ਨਵੇਂ ਵਰ੍ਹੇ ਦੇ ਆਗਾਜ਼ ਮੌਕੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਪਾਏ ਭੋਗ

ਬਠਿੰਡਾ, 1 ਜਨਵਰੀ : ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ ਨਵੇਂ ਸਾਲ-2024 ਦੀ ਸ਼ੁਰੂਆਤ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਦੌਰਾਨ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ, ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ, ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ਼੍ਰੀ ਅੰਮ੍ਰਿਤਲਾਲ ਅਗਰਵਾਲ, ਚੇਅਰਮੈਨ ਨਗਰ ਸੁਧਾਰ ਟਰੱਸਟ ਸ. ਜਤਿੰਦਰ ਸਿੰਘ ਭੱਲਾ, ਐਸਡੀਐਮ ਬਠਿੰਡਾ ਮੈਡਮ ਇਨਾਯਤ, ਐਸ.ਡੀ.ਐਮ. ਮੌੜ ਸ੍ਰੀ ਵਰਿੰਦਰ ਸਿੰਘ ਅਤੇ ਸਹਾਇਕ ਕਮਿਸ਼ਨਰ (ਜਨਰਲ) ਸ਼੍ਰੀ ਪੰਕਜ ਕੁਮਾਰ ਤੇ ਹੋਰ ਅਧਿਕਾਰੀਆਂ ਨੇ ਗੁਰੂ ਸਾਹਿਬ ਦੇ ਚਰਨਾਂ ਵਿੱਚ ਨਤਮਸਤਕ ਹੋਏ।

ਇਸ ਮੌਕੇ ਰਾਗੀ ਜੱਥਾ ਭਾਈ ਸੁਖਵਿੰਦਰ ਸਿੰਘ ਸਿੰਘਪੁਰੇ ਵਾਲੇ ਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਰਸਭਿੰਨਾ ਕੀਰਤਨ ਕਰਕੇ ਪਹੁੰਚੀ ਸੰਗਤ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਪਹੁੰਚੀਆਂ ਸ਼ਖਸ਼ੀਅਤਾਂ ਨੂੰ ਸਿਰੋਪਾੳ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਉਪਰੰਤ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਸਮੂਹ ਅਧਿਕਾਰੀਆਂ, ਕਰਮਚਾਰੀਆਂ ਅਤੇ ਬਠਿੰਡਾ ਵਾਸੀਆਂ ਨੂੰ ਨਵੇਂ ਸਾਲ 2024 ਦੀਆਂ ਸ਼ੁੱਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਇਹ ਵਰ੍ਹਾ ਲੋਕਾਂ ਲਈ ਖ਼ੁਸ਼ਹਾਲ, ਸਿਹਤਯਾਬ, ਤਰੱਕੀਆਂ ਅਤੇ ਸ਼ਾਂਤੀ ਭਰਿਆ ਹੋਵੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਆਸ ਕਰਦੇ ਹਨ ਕਿ ਇਹ ਨਵਾਂ ਸਾਲ ਜ਼ਿਲ੍ਹੇ ਦੇ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ। ਉਨ੍ਹਾਂ ਲੋਕ ਭਲਾਈ ਦੇ ਕੰਮਾਂ ਨਾਲ ਜੁੜੇ ਨੁਮਾਇੰਦਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਬਠਿੰਡਾ ਨੂੰ ਪੰਜਾਬ ਦਾ ਮੋਹਰੀ ਜ਼ਿਲ੍ਹਾ ਬਣਾਉਣ ਲਈ ਦ੍ਰਿੜ ਸੰਕਲਪ ਲੈਣ ਤਾਂ ਜੋ ਵਿਕਾਸ ਦਾ ਫ਼ਲ ਜ਼ਿਲ੍ਹਾ ਵਾਸੀਆਂ ਤੱਕ ਪਹੁੰਚ ਸਕੇ।

ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਵੇਂ ਵਰ੍ਹੇ ਦੀ ਮੁਬਾਰਕ ਦਿੰਦਿਆਂ ਵਿਕਾਸ ਅਤੇ ਤਰੱਕੀ ਨੂੰ ਯਕੀਨੀ ਬਣਾਉਣ ਲਈ ਪੂਰੇ ਜੋਸ਼ ਨਾਲ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਉਹ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਨਿੱਜੀ ਤੌਰ ਤੇ ਸਮਰਪਣ ਦੀ ਭਾਵਨਾ ਨਾਲ ਆਪਣਾ ਕੰਮ ਕਰਨ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ, ਇਮਾਨਦਾਰੀ ਤੇ ਜ਼ਿੰਮੇਵਾਰੀ ਨਾਲ ਕਰਨ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਦਫਤਰੀ ਕੰਮ-ਕਾਜ ਦੌਰਾਨ ਕਿਸੇ ਵੀ ਲੋੜਵੰਦ ਤੇ ਯੋਗ ਵਿਅਕਤੀ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਲ ਨਾ ਪੇਸ਼ ਆਉਣ ਦਿੱਤੀ ਜਾਵੇ। ਉਨ੍ਹਾਂ ਕਿਹਾ ਆਪਣੀ ਡਿਊਟੀ ਦੇ ਫਰਜ਼ ਨੂੰ ਸਮਝਦਿਆਂ ਹੋਇਆ ਦਫਤਰ ਵਿਖੇ ਆਉਣ ਵਾਲੇ ਹਰੇਕ ਵਿਅਕਤੀ ਨਾਲ ਚੰਗਾ ਵਤੀਰਾ ਵਰਤਿਆ ਜਾਵੇ।

ਇਸ ਦੌਰਾਨ ਸ਼੍ਰੀ ਭਾਰਤ ਭੂਸ਼ਣ (ਪੀਏ ਡਿਪਟੀ ਕਮਿਸ਼ਨਰ), ਸ਼੍ਰੀ ਅਮਰੀਕ ਸਿੰਘ ਮਲੂਕਾ, ਸ਼੍ਰੀ ਵਰਿੰਦਰ ਸਿੰਘ, ਸ਼੍ਰੀ ਨੀਲਾਧਰ ਟਿੰਕੂ ਤੋਂ ਇਲਾਵਾ ਹੋਰ ਸ਼ਰਧਾਲੂਆਂ ਵਲੋਂ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ।

ਇਸ ਮੌਕੇ ਐਮਸੀ ਸੁਖਦੀਪ ਢਿੱਲੋਂ, ਸ. ਰਾਜਵੀਰ ਸਿੰਘ ਮਾਨ, ਸ. ਮੇਘ ਸਿੰਘ ਸਿੱਧੂ, ਸ. ਬਲਦੇਵ ਸਿੰਘ, ਸ. ਗੁਰਸੇਵਕ ਸਿੰਘ, ਸ. ਲਾਲ ਸਿੰਘ, ਸ. ਬਲਬੀਰ ਸਿੰਘ, ਸ. ਸੁਰਜੀਤ ਸਿੰਘ, ਸ਼੍ਰੀ ਕੁਲਦੀਪ ਸ਼ਰਮਾ, ਸ਼੍ਰੀ ਮਨਜੀਤ ਸਿੰਘ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਆਦਿ ਹਾਜ਼ਰ ਸਨ।

[wpadcenter_ad id='4448' align='none']