੇ ਭਵਿੱਖ ਨਾਲ ਜਿਸ ਨੇ ਵੀ ਧੋਖਾ ਕੀਤਾ ਹੈ ਉਹ ਸਲਾਖਾਂ ਪਿੱਛੇ ਹੋਵੇਗਾਃ ਮੁੱਖ ਮੰਤਰੀ

ਚੰਡੀਗੜ੍ਹ, 13 ਮਾਰਚ


Tet paper mess matters ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੁਲਿਸ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਟੈੱਟ ਦੇ ਪੇਪਰ ‘ਚ ਗੜਬੜੀਆਂ ਕਰਨ ਦੇ ਮਾਮਲੇ ਚ ਵੱਡਾ ਐਕਸ਼ਨ ਲੈਂਦਿਆਂ 24 ਘੰਟਿਆਂ ‘ਚ ਦੋ ਅਫ਼ਸਰਾਂ ਨੂੰ ਸਸਪੈੰਡ ਕਰ ਦਿੱਤਾ ਹੈ ਅਤੇ ਨਾਲ ਹੀ ਮੁਲਜ਼ਮਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੇ ਵੀ ਹੁਕਮ ਜਾਰੀ ਕਰ ਦਿੱਤੇ ਹਨ।

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਵਿਭਾਗ ਦੇ ਪ੍ਰੋਫੈਸਰ ਡਾ. ਹਰਦੀਪ ਸਿੰਘ ਅਤੇ ਪ੍ਰੋਫੈਸਰ, ਇਲੈਕਟ੍ਰੋਨਿਕਸ ਟੈਕਨਾਲੋਜੀ ਵਿਭਾਗ ਡਾ. ਰਵਿੰਦਰ ਸਿੰਘ ਸਾਹਨੀ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੌਰਾਨ ਭਗਵੰਤ ਮਾਨ ਨੇ ਪੁਲਿਸ ਵਿਭਾਗ ਨੂੰ ਟੈੱਟ ਪ੍ਰੀਖਿਆ ਵਿੱਚ ਗੜਬੜੀਆਂ ਕਰਨ ਦੇ ਦੋਸ਼ੀਆਂ ਨੂੰ ਤੁਰੰਤ ਗ੍ਰਿਫਤਾਰ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਨੇ ਪੁਲਿਸ ਨੂੰ ਕਿਹਾ ਕਿ ਇਸ ਜੁਰਮ ਦੇ ਮੁਲਜ਼ਮਾਂ ਖਿ਼ਲਾਫ਼ ਮਿਸਾਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ ਤਾਂ ਜੋ ਹੋਰ ਕੋਈ ਅਜਿਹਾ ਕਰਨ ਦੀ ਸੋਚੇ ਵੀ ਨਾ।Tet paper mess matters

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਸ਼ਨ ਪੱਤਰ ਨਾਲ ਛੇੜਛਾੜ ਕਰਨਾ ਨੌਜਵਾਨਾਂ ਦੇ ਕਰੀਅਰ ਨਾਲ ਖਿਲਵਾੜ ਹੈ, ਜਿਸ ਨੂੰ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਪੁਲਿਸ ਨੂੰ ਕਿਹਾ ਕਿ ਮੁਲਜ਼ਮਾਂ ਖਿ਼ਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਇਸ ਸਰਕਾਰ ਤੇ ਨਵੇਂ ਪੰਜਾਬ ਤੋਂ ਲੋਕਾਂ ਨੂੰ ਕਾਫ਼ੀ ਉਮੀਦਾਂ ਹਨ ਅਤੇ ਇਸ ਭਰੋਸੇ ਨੂੰ ਕਿਸੇ ਵੀ ਤਰ੍ਹਾਂ ਦੀ ਠੇਸ ਪਹੁੰਚਾਉਣ ਦੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।Tet paper mess matters

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਫ਼ਰਜ਼ ਬਣਦਾ ਹੈ ਕਿ ਇਸ ਕੇਸ ਦੇ ਸਾਰੇ ਮੁਲਜ਼ਮ ਜਲਦੀ ਸਲਾਖਾਂ ਪਿੱਛੇ ਪੁੱਜਣ। ਭਗਵੰਤ ਮਾਨ ਨੇ ਸਪੱਸ਼ਟ ਕੀਤਾ ਕਿ ਇਸ ਮਿਆਰੀ ਇਮਤਿਹਾਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਕੋਈ ਵੀ ਵਿਅਕਤੀ ਭਾਵੇਂ ਉਹ ਕਿੰਨਾ ਵੀ ਪ੍ਰਭਾਵਸ਼ਾਲੀ ਕਿਉਂ ਨਾ ਹੋਵੇ, ਬਖਸ਼ਿਆ ਨਹੀਂ ਜਾਵੇਗਾ।

—————

Share post:

Subscribe

spot_imgspot_img

Popular

More like this
Related

ਪੰਜਾਬ ‘ਚ ਅੱਜ ਤੋਂ 27 ਤਰੀਕ ਤੱਕ ਸਖ਼ਤ ਪਾਬੰਦੀਆਂ, ਜਾਣੋ ਪ੍ਰਸਾਸ਼ਨ ਨੇ ਕਿਉ ਲਿਆ ਇਹ ਫ਼ੈਸਲਾ

Punjab News Update ਜ਼ਿਲ੍ਹਾ ਮੈਜਿਸਟ੍ਰੇਟ ਡਾ: ਸੋਨਾ ਥਿੰਦ ਨੇ ਗੁਰਦੁਆਰਾ...

ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024

ਚੰਡੀਗੜ੍ਹ, 25 ਦਸੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...

ਸੂਬੇ ‘ਚ ਕਈ ਦਹਾਕਿਆਂ ਬਾਅਦ ਚੁੱਕਿਆ ਗਿਆ ਇਹ ਕਦਮ

This step was taken after decades ਪੰਜਾਬ ਦੇ ਜੇਲ੍ਹ...