ਚੰਡੀਗੜ੍ਹ, 5 ਜਨਵਰੀ
ਪੰਜਾਬ ਸਰਕਾਰ ਨੇ ਸੂਬੇ ਦੇ ਆਂਗਣਵਾੜੀ ਸੈਂਟਰਾਂ ਵਿੱਚ ਸਰਦੀਆਂ ਦੇ ਮੌਸਮ ਦੇ ਮੱਦੇਨਜ਼ਰ 3-6 ਸਾਲ ਦੇ ਬੱਚਿਆ ਨੂੰ 14 ਜਨਵਰੀ, 2024 ਤੱਕ ਛੁੱਟੀਆਂ ਕਰਨ ਦਾ ਫ਼ੈਸਲਾ ਕੀਤਾ ਹੈ।
ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਦੀਆਂ ਦੇ ਮੌਸਮ ਕਾਰਨ ਛੋਟੇ ਬੱਚਿਆ ਦਾ ਆਂਗਣਵਾੜੀ ਸੈਟਰਾਂ ਵਿੱਚ ਆਉਣਾ ਬਹੁਤ ਮੁਸ਼ਕਿਲ ਹੈ, ਜਿਸ ਦੇ ਮੱਦੇਨਜਰ ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਸੈਟਰਾਂ ਵਿੱਚ 3 ਤੋਂ 6 ਸਾਲ ਦੇ ਬੱਚਿਆਂ ਨੂੰ 14 ਜਨਵਰੀ 2024 ਤੱਕ ਛੁੱਟੀਆਂ ਕੀਤੀਆਂ ਹਨ। ਆਂਗਣਵਾੜੀ ਵਰਕਰਾਂ ਵੱਲੋਂ 3-6 ਸਾਲ ਦੇ ਬੱਚਿਆ ਨੂੰ ਛੁੱਟੀਆਂ ਦੌਰਾਂਨ ਟੇਕਹੋਮ ਰਾਸ਼ਨ ਦਿੱਤਾ ਜਾਵੇ।
ਕੈਬਨਿਟ ਮੰਤਰੀ ਨੇ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਅਧੀਨ ਆਂਗਣਵਾੜੀ ਵਰਕਰਾਂ ਨੂੰ ਪੋਸ਼ਣ ਟਰੈਕਰ ਉੱਤੇ ਰੋਜਾਨਾ ਰਿਪੋਰਟਿੰਗ ਕਰਨ ਅਤੇ ਪ੍ਰੀ ਸਕੂਲ ਸਿੱਖਿਆ ਤੋਂ ਇਲਾਵਾ ਬਾਕੀ ਸਕੀਮਾਂ ਦਾ ਬਣਦਾ ਲਾਭ ਲਾਭਪਾਤਰੀਆਂ ਨੂੰ ਪਹਿਲਾਂ ਦੀ ਤਰ੍ਹਾ ਦੇਣਾ ਯਕੀਨੀ ਬਣਾਉਣ।——–
[wpadcenter_ad id='4448' align='none']