Saturday, January 25, 2025

ਟਰਾਂਸਪੋਰਟ ਮੰਤਰੀ ਵੱਲੋਂ ਵਾਹਨਾਂ ‘ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟਾਂ ਲੁਆਉਣ ਦੀ ਅਪੀਲ

Date:

ਚੰਡੀਗੜ੍ਹ, 10 ਜਨਵਰੀ:

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਲੋਕਾਂ ਨੂੰ ਆਪਣੇ ਵਾਹਨਾਂ ‘ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟਾਂ ਲੁਆਉਣ ਦੀ ਅਪੀਲ ਕੀਤੀ ਹੈ।ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਸੁਪਰੀਮ ਕੋਰਟ ਦੇ ਹੁਕਮਾਂ ਅਤੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੀ ਨੋਟੀਫਿਕੇਸ਼ਨ ਅਨੁਸਾਰ ਵਾਹਨਾਂ ‘ਤੇ ਹਾਈ ਸਕਿਉਰਿਟੀ ਨੰਬਰ ਪਲੇਟ (ਐਚ.ਐਸ.ਆਰ.ਪੀ) ਲੁਆਉਣਾ ਲਾਜ਼ਮੀ ਹੈ। ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਤਹਿਤ ਹੀ ਪੰਜਾਬ ਰਾਜ ਵਿੱਚ ਵੀ ਹਾਈ ਸਕਿਉਰਿਟੀ ਨੰਬਰ ਪਲੇਟ ਸਾਰੇ ਵਾਹਨਾਂ ਲਈ ਲਾਜ਼ਮੀ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਹਾਈ ਸਕਿਉਰਿਟੀ ਨੰਬਰ ਪਲੇਟਾਂ ਲਗਾਉਣ ਸਬੰਧੀ ਵੱਖਰੇ ਫਿਟਮੈਂਟ ਸੈਂਟਰ ਖੋਲ੍ਹੇ ਗਏ ਹਨ। ਇਸ ਤੋਂ ਇਲਾਵਾ ਘਰ ਵਿੱਚ ਜਾ ਕੇ ਹਾਈ ਸਕਿਉਰਿਟੀ ਨੰਬਰ ਪਲੇਟ ਲਗਾਉਣ ਦੀ ਸਹੂਲਤ ਵੀ ਦਿੱਤੀ ਗਈ ਹੈ ਜਿਸ ਦਾ ਲੋਕ ਲਾਭ ਲੈ ਸਕਦੇ ਹਨ।ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਲੋਕਾਂ ਨੂੰ ਹਾਈ ਸਕਿਉਰਿਟੀ ਨੰਬਰ ਪਲੇਟ ਲੁਆਉਣ ਸਬੰਧੀ ਜਾਗਰੂਕ ਕਰਨ ਲਈ ਵੱਖ-ਵੱਖ ਮੀਡੀਆ ਮਾਧਿਅਮਾਂ ਰਾਹੀਂ ਮੁਹਿੰਮ ਚਲਾਈ ਗਈ ਸੀ ਜਿਸ ਸਦਕਾ ਜ਼ਿਆਦਾਤਰ ਲੋਕਾਂ ਵੱਲੋਂ ਆਪਣੇ ਵਾਹਨਾਂ ‘ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟ ਲੁਆਈ ਜਾ ਚੁੱਕੀ ਹੈ। ਉਨ੍ਹਾਂ ਮੁੜ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨ ‘ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟ ਲਗਾਉਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਅਜਿਹਾ ਨਾ ਕਰਨ ਦੀ ਸੂਰਤ ਵਿੱਚ ਚਲਾਨ ਦੇ ਨਾਲ-ਨਾਲ ਭਾਰੀ ਜੁਰਮਾਨਾ ਵੀ ਭਰਨਾ ਪੈ ਸਕਦਾ ਹੈ।

Share post:

Subscribe

spot_imgspot_img

Popular

More like this
Related

ਵਿਦਿਆਰਥੀ ਜੀਵਨ ਵਿਚ ਲਾਇਬ੍ਰੇਰੀਆਂ ਦਾ ਅਹਿਮ ਯੋਗਦਾਨ -ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ

ਮਾਨਸਾ, 24 ਜਨਵਰੀ :ਵਿਦਿਆਰਥੀ ਜੀਵਨ ਵਿਚ ਲਾਇਬ੍ਰੇਰੀਆਂ ਦਾ ਅਹਿਮ...

ਕੈਬਨਿਟ ਮੰਤਰੀ ਧਾਲੀਵਾਲ ਨੇ ਅਜਨਾਲਾ ਵਿਖੇ ਸਿਵਲ, ਪੁਲਿਸ ਅਤੇ ਬਿਜਲੀ ਬੋਰਡ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਅੰਮ੍ਰਿਤਸਰ, 24 ਜਨਵਰੀ:           ਸਰਹੱਦੀ ਕਸਬਾ ਅਜਨਾਲਾ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਇਹ ਕਸਬਾ ਰਾਜ ਦੇ ਵਿਕਸਤ ਸ਼ਹਿਰਾਂ ਵਾਂਗ ਹਰ ਸਹੂਲਤਾਂ ਨਾਲ ਲੈਸ ਹੋਵੇਗਾ। ਉਕਤ ਸ਼ਬਦਾ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰ  ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿਖੇ ਸਿਵਲ, ਪੁਲਿਸ ਅਤੇ ਬਿਜਲੀ ਬੋਰਡ ਅਧਿਕਾਰੀਆਂ ਨਾਲ  ਮੀਟਿੰਗ ਕਰਦੇ ਹੋਏ ਕੀਤਾ। ਉਨ੍ਹਾਂ  ਦੱਸਿਆ ਕਿ ਸ਼ਹਿਰ ਵਿੱਚ ਸੜਕਾਂ ਦਾ ਨਿਰਮਾਣ, ਸਟਰੀਟ ਲਾਈਟਾਂ, ਸੁਰੱਖਿਆ ਲਈ ਸੀ:ਸੀ:ਟੀ:ਵੀ ਕੈਮਰੇ ਅਤੇ ਗਲੀਆਂ ਆਦਿ ਨਿਰਮਾਣ ਕੰਮ ਤੇਜੀ ਨਾਲ ਹੋ ਰਹੇ ਹਨ ਅਤੇ ਭਵਿੱਖ ਵਿੱਚ ਸ਼ਹਿਰ ਵਾਸੀਆਂ ਦੀ ਰਾਏ ਅਨੁਸਾਰ ਕੰਮ ਕੀਤਾ ਜਾਵੇਗਾ।           ਸ੍ਰ ਧਾਲੀਵਾਲ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਸ਼ਹਿਰ ਵਿੱ ਸ਼ਰਾਰਤੀ ਅਨਸਰਾਂ ਤੇ ਤਿੱਖੀ ਨਜਰ ਰੱਖੀ ਜਾਵੇ ਅਤੇ ਲੁੱਟ ਖੋਹ ਕਰਨ ਵਾਲਿਆਂ ਵਿਰੁੱਧ ਸਖਤੀ ਨਾਲ ਕਾਰਵਾਈ ਕੀਤੀ ਜਾਵੇ। ਉਨ੍ਹਾਂ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਆਉਣ ਵਾਲੇ ਝੋਨੇ ਦੇ ਸੀਜਨ ਨੂੰ ਮੁੱਖ ਰੱਖਦੇ ਹੋਏ ਬਿਜਲੀਆਂ ਦੀ ਢਿੱਲੀਆਂ ਤਾਰਾਂ ਦੀ ਮੁਰੰਮਤ ਹੁਣ ਤੋਂ ਸ਼ੁਰੂ ਕਰ ਦਿੱਤੀ ਜਾਵੇ। ਉਨ੍ਹਾ  ਕਿਹਾ ਕਿ ਝੋਨੇ ਦੇ ਸੀਜਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇਗੀ।           ਸ੍ਰ ਧਾਲੀਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਸਰਹੱਦੀ ਸ਼ਹਿਰ ਕਦੇ ਵੀ ਸਾਰ ਨਹੀਂ ਲਈ ਜਿਸ ਕਾਰਨ ਇਹ ਸ਼ਹਿਰ ਬਾਕੀ ਪੰਜਾਬ ਨਾਲੋਂ ਬਹੁਤ ਪੱਛੜ ਗਿਆ ਸੀ। ਉਨ੍ਹਾ  ਕਿਹਾ ਕਿ ਸੂਬੇ ਵਿੱਚ ਜਦੋਂ ਦੀ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਸਰਕਾਰ ਹੌਂਦ ਵਿੱਚ ਆਈ ਹੈ ਉਦੋਂ ਤੋਂ ਇਸ ਸ਼ਹਿਰ ਦਾ ਵਿਕਾਸ ਤੇਜੀ ਨਾਲ ਹੋਇਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਇਸ ਸਹਿਰ ਲਈ ਦਿਲ ਖੋਲ ਕੇ ਗ੍ਰਾਂਟਾਂ ਦਿੱਤੀਆਂ ਹਨ ਜਿਸ ਨਾਲ ਅਜਨਾਲਾ ਦੇ ਚਾਰ ਚੁਫੇਰੇ ਸੜਕਾਂ ਦਾ ਨਵਾਂ ਜਾਲ ਵਿਛ ਗਿਆ ਹੈ। ਉਨ੍ਹਾਂ ਕਿਹਾ ਕਿ ਅਜਨਾਲਾ ਸ਼ਹਿਰ ਵਾਸੀਆਂ ਨੂੰ ਸ਼ਹਿਰ ਵਰਗੀਆਂ ਸਾਰੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।           ਇਸ ਮੌਕੇ ਸ੍ਰ ਖੁਸ਼ਪਾਲ ਸਿੰਘ ਧਾਲੀਵਾਲ, ਨਗਰ ਪੰਚਾਇਤ ਪ੍ਰਧਾਨ ਜਸਪਾਲ ਸਿੰਘ ਢਿਲੋਂ, ਆਮ ਆਦਮੀ ਪਾਰਟੀ ਦੇ ਸ਼ਹਿਰ ਪ੍ਰਧਾਨ ਸ੍ਰੀ ਅਮਿਤ ਔਲ, ਚੇਅਰਮੈਨ ਬਲਦੇਵ ਸਿੰਘ ਬੱਬੂ ਚੇਤਨਪੁਰਾ, ਸ੍ਰੀ ਸ਼ਿਵਦੀਪ ਸਿੰਘ ਚਾਹਲ, ਸਰਪੰਚ ਲਾਲੀ ਨਾਨੋਕੇ ਵੀ ਹਾਜਰ ਸਨ।

ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਜ਼ਿਲ੍ਹਾ ਸੰਗਰੂਰ ਨੂੰ 2.08 ਕਰੋੜ ਰੁਪਏ ਜਾਰੀ: ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸੰਗਰੂਰ ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ...