Police strict on rumours ਲਗਾਤਰ ਪਿੱਛਲੇ 2-3 ਦਿਨਾਂ ਤੋਂ ਪੰਜਾਬ ਦੇ ਵਿੱਚ ਅਫਵਾਹਾਂ ਦਾ ਦੌਰ ਜਾਰੀ ਹੈ ਜਿਸ ਕਰਕੇ ਲੋਕਾਂ ਦੇ ਮਨਾਂ ਦੇ ਵਿੱਚ ਕਈ ਤਰਾਂ ਦੇ ਗ਼ਲਤ ਵਿਚਾਰ ਆਉਣੇ ਸ਼ੁਰੂ ਹੋ ਗਏ ਨੇ ਪਰ ਇਹਨਾਂ ਨੂੰ ਰੋਕਿਆ ਕਿਵੇਂ ਜਾ ਸਕਦਾ ਹੈ ਇਹ ਇਕ ਵੱਡਾ ਸਵਾਲ ਹੈ
ਦਰਸਲ : ਪੰਜਾਬ ਪੁਲਸ ਨੇ ਕਿਹਾ ਹੈ ਕਿ ਉਹ ਸੂਬੇ ’ਚ ਸੋਸ਼ਲ ਮੀਡੀਆ ’ਤੇ ਭੜਕਾਊ ਭਾਸ਼ਣਾਂ ਅਤੇ ਫਰਜ਼ੀ ਖ਼ਬਰਾਂ ਦੀ ਨਿਗਰਾਨੀ ਕਰ ਰਹੀ ਹੈ, ਜੋ ਕਿ ਵੱਖ-ਵੱਖ ਦੇਸ਼ਾਂ, ਸੂਬਿਆਂ ਅਤੇ ਸ਼ਹਿਰਾਂ ਤੋਂ ਆ ਰਹੀਆਂ ਹਨ। ਪੰਜਾਬ ਪੁਲਸ ਨੇ ਸੋਸ਼ਲ ਮੀਡੀਆ ’ਤੇ ਭੜਕਾਊ ਭਾਸ਼ਣਾਂ ਅਤੇ ਝੂਠੀਆਂ ਖ਼ਬਰਾਂ ’ਤੇ ਨਿਗਰਾਨੀ ਰੱਖਣ ਲਈ ਵਿਸ਼ੇਸ਼ ਸੈੱਲ ਬਣਾਇਆ ਹੋਇਆ ਹੈ। ਡੀ. ਜੀ. ਪੀ. ਗੌਰਵ ਯਾਦਵ ਨੇ ਬੀਤੇ ਦਿਨੀਂ ਕਿਹਾ ਸੀ ਕਿ ਜੋ ਵੀ ਝੂਠੀਆਂ ਅਫ਼ਵਾਹਾਂ ਫੈਲਾਏਗਾ, ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੰਜਾਬ ਪੁਲਸ ਨੇ ਕਿਹਾ ਹੈ ਕਿ ਜੋ ਵੀ ਝੂਠੀਆਂ ਅਫ਼ਵਾਹਾਂ ਫੈਲਾਉਣ ’ਚ ਸ਼ਾਮਲ ਪਾਇਆ ਗਿਆ, ਉਸ ਦੇ ਖ਼ਿਲਾਫ਼ ਸਖ਼ਤ ਐਕਸ਼ਨ ਲਿਆ ਜਾਵੇਗਾ। Police strict on rumours
ਪੰਜਾਬ ਪੁਲਸ ਨੇ ਫਿਰ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਤੁਸੀਂ ਘਬਰਾਓ ਨਾ ਅਤੇ ਭੜਕਾਊ ਭਾਸ਼ਣਾਂ ਨੂੰ ਫੈਲਣ ਨਾ ਦਿਓ। ਸੂਬੇ ’ਚ ਕਾਨੂੰਨ ਵਿਵਸਥਾ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ’ਚ ਹੈ। ਉਨ੍ਹਾਂ ਕਿਹਾ ਕਿ ਨਫ਼ਰਤੀ ਭਾਸ਼ਣ ਫੈਲਣ ਨਾਲ ਹਾਲਾਤ ਖ਼ਰਾਬ ਹੁੰਦੇ ਹਨ, ਇਸ ਲਈ ਅਜਿਹੀਆਂ ਖ਼ਬਰਾਂ ’ਤੇ ਵਿਸ਼ੇਸ਼ ਰੂਪ ’ਚ ਨਿਗਰਾਨੀ ਰੱਖੀ ਜਾ ਰਹੀ ਹੈ। Police strict on rumours
ਖੈਰ ਲਗਾਤਾਰ ਹੀ ਪੰਜਾਬ ਦੇ ਵਿਚ ਸ਼ਾਂਤੀ ਬਣਾਈ ਰੱਖ ਦੀ ਅਪੀਲ ਕੀਤੀ ਜਾ ਰਹੀ ਹੈ ਤਾ ਜੋ ਪੰਜਾਬ ਦਾ ਮਾਹੌਲ ਕਿਸੇ ਵੀ ਤਰਾਂ ਦੇ ਨਾਲ ਖਰਾਬ ਨਾ ਹੋ ਸਕੇ