ਪੰਜਾਬ ਦੇ ਸਕੂਲਾਂ ਵਿੱਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ

Punjab School Holiday

ਪੰਜਾਬ ਵਿੱਚ ਠੰਢ ਅਤੇ ਧੁੰਦ ਕਾਰਨ ਸਰਕਾਰ ਨੇ ਸਰਕਾਰੀ, ਪ੍ਰਾਈਵੇਟ ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਸਕੂਲਾਂ ਵਿੱਚ 24 ਦਸੰਬਰ ਤੋਂ 31 ਦਸੰਬਰ ਤੱਕ ਛੁੱਟੀਆਂ ਹੋਣਗੀਆਂ। ਇਸ ਸਬੰਧੀ ਸਕੂਲਾਂ ਨੂੰ ਆਦੇਸ਼ ਜਾਰੀ ਕਰ ਦਿੱਤੇ ਗਏ ਹਨ।

ਇਸ ਸਬੰਧੀ ਹੁਕਮ ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਵੱਲੋਂ ਜਾਰੀ ਕੀਤੇ ਗਏ ਹਨ। ਪੰਜਾਬ ਵਿੱਚ 19 ਹਜ਼ਾਰ ਦੇ ਕਰੀਬ ਸਰਕਾਰੀ ਸਕੂਲ ਹਨ। ਜਦੋਂ ਕਿ ਕਰੀਬ ਛੇ ਹਜ਼ਾਰ ਪ੍ਰਾਈਵੇਟ ਸਕੂਲ ਹਨ। ਇਨ੍ਹਾਂ ਵਿੱਚ 40 ਲੱਖ ਤੋਂ ਵੱਧ ਵਿਦਿਆਰਥੀ ਪੜ੍ਹ ਰਹੇ ਹਨ।

ਇਹ ਵੀ ਪੜ੍ਹੋ: ਬਰਤਾਨੀਆ ‘ਚ ਲਾਪਤਾ ਭਾਰਤੀ ਵਿਦਿਆਰਥੀ ਗੁਰਸ਼ਮਨ ਸਿੰਘ ਭਾਟੀਆ ਦੀ ਲਾਸ਼ ਬਰਾਮਦ

3 ਦਸੰਬਰ ਨੂੰ ਬਦਲਿਆ ਗਿਆ ਸੀ ਸਕੂਲਾਂ ਦਾ ਸਮਾਂ

ਇਸ ਤੋਂ ਪਹਿਲਾਂ 3 ਦਸੰਬਰ ਨੂੰ ਸਿੱਖਿਆ ਵਿਭਾਗ ਨੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲ ਦਿੱਤਾ ਸੀ। ਵਿਭਾਗ ਨੇ ਸਕੂਲਾਂ ਦਾ ਸਮਾਂ ਸਵੇਰੇ ਸਾਢੇ ਨੌਂ ਵਜੇ ਤੋਂ ਬਦਲ ਕੇ ਦੁਪਹਿਰ ਸਾਢੇ ਤਿੰਨ ਵਜੇ ਕਰ ਦਿੱਤਾ ਹੈ। ਇਹ ਹੁਕਮ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਰੀ ਕੀਤੇ ਹਨ। ਉਨ੍ਹਾਂ ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਤੋਂ ਬਾਅਦ ਲਿਆ। Punjab School HolidayPunjab School Holiday

[wpadcenter_ad id='4448' align='none']