ਅਲਬਰਟਾ ਤੋਂ ਮੰਤਰੀ ਰਾਜਨ ਸਾਹਨੀ ਪਰਿਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

including the Rajan Sahni family

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜਿੱਥੇ ਕਿ ਰੋਜ਼ਾਨਾ ਹੀ ਹਜ਼ਾਰਾਂ-ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਪਹੁੰਚਦੀਆਂ ਹਨ । ਇਸ ਪਵਿੱਤਰ ਗੁਰੂਘਰ ਵਿਖੇ ਸੰਗਤਾਂ ਆਪਣੇ ਪਰਿਵਾਰ ਦੀ ਸੁੱਖ-ਸ਼ਾਂਤੀ ਲਈ ਅਰਦਾਸ ਕਰਦੀਆਂ ਹਨ ਅਤੇ ਵਾਹਿਗੁਰੂ ਦਾ ਆਸ਼ੀਰਵਾਦ ਲੈਂਦੀਆਂ ਹਨ ।including the Rajan Sahni family

ਉੱਥੇ ਹੀ ਅਲਬਰਟਾ ਤੋਂ ਮੰਤਰੀ ਰਾਜਨ ਸਾਹਨੀ ਵੀ ਆਪਣੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ । Minister of Advanced Education Rajan Sawhney ਨੇ ਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਮੱਥਾ ਟੇਕਣ ਦੇ ਉਪਰੰਤ ਉਹਨਾਂ ਪਵਿੱਤਰ ਗੁਰਬਾਣੀ ਦੇ ਕੀਰਤਨ ਦਾ ਵੀ ਸਰਵਣ ਕੀਤਾ। ਇਸ ਦੌਰਾਨ ਉਹਨਾਂ ਨੇ ਲੰਗਰ-ਪ੍ਰਸਾਦ ਵੀ ਛਕਿਆ ਅਤੇ ਗੁਰਬਾਣੀ ਦੀ ਖੁਰਾਕ ਦਾ ਵੀ ਸਰਵਣ ਕੀਤਾ ।including the Rajan Sahni family

also read:- ISRO ਨੇ ਨਵੇਂ ਸਾਲ ‘ਤੇ ਰਚਿਆ ਇਤਿਹਾਸ, XPoSat ਕੀਤਾ ਲਾਂਚ

ਗੱਲਬਾਤ ਕਰਦਿਆਂ ਮੰਤਰੀ ਰਾਜਨ ਸਾਹਨੀ ਨੇ ਦੱਸਿਆ ਕਿ ਅੱਜ ਉਹ ਵਾਹਿਗੁਰੂ ਦੇ ਚਰਨਾਂ ਵਿੱਚ ਪਰਿਵਾਰ ਸਮੇਤ ਨਤਮਸਤਕ ਹੋਣ ਪਹੁੰਚੇ ਹਨ । ਉਹਨਾਂ ਨੇ ਦੱਸਿਆ ਕਿ ਉਹ 30 ਸਾਲ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਹਨ ਅਤੇ ਇੱਥੇ ਆ ਕੇ ਉਹਨਾਂ ਦੇ ਮਨ ਨੂੰ ਇੱਕ ਅਲੌਕਿਕ ਸਕੂਨ ਅਤੇ ਸ਼ਾਂਤੀ ਦਾ ਅਹਿਸਾਸ ਹੋਇਆ ਹੈ। ਇਸ ਤੋਂ ਇਲਾਵਾ ਉਹ ਬੀਤੇ ਦਿਨ ਅਟਾਰੀ ਬਾਰਡਰ ਵਿਖੇ ਵੀ ਪਰਿਵਾਰ ਸਮੇਤ ਪਹੁੰਚੇ ਸਨ ।including the Rajan Sahni family

[wpadcenter_ad id='4448' align='none']