ਫਾਜ਼ਿਲਕਾ, 9 ਜਨਵਰੀ
ਪੰਜਾਬ ਭਵਨ ਚੰਡੀਗੜ੍ਹ ਵਿਖੇ ਆਯੋਜਿਤ ਇਕ ਸਮਾਗਮ ਦੌਰਾਨ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੇ ਖਰੀਦ ਸੀਜਨ 2023—24 ਦੌਰਾਨ ਬਿਹਤਰੀਨ ਕਾਰਗੁਜਾਰੀ ਦਿਖਾਉਣ ਬਦਲੇ ਜ਼ਿਲਿ੍ਹਆਂ ਨੂੰ ਅਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਵਿਚ ਫਾਜ਼ਿਲਕਾ ਜ਼ਿਲੇ੍ਹ ਨੂੰ ਦੂਸਰਾ ਸਥਾਨ ਹਾਸਲ ਹੋਇਆ ਹੈ ਜ਼ੋ ਕਿ ਇਸ ਖੇਤਰ ਨਾਲ ਜੁੜੇ ਫਾਜ਼ਿਲਕਾ ਦੇ ਹਰ ਇਕ ਵਿਅਕਤੀ ਲਈ ਮਾਣ ਵਾਲੀ ਗੱਲ ਹੈ। ਇਸ ਸਮਾਗਮ ਮੌਕੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਸਕੱਤਰ ਸ. ਗੁਰਕੀਰਤ ਕਿਰਪਾਲ ਸਿੰਘ ਮੌਜੂਦ ਸਨ।
ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਫਾਜ਼ਿਲਕਾ ਜ਼ਿਲੇ੍ਹ ਨੂੰ ਐਵਾਰਡ ਮਿਲਣ *ਤੇ ਕਿਸਾਨ, ਮਜ਼ਦੂਰ, ਆੜਤੀਆ, ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਅਤੇ ਹੋਰ ਸਬੰਧਤਾਂ ਨੂੰ ਵਧਾਈ ਦਿੱਤੀ ਹੈ ਅਤੇ ਝੋਨੇ ਦੇ ਖਰੀਦ ਸੀਜਨ ਨੂੰ ਸਫਲਤਾਪੂਰਵਕ ਚਲਾਉਣ ਲਈ ਧੰਨਵਾਦ ਵੀ ਪ੍ਰਗਟ ਕੀਤਾ ਹੈ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਲਈ ਮੰਡੀਆਂ ਵਿਖੇ ਹਰ ਤਰ੍ਹਾਂ ਨਾਲ ਪੁਖਤਾ ਪ੍ਰਬੰਧ ਕੀਤੇ ਗਏ ਸਨ ਤਾਂ ਜ਼ੋ ਕਿਸਾਨਾਂ ਨੂੰ ਮੰਡੀਆਂ ਵਿਖੇ ਕੋਈ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਕਿਸਾਨ ਵੀਰ ਜਿਵੇਂ ਹੀ ਫਸਲ ਮੰਡੀਆਂ ਵਿਖੇ ਲੈ ਕੇ ਆਉਂਦੇ ਸਨ ਨਾਲ ਦੀ ਨਾਂਲ ਫਸਲ ਦੀ ਖਰੀਦ ਕਰਨ ਉਪਰੰਤ ਫਸਲ ਦੀ ਲਿਫਟਿੰਗ ਅਤੇ ਅਦਾਇਗੀ ਕਰਨੀ ਯਕੀਨੀ ਬਣਾਈ ਗਈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਝੋਨੇ ਦੇ ਖਰੀਦ ਸੀਜਨ 2023—24 ਦੌਰਾਨ ਕੁੱਲ 1701275 ਕੁਇੰਟਲ ਝੋਨੇ ਦੀ ਖਰੀਦ ਕੀਤੀ ਗਈ। ਇਸ ਤੋਂ ਇਲਾਵਾ ਕਿਸਾਨਾਂ ਨੂੰ 350.92 ਕਰੋੜ ਦੀ ਅਦਾਇਗੀ ਵੀ ਨਿਰਧਾਰਤ ਸਮੇਂ ਅੰਦਰ ਕੀਤੀ ਗਈ। ਉਨ੍ਹਾਂ ਕਿਹਾ ਕਿ ਅਵਾਰਡ ਅਤੇ ਰੈਂਕ ਦੀ ਪ੍ਰਾਪਤੀ ਹਰ ਇਕ ਵਿਅਕਤੀ ਦੇ ਸਹਿਯੋਗ ਨਾਲ ਹੀ ਸੰਭਵ ਹੋ ਸਕੇਗੀ।
ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦੇ ਹੱਥੋਂ ਅਵਾਰਡ ਪ੍ਰਾਪਤ ਕਰਨ ਦੌਰਾਨ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਹਿਮਾਂਸ਼ੂ ਕੁੱਕੜ ਨੇ ਕਿਹਾ ਕਿ 48 ਘੰਟਿਆਂ ਦੇ ਅੰਦਰ—ਅੰਦਰ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਅਤੇ ਫਸਲ ਖਰੀਦ ਉਪਰੰਤ 72 ਘੰਟਿਆਂ ਦੇ ਅੰਦਰ—ਅੰਦਰ ਲਿਫਟਿੰਗ ਨੂੰ ਯਕੀਨੀ ਬਣਾਉਣਾ ਇਹ ਅਵਾਰਡ ਦੇ ਮਾਪਦੰਢ ਹਨ ਜਿਸ ਨੂੰ ਜ਼ਿਲ੍ਹਾ ਫਾਜ਼ਿਲਕਾ ਨੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੀ ਅਗਵਾਈ ਹੇਠ ਬਾਖੂਬੀ ਢੰਗ ਨਾਲ ਪੂਰਾ ਕੀਤਾ ਹੈ। ਉਨ੍ਹਾਂ ਸਮੂਹ ਫੂਡ ਸਪਲਾਈ ਵਿਭਾਗ ਦਾ ਵੀ ਧੰਨਵਾਦ ਪ੍ਰਗਟ ਕੀਤਾ।
ਝੋਨੇ ਦੇ ਖਰੀਦ ਸੀਜਨ 2023—24 ਦੌਰਾਨ ਬਿਹਤਰੀਨ ਕਾਰਗੁਜਾਰੀ ਬਦਲੇ ਜ਼ਿਲ੍ਹਾ ਫਾਜ਼ਿਲਕਾ ਨੁੰ ਮਿਲਿਆ ਦੂਜਾ ਰੈਂਕ
Date: