ਨਿੱਝਰ ਕਤਲ ਮਾਮਲੇ ਵਿਚ ਛੇਤੀ ਹੋ ਸਕਦੀ ਦੋ ਸ਼ੂਟਰਾਂ ਗ੍ਰਿਫਤਾਰੀ

Date:

Hardeep Singh Nijjar Case

ਕੈਨੇਡਾ ‘ਚ ਖਾਲਿਸਤਾਨੀ ਆਗੂ ਹਰਦੀਪ ਸਿੰਘ ਨਿੱਝਰ (Hardeep Singh Nijhar) ਦੇ ਕਤਲ ਨੂੰ ਲੈ ਕੇ ਵੱਡਾ ਖੁਲਾਸਾ ਹੋਇਆ ਹੈ। ਕੈਨੇਡੀਅਨ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਨਿੱਝਰ ਕਤਲ ਕਾਂਡ ਦੇ ਦੋ ਸ਼ੱਕੀਆਂ ਨੂੰ ਲੱਭ ਲਿਆ ਗਿਆ ਹੈ। ਉਨ੍ਹਾਂ ਨੂੰ ਜਲਦੀ ਹੀ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਦਿ ਗਲੋਬ ਐਂਡ ਮੇਲ ਅਖਬਾਰ ਦੇ ਅਨੁਸਾਰ, ਸ਼ੱਕੀ ਇਸ ਸਮੇਂ ਪੁਲਿਸ ਦੀ ਨਿਗਰਾਨੀ ਵਿੱਚ ਹਨ ਅਤੇ ਇੱਕ ਹਫ਼ਤੇ ਵਿੱਚ ਫੜੇ ਜਾਣ ਦੀ ਉਮੀਦ ਹੈ।

ਪੁਲਿਸ ਨੇ ਦਾਅਵਾ ਕੀਤਾ ਹੈ ਕਿ ਨਿੱਝਰ ਦੇ ਕਤਲ ਤੋਂ ਬਾਅਦ ਦੋਵੇਂ ਸ਼ੱਕੀ ਕਾਤਲਾਂ ਨੇ ਕੈਨੇਡਾ ਨਹੀਂ ਛੱਡਿਆ ਅਤੇ ਲੰਬੇ ਸਮੇਂ ਤੋਂ ਪੁਲਿਸ ਦੀ ਨਿਗਰਾਨੀ ਹੇਠ ਹਨ। ਦੱਸ ਦੇਈਏ ਕਿ ਸਿੱਖ ਵੱਖਵਾਦੀ ਨੇਤਾ ਹਰਦੀਪ ਸਿੰਘ ਨਿੱਝਰ ਦੀ ਇਸ ਸਾਲ 18 ਜੂਨ ਨੂੰ ਕੈਨੇਡਾ ਦੇ ਇੱਕ ਗੁਰਦੁਆਰੇ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਇਸ ਸਾਲ ਸਤੰਬਰ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਸ ਕਤਲ ਲਈ ਭਾਰਤ ਨੂੰ ਜ਼ਿੰਮੇਵਾਰ ਠਹਿਰਾਇਆ ਸੀ।

ਇਹ ਵੀ ਪੜ੍ਹੋ: ਕੁਝ ਨਵਾਂ ਸਿਖਣ ਤੇ ਕਰਨ ਦੀ ਉਤਸੁਕਤਾ ਲੈ ਕੇ ਜਾਂਦੀ ਹੈ ਮੰਜ਼ਿਲ ‘ਤੇ : ਡਿਪਟੀ ਕਮਿਸ਼ਨਰ

ਰਿਪੋਰਟ ਵਿਚ ਕਿਹਾ ਗਿਆ ਹੈ ਕਿ ਰਸਮੀ ਆਰੋਪ ਦਾਇਰ ਹੋਣ ਤੋਂ ਬਾਅਦ ਪੁਲਿਸ ਕਾਤਲਾਂ ਦੀ ਕਥਿਤ ਸ਼ਮੂਲੀਅਤ ਅਤੇ ਭਾਰਤ ਸਰਕਾਰ ਨਾਲ ਉਨ੍ਹਾਂ ਦੇ ਸਬੰਧਾਂ ਬਾਰੇ ਵੇਰਵੇ ਜ਼ਾਹਰ ਕਰੇਗੀ। ਅੱਗੇ ਦੱਸਿਆ ਗਿਆ ਹੈ ਕਿ ਕੈਨੇਡੀਅਨ ਪੁਲਿਸ ਜਾਂਚ ਵਿੱਚ ਲੱਗੀ ਹੋਈ ਹੈ। ਦੋ ਸ਼ੱਕੀਆਂ ਦੀ ਪਛਾਣ ਕੀਤੀ ਗਈ ਹੈ। ਉਹ ਇਸ ਸਮੇਂ ਕੈਨੇਡਾ ਵਿੱਚ ਹਨ। ਉਨ੍ਹਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। ਜਾਂਚ ਜਾਰੀ ਹੈ, ਇਸ ਲਈ ਫਿਲਹਾਲ ਇਸ ‘ਤੇ ਟਿੱਪਣੀ ਕਰਨਾ ਠੀਕ ਨਹੀਂ ਹੈ।

18 ਸਤੰਬਰ ਨੂੰ ਕੈਨੇਡਾ ਦੇ ਪ੍ਰਧਾਨ ਮੰਤਰੀ ਟਰੂਡੋ ਨੇ ਨਿੱਝਰ ਦੇ ਕਤਲ ਲਈ ਭਾਰਤ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਭਾਰਤ ਨੇ ਪੀਐਮ ਜਸਟਿਨ ਟਰੂਡੋ (Justine Trudeau) ਦੇ ਬਿਆਨ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਸੀ। ਭਾਰਤ ਨੇ ਕਿਹਾ ਸੀ ਕਿ ਟਰੂਡੋ ਦਾ ਬਿਆਨ ਰਾਜਨੀਤੀ ਤੋਂ ਪ੍ਰੇਰਿਤ ਸੀ। ਕੈਨੇਡਾ ਨੇ ਭਾਰਤ ਦੇ ਡਿਪਲੋਮੈਟ ਨੂੰ ਵੀ ਕੱਢ ਦਿੱਤਾ ਸੀ। ਇਸ ਤੋਂ ਬਾਅਦ ਭਾਰਤ ਨੇ ਵੀ ਜਵਾਬੀ ਕਾਰਵਾਈ ਕਰਦਿਆਂ ਕੈਨੇਡੀਅਨ ਡਿਪਲੋਮੈਟ ਨੂੰ ਬਾਹਰ ਦਾ ਰਸਤਾ ਦਿਖਾਇਆ ਸੀ।

ਇਸ ਪੂਰੇ ਮਾਮਲੇ ਵਿੱਚ ਭਾਰਤ ਦੀ ਸਖ਼ਤੀ ਤੋਂ ਬਾਅਦ ਕੈਨੇਡੀਅਨ ਪੀਐਮ ਟਰੂਡੋ ਦਾ ਰਵੱਈਆ ਨਰਮ ਹੋ ਗਿਆ ਸੀ। ਸਥਿਤੀ ਵਿਗੜਦੀ ਦੇਖ ਕੇ ਉਨ੍ਹਾਂ ਨੇ ਭਾਰਤ ਨਾਲ ਦੋਸਤੀ ਦੀ ਅਪੀਲ ਕੀਤੀ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਉਹ ਨਿੱਝਰ ਕਤਲ ਕੇਸ ਵਿੱਚ ਭਾਰਤ ਤੋਂ ਸਹਿਯੋਗ ਚਾਹੁੰਦੇ ਹਨ। ਭਾਰਤ ਨਾਲ ਮਿਲ ਕੇ ਕੰਮ ਕਰਨਾ ਚਾਹੁੰਦੇ ਹਨ। ਇਸ ਦੇ ਨਾਲ ਹੀ ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕਿਹਾ ਸੀ ਕਿ ਕੈਨੇਡਾ ਇਸ ਮਾਮਲੇ ‘ਚ ਸਬੂਤ ਪੇਸ਼ ਕਰੇ, ਅਸੀਂ ਜ਼ਰੂਰ ਇਸ ‘ਤੇ ਵਿਚਾਰ ਕਰਾਂਗੇ। Hardeep Singh Nijjar Case

Share post:

Subscribe

spot_imgspot_img

Popular

More like this
Related

ਸਪੀਕਰ ਸੰਧਵਾਂ ਦੀ ਅਗਵਾਈ ਵਿੱਚ ਗੁਰੂ ਨਾਨਕ ਮੋਦੀਖਾਨੇ ਵਿਖੇ ਪਹੁੰਚਾਈਆਂ ਜਰੂਰੀ ਵਸਤਾਂ

ਕੋਟਕਪੂਰਾ, 18 ਦਸੰਬਰ (           )  ‘ਗੁੱਡ ਮੌਰਨਿੰਗ ਵੈਲਫੇਅਰ ਕਲੱਬ’ ਵੱਲੋਂ ਗੁਰੂ ਗੋਬਿੰਦ ਸਿੰਘ...

ਜਿਲ੍ਹਾ ਅਤੇ ਸੈਸ਼ਨ ਜੱਜ ਨੇ ਕੀਤਾ ਜੇਲ੍ਹ ਦਾ ਦੌਰਾ

ਸ਼੍ਰੀ ਮੁਕਤਸਰ ਸਾਹਿਬ  18 ਦਸੰਬਰ                                   ਪੰਜਾਬ ਰਾਜ ਕਾਨੂੰਨੀ ਸੇਵਾਵਾਂ...

21 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ

ਲੁਧਿਆਣਾ, 18 ਦਸੰਬਰ (000) ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਨਗਰ ਨਿਗਮ...