Fraud with farmers
ਹਰਿਆਣਾ ਦੇ ਝੱਜਰ ਵਿਚ ਪੁਲਿਸ ਨੇ ਪਿੰਡ ਝਿੰਝਰ ਦੇ ਸੈਂਕੜੇ ਕਿਸਾਨਾਂ ਨੂੰ ਮੋਟੇ ਵਿਆਜ ਦੇ ਚੱਕਰ ਵਿਚ 100 ਕਰੋੜ ਰੁਪਏ ਦੀ ਠੱਗੀ ਮਾਰਨ ਵਾਲੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਬਨਾਰਸ, ਯੂਪੀ ਤੋਂ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਉਤੇ ਲਿਆ ਗਿਆ ਹੈ।
ਜਿੱਥੇ ਮੁਲਜ਼ਮਾਂ ਨੇ ਪੁਲਿਸ ਸਾਹਮਣੇ ਕਰੀਬ 12 ਕਰੋੜ 70 ਲੱਖ ਰੁਪਏ ਲੈਣ ਦੀ ਗੱਲ ਕਬੂਲੀ ਹੈ। ਦਰਅਸਲ, ਪਿੰਡ ਝਿੰਝਰ ਦੇ ਰਹਿਣ ਵਾਲੇ ਰਾਮਨਿਵਾਸ ਦੀ ਦਾਦਰੀ ‘ਚ ਆੜ੍ਹਤ ਦੀ ਦੁਕਾਨ ਹੈ ਅਤੇ ਉਸ ਦਾ ਪਰਿਵਾਰ ਕਈ ਸਾਲਾਂ ਤੋਂ ਪਿੰਡ ਵਾਸੀਆਂ ਨਾਲ ਪੈਸੇ ਦਾ ਲੈਣ-ਦੇਣ ਕਰਦਾ ਸੀ। ਮੋਟੇ ਵਿਆਜ ਕਾਰਨ ਪਿੰਡ ਝਿੰਝਰ ਅਤੇ ਆਸ-ਪਾਸ ਦੇ ਸੈਂਕੜੇ ਕਿਸਾਨਾਂ ਨੇ ਇਸ ਪਰਿਵਾਰ ਨੂੰ ਕਰੀਬ 100 ਕਰੋੜ ਰੁਪਏ ਦੇ ਦਿੱਤੇ ਸਨ।
ਦਸੰਬਰ ਮਹੀਨੇ ਵਿੱਚ ਇਹ ਆੜ੍ਹਤੀ ਆਪਣੇ ਪਰਿਵਾਰ ਸਮੇਤ ਫਰਾਰ ਹੋ ਗਿਆ ਸੀ, ਜਿਸ ਤੋਂ ਬਾਅਦ ਪਿੰਡ ਵਿੱਚ ਤਿੰਨ ਵਾਰ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਉਸ ਨੇ ਕਿਸਾਨਾਂ ਦੀ ਕਰੀਬ 100 ਕਰੋੜ ਰੁਪਏ ਦੀ ਜਮ੍ਹਾਂ ਪੂੰਜੀ ਹੜੱਪ ਲਈ ਸੀ।
ਪਿੰਡ ਵਾਸੀਆਂ ਨੇ ਦੋਸ਼ ਲਾਇਆ ਕਿ ਵਪਾਰੀ ਪਰਿਵਾਰ ਕੋਲ ਕਈ ਸਾਲਾਂ ਤੋਂ ਉਨ੍ਹਾਂ ਦੀ ਜਮ੍ਹਾਂ ਪੂੰਜੀ ਪਈ ਸੀ। ਪੁਲਿਸ ਨੇ ਮਾਮਲੇ ਦਾ ਨੋਟਿਸ ਲੈਂਦਿਆਂ ਮੁੱਖ ਮੁਲਜ਼ਮ ਰਾਮਨਿਵਾਸ ਅਤੇ ਪਰਿਵਾਰ ਦੀਆਂ ਚਾਰ ਔਰਤਾਂ ਤੋਂ ਇਲਾਵਾ ਕੁੱਲ 12 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਮਾਮਲੇ ‘ਚ ਪੁਲਿਸ ਟੀਮ ਨੇ ਦੋ ਮੁਲਜ਼ਮਾਂ ਰਾਮਨਿਵਾਸ ਅਤੇ ਸੁਰੇਸ਼ ਕੁਮਾਰ ਨੂੰ ਯੂਪੀ ਦੇ ਬਨਾਰਸ ਤੋਂ ਗ੍ਰਿਫ਼ਤਾਰ ਕੀਤਾ ਹੈ।
ਡੀਐਸਪੀ ਹੈੱਡਕੁਆਰਟਰ ਅਸ਼ੋਕ ਕੁਮਾਰ ਨੇ ਦੱਸਿਆ ਕਿ ਐਸਪੀ ਦੀਆਂ ਹਦਾਇਤਾਂ ’ਤੇ ਉਨ੍ਹਾਂ ਦੀ ਅਗਵਾਈ ਹੇਠ ਆਰਥਿਕ ਅਪਰਾਧ ਵਿੰਗ, ਸੀਆਈਏ ਸਟਾਫ਼ ਅਤੇ ਸਾਈਬਰ ਸੈੱਲ ਦੇ ਇੰਚਾਰਜਾਂ ਦੀ ਟੀਮ ਬਣਾਈ ਗਈ ਸੀ।
READ ALSO:ਪੰਜਾਬ ਦੀ ਝਾਕੀ ਦੇ ਮੁੱਦੇ ’ਤੇ ਝੁਕੀ ਮੋਦੀ ਸਰਕਾਰ! ਅਗਲੇ ਤਿੰਨ ਸਾਲਾਂ ਲਈ ਕੀਤਾ ਇਹ ਫ਼ੈਸਲਾ
ਟੀਮ ਨੇ ਕਾਰਵਾਈ ਕਰਦੇ ਹੋਏ ਪਾਇਆ ਕਿ ਵਪਾਰੀਆਂ ਵੱਲੋਂ ਕੁੱਲ 138 ਕਿਸਾਨਾਂ ਨਾਲ ਉਨ੍ਹਾਂ ਦੇ ਪੈਸੇ ਦੀ ਠੱਗੀ ਮਾਰੀ ਗਈ ਹੈ, ਜਿਨ੍ਹਾਂ ਵਿੱਚੋਂ ਵਪਾਰੀਆਂ ਨੇ ਕਰੀਬ 40 ਕਿਸਾਨਾਂ ਤੋਂ 12 ਕਰੋੜ 70 ਲੱਖ ਰੁਪਏ ਦੀ ਠੱਗੀ ਮਾਰਨ ਦੀ ਗੱਲ ਕਬੂਲੀ ਹੈ। ਡੀਐਸਪੀ ਨੇ ਦੱਸਿਆ ਕਿ ਮੁਲਜ਼ਮਾਂ ਨੂੰ 8 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਲਿਆ ਗਿਆ ਹੈ। ਰਿਮਾਂਡ ਦੌਰਾਨ ਪੁੱਛਗਿੱਛ ਦੌਰਾਨ ਸਾਰਾ ਮਾਮਲਾ ਸਾਹਮਣੇ ਆਵੇਗਾ।
Fraud with farmers