ਲੋਕ ਭਲਾਈ ਸਕੀਮਾਂ ਨੂੰ ਬਜ਼ੁਰਗ ਤੇ ਦਿਵਿਆਂਗ ਵਿਅਕਤੀਆਂ ਤੱਕ ਪਹੁੰਚਾਉਣਾ ਬਣਾਇਆ ਜਾਵੇ ਯਕੀਨੀ : ਵਧੀਕ ਡਿਪਟੀ ਕਮਿਸ਼ਨਰ

Date:

ਬਠਿੰਡਾ, 10 ਜਨਵਰੀ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਚ ਆਰਪੀਡਬਲਿਯੂਡੀ ਐਕਟ, ਦਿਵਿਆਂਗ ਅਤੇ ਸਿਨੀਅਰ ਸਿਟੀਜਨਜ਼ ਦੀਆਂ ਸਮੱਸਿਆਵਾਂ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਂਇੰਦਿਆਂ ਨਾਲ ਸਮੀਖਿਆ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਜਿੱਥੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਉੱਥੇ ਹੀ ਸਮਾਜ ਸੇਵੀ ਸੰਸਥਾਵਾਂ ਤੋਂ ਲੋੜੀਂਦੇ ਸੁਝਾਅ ਵੀ ਲਏ।  

        ਬੈਠਕ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਸਕੀਮਾਂ ਨੂੰ ਜ਼ਮੀਨੀ ਪੱਧਰ ਉੱਤੇ ਬਜ਼ੁਰਗ ਅਤੇ ਦਿਵਿਆਂਗ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਕੋਈ ਵੀ ਯੋਗ ਲਾਭਪਾਤਰੀ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਤਰ੍ਹਾਂ ਦੀਆਂ ਲੋਕ ਭਲਾਈ ਸਕੀਮਾਂ ਤੋਂ ਵਾਝਾਂ ਨਾ ਰਹਿ ਸਕੇ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਦਫ਼ਤਰਾਂ ਚ ਆਉਣ ਵਾਲੇ ਸਾਰੇ ਬਜ਼ੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਨੂੰ ਮਾਣ-ਸਤਿਕਾਰ ਦਿੱਤਾ ਜਾਵੇ ਤੇ ਉਨ੍ਹਾਂ ਦੇ ਕੰਮ ਨੂੰ ਪਹਿਲ ਦੇ ਆਧਾਰ ਤੇ ਕਰਨਾ ਲਾਜ਼ਮੀ ਬਣਾਇਆ ਜਾਵੇ।

ਇਸ ਦੌਰਾਨ ਮੈਡਮ ਪੂਨਮ ਸਿੰਘ ਨੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਰੇਲਵੇ ਵਿਭਾਗ ਨਾਲ ਤਾਲਮੇਲ ਕਰਕੇ ਬਜ਼ੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਲਈ ਪਲੇਟਫਾਰਮਾਂ ਤੇ ਲਿਫ਼ਟ ਦਾ ਪ੍ਰਬੰਧ ਕਰਨਾ ਯਕੀਨੀ ਬਣਾਇਆ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕੋਈ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸ਼ਹਿਰ ਚ ਰੇਲਵੇ, ਬੱਸ ਸਟੈਂਡ, ਹਨੂੰਮਾਨ ਚੌਂਕ ਤੋਂ ਇਲਾਵਾਂ ਢੁੱਕਵੀਂਆਂ ਥਾਵਾਂ ਦਾ ਪ੍ਰਬੰਧ ਕੀਤਾ ਜਾਵੇ ਜਿੱਥੇ ਬਜ਼ੁਰਗਾਂ ਦੀ ਮੱਦਦ ਲਈ ਹੈਲਪ ਲਾਇਨ ਨੰਬਰ ਲਈ ਵੱਖ-ਵੱਖ ਤਰ੍ਹਾਂ ਦੇ ਸਾਇਨ ਬੋਰਡ ਲਗਾਏ ਜਾਣ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਲੋਂ ਸਿਨੀਅਰ ਸਿਟੀਜਨਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਜਿਨ੍ਹਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿਵਾਇਆ ਗਿਆ। ਉਨ੍ਹਾਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਿਨੀਅਰ ਸਿਟੀਜਨਾਂ ਨਾਲ ਤਾਲਮੇਲ ਕਰਕੇ ਬਜ਼ੁਰਗਾਂ ਅਤੇ ਦਿਵਿਆਂਗ ਵਿਅਕਤੀਆਂ ਦੀ ਮੱਦਦ ਲਈ ਐਕਸ਼ਨ ਪਲਾਨ ਤਿਆਰ ਕਰਨਾ ਯਕੀਨੀ ਬਣਾਉਣ।

ਇਸ ਮੌਕੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੈਡਮ ਜਸਬੀਰ ਕੌਰ, ਸੁਪਰਡੈਂਟ ਮੈਡਮ ਗੁਲਸ਼ਨ ਮਹਿਤਾ ਤੋਂ ਇਲਾਵਾ ਪੁਲਿਸ, ਸਿਹਤ, ਸਿੱਖਿਆ ਅਤੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਂਇੰਦੇ ਆਦਿ ਹਾਜ਼ਰ ਸਨ।

Share post:

Subscribe

spot_imgspot_img

Popular

More like this
Related

ਜ਼ਿਲਾ ਫਰੀਦਕੋਟ ਵਿੱਚ ਯੂਰੀਆ ਖਾਦ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ : ਡਿਪਟੀ ਕਮਿਸ਼ਨਰ

ਫਰੀਦਕੋਟ, 20 ਦਸੰਬਰ 2024 ( ) ਜ਼ਿਲਾ ਫਰੀਦਕੋਟ ਵਿੱਚ ਚਾਲੂ ਹਾੜ੍ਹੀ ਸੀਜ਼ਨ ਦੌਰਾਨ...

ਸਾਬਕਾ ਸੈਨਿਕਾਂ ਦੇ ਪਰਿਵਾਰਾਂ ਨੂੰ ਮਿਲ ਰਿਹਾ ਪੂਰਾ ਮਾਣ ਸਨਮਾਨ : ਡਿਪਟੀ ਕਮਿਸ਼ਨਰ

ਬਠਿੰਡਾ, 20 ਦਸੰਬਰ : ਸਰਕਾਰੀ ਦਫਤਰਾਂ ਵਿੱਚ ਕੰਮ-ਕਾਜ਼ ਲਈ...

4,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਗ੍ਰਿਫਤਾਰ

ਚੰਡੀਗੜ੍ਹ, 20 ਦਸੰਬਰ, 2024 -  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ...

ਕਿੰਨੂ ਮੁਕਤਸਰ ਦੇ; ਚਾਰ ਬੂਟਿਆਂ ਤੋਂ 7700 ਏਕੜ ਵਿੱਚ ਫੈਲੇ ਬੂਟੇ

·         ਜ਼ਿਲ੍ਹੇ ਵਿੱਚ ਕਿੰਨੂ ਦੀ ਫ਼ਸਲ ਹੇਠ ਰਕਬੇ ਵਿੱਚ ਹੋਇਆ...