ਵਿਧਾਇਕ ਕੁਲਵੰਤ ਸਿੰਘ ਨੇ ਐਸਏਐਸ ਨਗਰ ਤੋਂ ਸਾਲਾਸਰ ਧਾਮ-ਖਾਟੂ ਸ਼ਿਆਮ ਧਾਮ ਲਈ ਸ਼ਰਧਾਲੂਆਂ ਦੇ ਪੰਜਵੇਂ ਜੱਥੇ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਐਸ.ਏ.ਐਸ.ਨਗਰ, 26 ਦਸੰਬਰ, 2023:

ਵਿਧਾਇਕ ਕੁਲਵੰਤ ਸਿੰਘ ਮੋਹਾਲੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਲੋਕਾਂ ਲਈ ਤੀਰਥ ਯਾਤਰਾ ਦਾ ਪ੍ਰਬੰਧ ਕਰਨ ਦਾ ਨੇਕ ਉਪਰਾਲਾ ਉਨ੍ਹਾਂ ਲੋਕਾਂ ਲਈ ਲਾਭਕਾਰੀ ਸਾਬਤ ਹੋਇਆ ਹੈ ਜੋ ਤੀਰਥ ਯਾਤਰਾ ‘ਤੇ ਜਾਣ ਦੀ ਤੀਬਰ ਇੱਛਾ ਰੱਖਦੇ ਸਨ ਪਰ ਕਿਸੇ ਨਾ ਕਿਸੇ ਮਜਬੂਰੀ ਕਾਰਨ ਹੁਣ ਤੱਕ ਨਹੀਂ ਜਾ ਸਕੇ।      ਉਹ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਐਸ.ਏ.ਐਸ.ਨਗਰ ਜ਼ਿਲ੍ਹੇ ਤੋਂ ਸ਼ਰਧਾਲੂਆਂ ਦੇ ਪੰਜਵੇਂ ਜਥੇ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰ ਰਹੇ ਸਨ। ਸ਼ਰਧਾਲੂਆਂ ਦਾ ਪੰਜਵਾਂ ਜੱਥਾ ਸਾਲਾਸਰ ਧਾਮ-ਖਾਟੂਸ਼ਿਆਮ ਧਾਮ ਦੀ ਯਾਤਰਾ ਲਈ ਰਵਾਨਾ ਹੋਇਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਸਮੂਹ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੀ ਹੈ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਦਾ ਉਦੇਸ਼ ਸਾਰੇ ਲੋਕਾਂ ਨੂੰ ਉਨ੍ਹਾਂ ਦੇ ਪਵਿੱਤਰ ਸਥਾਨਾਂ ਦੇ ਦਰਸ਼ਨ ਕਰਨ ਦੇ ਬਰਾਬਰ ਮੌਕੇ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਏ.ਸੀ ਬੱਸਾਂ ਮੁਹੱਈਆ ਕਰਵਾਈਆਂ ਗਈਆਂ ਹਨ। ਰਹਿਣ-ਸਹਿਣ ਦਾ ਖਰਚਾ ਪੂਰੀ ਤਰ੍ਹਾਂ ਰਾਜ ਸਰਕਾਰ ਦੁਆਰਾ ਸਹਿਣ ਕੀਤਾ ਜਾਂਦਾ ਹੈ। ਹਰ ਸ਼ਰਧਾਲੂ ਨੂੰ ਇੱਕ ਵੱਖਰੀ ਕਿੱਟ ਦਿੱਤੀ ਗਈ ਹੈ ਜਿਸ ਵਿੱਚ ਇੱਕ ਕੰਬਲ, ਇੱਕ ਚਾਦਰ ਅਤੇ ਇੱਕ ਸਿਰਹਾਣਾ ਤੋਂ ਇਲਾਵਾ ਟਾਇਲਟਰੀ ਕਿੱਟਾਂ ਸ਼ਾਮਲ ਹਨ।     ਉਨ੍ਹਾਂ ਨੇ ਸ਼ਰਧਾਲੂਆਂ ਨੂੰ ਸੁਖਾਵੀਂ ਤੀਰਥ ਯਾਤਰਾ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਦੱਸਿਆ ਕਿ ਸਾਲਾਸਰ ਵਿਖੇ ਰਾਤ ਦੇ ਠਹਿਰਨ ਦਾ ਪ੍ਰਬੰਧ ਕੀਤਾ ਗਿਆ ਹੈ।      ਉਨ੍ਹਾਂ ਕਿਹਾ ਕਿ ਮੈਡੀਕਲ ਐਮਰਜੈਂਸੀ ਨਾਲ ਨਜਿੱਠਣ ਲਈ ਸਿਹਤ ਵਿਭਾਗ ਪੰਜਾਬ ਨਾਲ ਤਾਲਮੇਲ ਕਰਕੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ।      ਐਸ.ਡੀ.ਐਮ ਮੋਹਾਲੀ ਚੰਦਰਜੋਤੀ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਬੰਧ ਪੁਖ਼ਤਾ ਕੀਤੇ ਜਾ ਰਹੇ ਹਨ ਤਾਂ ਜੋ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।      ਬੱਸ ਵਿਚ ਸਵਾਰ ਸ਼ਰਧਾਲੂਆਂ ਨੇ ਪੰਜਾਬ ਦੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਧਾਰਮਿਕ ਸਥਾਨਾਂ ‘ਤੇ ਮੱਥਾ ਟੇਕਣ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ ਅਤੇ ਇਸ ਲਈ ਉਹ ਸਰਕਾਰ ਦੀ ਹਮੇਸ਼ਾ ਸ਼ੁਕਰਗੁਜ਼ਾਰ ਰਹਿਣਗੇ।

[wpadcenter_ad id='4448' align='none']