ਬੱਲੂਆਣਾ ਦੇ ਵਿਧਾਇਕ ਅਤੇ ਡਿਪਟੀ ਕਮਿਸ਼ਨਰ ਵੱਲੋਂ ਮਲੂਕਪੁਰਾ ਨਹਿਰ ਵਿੱਚ ਪਏ ਪਾੜ ਦਾ ਜਾਇਜ਼ਾ

ਅਬੋਹਰ 25 ਦਸੰਬਰ 

ਪਿੰਡ ਕਿੱਕਰ ਖੇੜਾ ਕੋਲ ਮਲੂਕਪੁਰਾ ਨਹਿਰ ਵਿੱਚ ਬੀਤੀ ਰਾਤ ਪਏ ਪਾੜ ਤੋਂ ਬਾਅਦ ਅੱਜ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਅਤੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾਸੇਨੂ ਦੁੱਗਲ ਨੇ ਮੌਕੇ ਤੇ ਜਾ ਕੇ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਕਿਹਾ ਕਿ ਪ੍ਰਭਾਵਿਤਾਂ ਦੀ ਸਰਕਾਰ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ।

 ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਨੇ ਦੱਸਿਆ ਕਿ ਬੀਤੀ ਰਾਤ ਨਹਿਰ ਵਿੱਚ ਪਾੜ ਪੈ ਗਿਆ ਸੀ ਜਿਸ ਤੋਂ ਬਾਅਦ ਤੁਰੰਤ ਪ੍ਰਭਾਵ ਨਾਲ ਹੈਡ ਵਰਕਸ ਤੋਂ ਪਾਣੀ ਦੀ ਕਟੌਤੀ ਲਈ ਗਈ। ਉਹਨਾਂ ਨੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਛੇਤੀ ਤੋਂ ਛੇਤੀ ਪਾੜ ਬੰਦ ਕੀਤਾ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਿੰਚਾਈ ਵਿਭਾਗ ਨੂੰ ਕਿਹਾ ਕਿ ਉਹ ਪਾਣੀ ਦੀ ਨੇੜੇ ਤੋਂ ਲੰਘ ਰਹੇ ਸੇਮ ਨਾਲੇ ਵਿੱਚ ਨਿਕਾਸੀ ਕਰਵਾਵੇ ਤਾਂ ਕਿ ਫਸਲਾਂ ਦਾ ਘੱਟ ਤੋਂ ਘੱਟ ਨੁਕਸਾਨ ਹੋਵੇ। ਉਨਾਂ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਕਾਰਨ ਹੋਏ ਨੁਕਸਾਨ ਸਬੰਧੀ ਰਿਪੋਰਟ ਸਰਕਾਰ ਨੂੰ ਭੇਜੀ ਜਾਵੇ। 

ਇਸ ਮੌਕੇ ਕਾਰਜਕਾਰੀ ਇੰਜਨੀਅਰ ਸੁਖਜੀਤ ਸਿੰਘ ਨੇ ਦੱਸਿਆ ਕਿ ਨਹਿਰ ਵਿੱਚ ਰਿਸਾਬ ਹੋਣ ਕਾਰਨ ਲਗਭਗ 70 ਫੁੱਟ ਦਾ ਪਾੜ ਪਿਆ ਹੈ ਅਤੇ ਵਿਭਾਗ ਵੱਲੋਂ ਪਿੱਛੋਂ ਨਹਿਰ ਵਿੱਚ ਪਾਣੀ ਦੀ ਕਟੌਤੀ ਕਰ ਦਿੱਤੀ ਗਈ ਹੈ ਅਤੇ ਹੁਣ ਨਹਿਰ ਬੰਦੀ ਕਰਕੇ ਇਸ ਪਾੜ ਨੂੰ ਪੂਰੀ ਤਰ੍ਹਾਂ ਦੁਬਾਰਾ ਪੱਕਾ ਕਰਨ ਤੋਂ ਬਾਅਦ ਹੀ ਪਾਣੀ ਛੱਡਿਆ ਜਾਵੇਗਾ।

 ਇਸ ਮੌਕੇ ਡਿਪਟੀ ਕਮਿਸ਼ਨਰ ਅਤੇ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਭਰੋਸਾ ਦਿੱਤਾ ਕਿ ਪ੍ਰਸ਼ਾਸਨ ਵੱਲੋਂ ਪ੍ਰਭਾਵਿਤਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਾਣੀ ਦੀ ਨਿਕਾਸੀ ਲਈ ਜੋ ਖਾਲ ਤੋੜਿਆ ਗਿਆ ਹੈ ਉਸ ਦੀ ਮੁਰੰਮਤ ਵੀ ਪਹਿਲ ਦੇ ਅਧਾਰ ਤੇ ਕਰਵਾ ਕੇ ਦਿੱਤੀ ਜਾਵੇਗੀ।

[wpadcenter_ad id='4448' align='none']