ਅੰਮ੍ਰਿਤਸਰ 26 ਦਸੰਬਰ 2023—
ਡਿਪਟੀ ਕਮਿਸ਼ਨਰ, ਸ੍ਰੀ ਘਨਸ਼ਾਮ ਥੋਰੀ ਦੇ ਅਦੇਸ਼ਾਂ ਅਨੁਸਾਰ ਬੇਟੀ ਬਚਾਓ, ਬੇਟੀ ਪੜਾਓ ਸਕੀਮ ਅਧੀਨ ਲੜਕੀਆਂ ਨੂੰ ਆਤਮ ਨਿਰਭਰ ਕਰਨ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ ਲੜਕੀਆਂ ਨੂੰ ਸਰਕਾਰੀ ਨੌਕਰੀਆਂ ਲਈ ਹੋ ਰਹੇ ਟੈਸਟਾਂ ਦੀ ਤਿਆਰੀ ਲਈ ਕੋਚਿੰਗ ਦੇ ਕੇ ਸਰਕਾਰੀ ਨੌਕਰੀਆਂ ਵਿੱਚ ਭਾਗੀਦਾਰੀ ਹੋਰ ਵਧਾਈ ਜਾਵੇਗੀ।
ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਦੇ ਡਿਪਟੀ ਡਾਇਰੈਕਟਰ ਸ਼੍ਰੀਮਤੀ ਨੀਲਮ ਮਹੇ ਨੇ ਦੱਸਿਆ ਕਿ ਬੇਟੀ ਬਚਾਓ, ਬੇਟੀ ਪੜਾਓ ਸਕੀਮ ਅਧੀਨ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਅੰਮ੍ਰਿਤਸਰ ਵਿਖੇ ਕੇਵਲ ਲੜਕੀਆਂ ਨੂੰ ਐਸ.ਐਸ ਬੋਰਡ, ਬੈਕਿੰਗ ਅਤੇ ਰੇਲਵੇ ਬੋਰਡ ਆਦਿ ਲਈ ਫਰੀ ਕੋਚਿੰਗ ਦੇਣ ਲਈ ਚਾਹਵਾਨ ਕੋਚਿੰਗ ਸੈਂਟਰ ਕਿਸੇ ਵੀ ਦਫਤਰੀ ਕੰਮਕਾਜ ਵਾਲੇ ਦਿਨ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਅੰਮ੍ਰਿਤਸਰ ਵਿਖੇ ਸੰਪਰਕ ਕਰ ਸਕਦੇ ਹਨ ਜਾਂ ਮੋਬਾਇਲ ਨੰ. 70813-00013 ਰਾਹੀਂ ਮਿਤੀ 03-01-2024 ਦਿਨ ਬੁੱਧਵਾਰ ਤੱਕ ਸੰਪਰਕ ਕਰ ਸਕਦੇ ਹਨ ।