ਡਿਪਟੀ ਕਮਿਸ਼ਨਰ ਵੱਲੋਂ ਐਸ.ਡੀ.ਐੱਮ ਦਫ਼ਤਰ, ਤਹਿਸੀਲ ਦਫ਼ਤਰ, ਸਬ ਰਜਿਸਟਰਾਰ ਅਤੇ ਬੀ. ਡੀ.ਪੀ. ਓ ਦਫ਼ਤਰ ਦੇ ਕੰਮਾਂ ਦੀ ਕੀਤੀ ਪੜਤਾਲ

ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 27 ਦਸੰਬਰ: 

ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਵੱਲੋਂ ਐਸ.ਡੀ.ਐੱਮ ਦਫ਼ਤਰ, ਤਹਿਸੀਲ ਦਫ਼ਤਰ, ਸਬ ਰਜਿਸਟਰਾਰ ਦਫ਼ਤਰ ਅਤੇ ਬੀ. ਡੀ.ਪੀ. ਓ ਦਫ਼ਤਰ, ਡੇਰਾਬੱਸੀ ਦੇ ਦਫਤਰੀ ਰਿਕਾਰਡ ਦੀ ਪੜਤਾਲ ਕੀਤੀ ਗਈ। ਉਨ੍ਹਾਂ ਨੇ ਹਦਾਇਤ ਕੀਤੀ ਕਿ ਸਟਾਫ਼ ਵਲੋਂ ਦਫਤਰੋਂ ਬਾਹਰ ਜਾਣ ਸਮੇਂ ਮੂਵਮੈਂਟ ਰਜਿਸਟਰ ਵਿਚ ਐਂਟਰੀ ਲਾਜ਼ਮੀ ਪਾਈ ਜਾਵੇ। ਉਨ੍ਹਾਂ ਵੱਲੋਂ ਦਫ਼ਤਰ ਵਿਖੇ ਬਾਓਮੈਟਰਿਕ ਸ਼ੁਰੂ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਦਫ਼ਤਰ ਵਿਖੇ ਆਉਣ ਵਾਲੇ ਲੋਕਾਂ ਦੇ ਕੰਮ ਬਿਨਾਂ ਦੇਰੀ ਦੇ ਕੀਤੇ ਜਾ ਸਕਣ। ਉਨ੍ਹਾਂ ਵੱਲੋਂ ਕੋਰਟ ਕੇਸਾਂ ਦੀ ਪੜਤਾਲ ਕੀਤੀ ਗਈ ਅਤੇ ਕੋਰਟ ਕੇਸਾਂ ਦਾ ਰੂਲਾਂ ਅਨੁਸਾਰ ਸਮਾਂਬੱਧ ਨਿਪਟਾਰਾ ਕਰਨ ਲਈ ਕਿਹਾ ਗਿਆ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਸੀਨੀਅਰ ਸਿਟੀਜ਼ਨਜ਼ ਦੀ ਸਮੱਸਿਆ ਦਾ ਹੱਲ ਪਹਿਲ ਦੇ ਅਧਾਰ ਤੇ ਕੀਤੇ ਜਾਣ ਲਈ ਕਿਹਾ ਗਿਆ।           ਡਿਪਟੀ ਕਮਿਸ਼ਨਰ ਵੱਲੋਂ ਤਹਿਸੀਲ ਦਫ਼ਤਰ ਦਾ ਦੌਰਾ ਕਰਨ ਸਮੇਂ ਲੋਕਾਂ ਦੀਆ  ਸਮੱਸਿਆਵਾਂ ਸੁਣੀਆਂ ਗਈਆਂ ਤੇ ਲੋਕਾਂ ਦੇ ਕੰਮ ਪਹਿਲ ਦੇ ਅਧਾਰ ਤੇ ਕਰਨ ਦੇ ਆਦੇਸ਼ ਦਿੱਤੇ ਗਏ। ਉਨ੍ਹਾਂ ਨੇ ਦਫ਼ਤਰ  ਵਿਖੇ ਆਏ ਲੋਕਾਂ ਦੇ ਬੈਠਣ ਲਈ  ਟੈਂਡਰ ਪਾਸ ਕਰਵਾ ਕੇ ਵੇਟਿੰਗ ਹਾਲ, ਮੀਟਿੰਗ ਹਾਲ ਅਤੇ ਗੱਡੀਆਂ ਦੀ ਪਾਰਕਿੰਗ ਬਣਾਉਣ ਲਈ ਕਿਹਾ। 

ਇਸ ਤੋਂ ਇਲਾਵਾ ਬੀ. ਡੀ.ਪੀ. ਓ. ਡੇਰਾਬੱਸੀ ਦੇ ਦਫ਼ਤਰ ਵਿਖੇ ਮਨਰੇਗਾ ਸਟਾਫ਼ ਅਤੇ ਦਫ਼ਤਰੀ ਸਟਾਫ ਦੀਆਂ ਖਾਲੀ ਪਈਆਂ ਅਸਾਮੀਆਂ ਭਰਨ ਲਈ ਕਿਹਾ ਤਾਂ ਜੋ ਦਫ਼ਤਰੀ ਕੰਮ ਸਮੇਂ ਸਿਰ ਅਤੇ ਸੁਚੱਜੇ ਢੰਗ ਨਾਲ ਨਿਪਟਾਇਆ ਜਾ ਸਕੇ। 

ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਮਨਰੇਗਾ ਸਮੇਤ ਦਫ਼ਤਰ ਨਾਲ ਸਬੰਧਤ ਬਕਾਇਆ ਕੰਮਾਂ ਨੂੰ ਜਲਦੀ ਤੋਂ ਜਲਦੀ ਨਿਪਟਾਉਣ ਦੀ ਹਦਾਇਤ ਕੀਤੀ। ਇਸ ਮੌਕੇ ਉਨ੍ਹਾਂ ਦਫ਼ਤਰ ਦੇ ਰਿਕਾਰਡ ਨੂੰ ਵੀ ਘੋਖਿਆ। 

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਦ੍ਰਿੜ੍ਹ ਹੈ। ਇਸੇ ਤਹਿਤ ਉਨ੍ਹਾਂ ਵੱਲੋਂ ਐਸ.ਡੀ.ਐੱਮ ਦਫ਼ਤਰ, ਤਹਿਸੀਲ ਦਫ਼ਤਰ, ਸਬ ਰਜਿਸਟਰਾਰ ਅਤੇ ਬੀ. ਡੀ.ਪੀ. ਓ ਦਫ਼ਤਰ ਡੇਰਾਬੱਸੀ ਦੇ ਦਫ਼ਤਰੀ ਕੰਮਾਂ ਦੀ ਪੜਤਾਲ ਕੀਤੀ ਹੈ ਤਾਂ ਜੋ ਦਫ਼ਤਰ ਦੇ ਕੰਮਕਾਰ ਨੂੰ ਹੋਰ ਦਰੁਸਤ ਕੀਤਾ ਜਾ ਸਕੇ।

ਇਸ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਮੇਂ ਸਿਰ ਦਫ਼ਤਰ ਪਹੁੰਚਣ ਅਤੇ ਆਪਣਾ ਕੰਮ ਪੂਰੀ ਤਨਦੇਹੀ ਨਾਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ  ਲੋਕਾਂ ਦੇ ਕੰਮ ਪਹਿਲ ਦੇ ਅਧਾਰ ਤੇ ਹੱਲ ਕਰਨ ਲਈ ਕਿਹਾ।

      ਇਸ ਮੌਕੇ ਐਸ.ਡੀ.ਐੱਮ ਡੇਰਾਬੱਸੀ ਹਿਮਾਂਸ਼ੂ ਗੁਪਤਾ, ਤਹਿਸੀਲਦਾਰ ਡੇਰਾਬੱਸੀ ਕੁਲਦੀਪ ਸਿੰਘ, ਨਾਇਬ ਤਹਿਸੀਲਦਾਰ ਹਰਿੰਦਰਜੀਤ ਸਿੰਘ ਅਤੇ ਬੀ. ਡੀ.ਪੀ. ਓ. ਡੇਰਾਬੱਸੀ ਰਵਨੀਤ ਕੌਰ ਸਮੇਤ ਸਟਾਫ ਮੈਂਬਰ ਹਾਜ਼ਰ ਸਨI

[wpadcenter_ad id='4448' align='none']