ਆਮ ਲੋਕਾਂ ਨੂੰ ਬੈਂਕ ਦੀਆਂ ਸਾਰੀਆਂ ਭਲਾਈ ਸਕੀਮਾਂ ਦਾ ਲਾਭ ਦੇਣਾ ਬਣਾਇਆ ਜਾਵੇ ਯਕੀਨੀ : ਕਮਿਸ਼ਨਰ ਨਗਰ ਨਿਗਮ

 ਬਠਿੰਡਾ, 26 ਦਸੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ ਨੇ ਜ਼ਿਲ੍ਹੇ ਅਧੀਨ ਪੈਂਦੇ ਸਾਰੇ ਬੈਂਕ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਤਿਮਾਹੀ ਮੀਟਿੰਗ ਆਯੋਜਿਤ ਕੀਤੀ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਬੈਂਕਾਂ ਦੇ ਅਧਿਕਾਰੀਆਂ ਕੋਲੋਂ ਪਿਛਲੇ ਤਿੰਨ ਮਹੀਨਿਆਂ ਦੌਰਾਨ ਕੀਤੇ ਗਏ ਕਾਰਜਾਂ ਦੀ ਸਮੀਖਿਆ ਰਿਪੋਰਟ ਹਾਸਲ ਕਰਦਿਆਂ ਉਨ੍ਹਾਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ। 

          ਮੀਟਿੰਗ ਦੌਰਾਨ ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ ਨੇ ਅਧਿਕਾਰੀਆਂ ਕੋਲੋਂ ਬੈਂਕਾਂ ਨਾਲ ਸਬੰਧਤ ਵੱਖ-ਵੱਖ ਤਰ੍ਹਾਂ ਦੀਆਂ ਦਰਪੇਸ਼ ਆ ਰਹੀਆਂ ਸਮੱਸਿਆਵਾਂ ਵੀ ਸੁਣੀਆਂਜਿਨ੍ਹਾ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿਵਾਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਬੈਂਕ ਦੀਆਂ ਸਾਰੀਆਂ ਭਲਾਈ ਸਕੀਮਾਂ ਦਾ ਲਾਭ ਦੇਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਆਮ ਲੋਕਾਂ ਨੂੰ ਬੈਂਕ ਪਾਸੋਂ ਦਿੱਤੀਆਂ ਜਾਣ ਵਾਲੀਆਂ ਸਾਰੀਆਂ ਭਲਾਈ ਸਕੀਮਾਂ ਦੇ ਲਾਭਾਂ ਬਾਰੇ ਚੰਗੀ ਤਰ੍ਹਾਂ ਜਾਣੂ ਕਰਵਾਇਆ ਜਾਵੇ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆਵਾਂ ਦਾ ਸਾਹਮਣਾ ਨਾ ਕਰਨਾ ਪਵੇ।          ਇਸ ਮੌਕੇ ਵਧੀਕ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਪੁਰਾਣੇ ਪਏ ਲੋਨ ਕੇਸਾਂ ਦਾ ਪਹਿਲ ਦੇ ਆਧਾਰ ਤੇ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਕੋਈ ਵੀ ਅਪਲਾਈ ਕੀਤਾ ਲੋਨ ਪੈਂਡਿੰਗ ਨਾ ਰਹਿਣ ਦਿੱਤਾ ਜਾਵੇ, ਤਾਂ ਜੋ ਆਮ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਬੈਂਕ ਮੁਖੀਆਂ ਨੂੰ ਹਦਾਇਤ ਕੀਤੀ ਕਿ ਕੇਂਦਰੀ ਸਰਕਾਰ ਦੀਆਂ ਸਕੀਮਾਂ ਜਿਵੇਂ ਕਿ ਡੇ-ਨੂਲਮਪੀ.ਐਮ. ਸਵੈਨਿਧੀ ਯੋਜਨਾ ਸਬੰਧੀ ਨਗਰ ਨਿਗਮ, ਨਗਰ ਕੌਸਲਾਂ/ਨਗਰ ਪੰਚਾਇਤਾਂ ਵਿਖੇ ਅਰਜੀਧਾਰਕਾਂ ਨੂੰ ਆ ਰਹੀਆਂ ਪ੍ਰੇਸ਼ਾਨੀਆਂ ਅਤੇ ਬਿਨਾਂ ਕਿਸੇ ਕਾਰਨ ਕਰਕੇ ਵਾਪਿਸ ਕੀਤੀਆਂ ਯੋਗ ਅਰਜੀਆਂ ਦਾ ਨਿਪਟਾਰਾ ਜਲਦ ਤੋਂ ਜਲਦ ਕੀਤਾ ਜਾਵੇ ਤਾਂ ਜੋ ਲਾਭਪਾਤਰੀ ਵੱਧ ਤੋਂ ਵੱਧ ਇਨ੍ਹਾਂ ਸਕੀਮਾਂ ਦਾ ਲਾਭ ਲੈ ਸਕਣ।           ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਇਸ ਸਬੰਧੀ ਹੋਣ ਵਾਲੀ ਅਗਲੀ ਮੀਟਿੰਗ ਵਿੱਚ ਪੀ.ਐਮ. ਸਵੈਨਿਧੀ ਸਬੰਧੀ ਆਪਣੀਆਂ ਰਿਪੋਰਟਾਂ ਨੂੰ ਲਿਆਂਦਾ ਜਾਵੇ ਤਾਂ ਕਿ ਲਾਭਪਾਤਰੀਆਂ ਸਬੰਧੀ ਮੁਕੰਮਲ ਜਾਣਕਾਰੀ ਹਾਸਲ ਕੀਤੀ ਜਾ ਸਕੇ। ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ ਨੇ ਨਵੀਂ ਸਕੀਮ ਪੋਟੈਂਸ਼ੀਅਲ ਲਿੰਕਡ ਕਰੈਡਿਟ ਪਲਾਟ ਫਾਰ 2024-25 ਸਬੰਧੀ ਇੱਕ ਕਿਤਾਬਚਾ ਵੀ ਜਾਰੀ ਕੀਤਾ ਗਿਆ।          ਇਸ ਮੌਕੇ ਏਜੀਐਮ ਨਬਾਰਡ ਸ਼੍ਰੀ ਅਮਿਤ ਗਰਗ, ਸਹਾਇਕ ਜਨਰਲ ਮੈਨੈਜ਼ਰ ਮੈਡਮ ਅਨੀਤਾ ਸ਼ਰਮਾ, ਲੀਡ ਬੈਂਕ ਮੈਨੇਜ਼ਰ ਸ਼੍ਰੀਮਤੀ ਮੰਜੂ ਮਲਹੋਤਤਰਾਮੈਡਮ ਸਵਾਤੀ ਤੋਂ ਇਲਾਵਾ ਵੱਖ-ਵੱਖ ਬੈਂਕਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਕਰਮਚਾਰੀ ਆਦਿ ਹਾਜ਼ਰ ਸਨ।

[wpadcenter_ad id='4448' align='none']