ਵਿਦਿਆਰਥੀਆਂ ਤੋਂ ਬਾਅਦ ਅਧਿਆਪਕਾਂ ਨੂੰ ਰਾਹਤ,ਸਿੱਖਿਆ ਸਕੱਤਰ ਨੇ ਜਾਰੀ ਕੀਤੇ ਤਾਜ਼ਾ ਹੁਕਮ…

PUNJAB NEWS

PUNJAB NEWS

ਬੱਚਿਆਂ ਨੂੰ ਠੰਢ ਤੋਂ ਰਾਹਤ ਦੇਣ ਤੋਂ ਬਾਅਦ ਹੁਣ ਪੰਜਾਬ ਦੇ ਅਧਿਆਪਕਾਂ ਨੂੰ ਵੀ ਰਾਹਤ ਦਿੱਤੀ ਗਈ ਹੈ। ਸਿੱਖਿਆ ਸਕੱਤਰ ਸਕੂਲ ਕਮਲ ਕਿਸ਼ੋਰ ਯਾਦਵ ਵੱਲੋਂ ਅਧਿਆਪਕਾਂ ਲਈ ਨਵੇਂ ਹੁਕਮ ਜਾਰੀ ਕੀਤੇ ਹਨ। ਦਰਅਸਲ, ਕਈ ਸਕੂਲ ਅਜਿਹੇ ਹਨ ਜਿੱਥੇ ਅਧਿਆਪਕਾਂ ਨੂੰ ਛੁੱਟੀਆਂ ਤੋਂ ਬਾਅਦ ਸਕੂਲ ਬੁਲਾਇਆ ਗਿਆ ਹੈ। ਅਜਿਹੇ ‘ਚ ਸਿੱਖਿਆ ਵਿਭਾਗ ਨੇ ਅਜਿਹੇ ਸਕੂਲਾਂ ਦੀ ਜਾਂਚ ਕਰਨ ਲਈ ਡੀਈਓ ਦੀ ਡਿਊਟੀ ਲਗਾ ਦਿੱਤੀ ਹੈ ਜਿੱਥੇ ਅਧਿਆਪਕਾਂ ਨੂੰ ਬੁਲਾਇਆ ਜਾ ਰਿਹਾ ਹੈ। ਉਨ੍ਹਾਂ ਸਕੂਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

READ ALSO:ਨਵੇਂ ਸਾਲ ਦੀ ਆਮਦ ਮੌਕੇ ਸਰਬਤ ਦੇ ਭਲੇ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਜਾਰੀ ਹੁਕਮਾਂ ਅਨੁਸਾਰ ਪ੍ਰਾਇਮਰੀ, ਮਿਡਲ ਤੇ ਹਾਈ ਸਕੂਲਾਂ ਦੇ ਅਧਿਆਪਕਾਂ ਨੂੰ ਸਕੂਲ ਆ ਕੇ ਪੜ੍ਹਾਉਣ ਦੀ ਲੋੜ ਨਹੀਂ। ਹੁਣ 8ਵੀਂ ਤੋਂ 10ਵੀਂ ਤਕ ਦੇ ਸਾਰੇ ਵਿਸ਼ਿਆਂ ਲਈ ਆਨਲਾਈਨ ਕਲਾਸਾਂ ਉਪਲਬਧ ਹੋਣਗੀਆਂ। ਸਬੰਧਤ ਸਕੂਲ ਮੁਖੀ ਤੇ ਜ਼ਿਲ੍ਹਾ ਅਧਿਕਾਰੀ ਇਨ੍ਹਾਂ ਦੀ ਨਿਗਰਾਨੀ ਕਰਨਗੇ। ਇਸ ਦੇ ਨਾਲ ਹੀ 11ਵੀਂ ਤੇ 12ਵੀਂ ਅਤੇ ਨਾਨ-ਟੀਚਿੰਗ ਸਕੂਲਾਂ ਦੇ ਅਧਿਆਪਕਾਂ ਲਈ ਹਾਜ਼ਰੀ ਲਾਜ਼ਮੀ ਹੋਵੇਗੀ।

PUNJAB NEWS

[wpadcenter_ad id='4448' align='none']