Municipal Corporation Major Action
ਪੰਜਾਬ ਦੇ ਜਲੰਧਰ ‘ਚ ਖਾਂਬਰਾ ਮੇਨ ਰੋਡ ‘ਤੇ ਸਥਿਤ ਮੈਡੀਸਿਟੀ ਨੇੜੇ ਸੋਮਵਾਰ ਸਵੇਰੇ ਨਗਰ ਨਿਗਮ ਦੀ ਟੀਮ ਨੇ ਵੱਡੀ ਕਾਰਵਾਈ ਕੀਤੀ। ਟੀਮ ਨੇ ਇੱਥੇ ਗੈਰ-ਕਾਨੂੰਨੀ ਢੰਗ ਨਾਲ ਬਣਾਏ ਗਏ ਗੋਦਾਮ ਨੂੰ ਸੀਲ ਕਰ ਦਿੱਤਾ ਹੈ। ਇਸ ਤੋਂ ਇਲਾਵਾ ਨਗਰ ਨਿਗਮ ਨੇ ਸ਼ਹਿਰ ਦੇ ਮੱਧ ਵਿਚ ਮਿੱਠਾਪੁਰ ਰੋਡ ‘ਤੇ ਸਥਿਤ ਕੁੱਕੀ ਢਾਬੇ ਨੇੜੇ ਇਕ ਮੋਬਾਈਲ ਫ਼ੋਨ ਦੀ ਦੁਕਾਨ ਨੂੰ ਵੀ ਸੀਲ ਕਰ ਦਿੱਤਾ ਹੈ |
ਦੋਵਾਂ ਨੂੰ ਨੋਟਿਸ ਕੀਤਾ ਗਿਆ ਹੈ ਜਾਰੀ
ਨਗਰ ਨਿਗਮ ਕਮਿਸ਼ਨਰ ਅਦਿੱਤਿਆ ਉੱਪਲ ਵੱਲੋਂ ਪਿਛਲੇ ਕਈ ਦਿਨਾਂ ਤੋਂ ਸ਼ਹਿਰ ਵਿੱਚ ਨਾਜਾਇਜ਼ ਬਿਲਡਿੰਗਾਂ ਖ਼ਿਲਾਫ਼ ਕਾਰਵਾਈ ਦੀ ਮੈਪਿੰਗ ਕੀਤੀ ਜਾ ਰਹੀ ਸੀ। ਇਸ ਸਬੰਧੀ ਕਈ ਦੁਕਾਨਦਾਰਾਂ ਨੂੰ ਨੋਟਿਸ ਵੀ ਜਾਰੀ ਕੀਤੇ ਗਏ ਸਨ। ਪਰ ਫਿਰ ਵੀ ਉਸਾਰੀ ਬੰਦ ਨਹੀਂ ਹੋਈ। ਇਸ ਤੋਂ ਬਾਅਦ ਸੋਮਵਾਰ ਨੂੰ ਨਗਰ ਨਿਗਮ ਵੱਲੋਂ ਗੋਦਾਮ ਅਤੇ ਦੁਕਾਨਾਂ ਨੂੰ ਸੀਲ ਕਰ ਦਿੱਤਾ ਗਿਆ। ਤੁਹਾਨੂੰ ਦੱਸ ਦੇਈਏ ਕਿ ਖਾਂਬਰਾ ਦੀ ਕਮਰਸ਼ੀਅਲ ਬਿਲਡਿੰਗ ਬਣ ਰਹੀ ਸੀ। ਇਸ ਦੇ ਨਾਲ ਹੀ ਕੁੱਕੀ ਢਾਬ ਨੇੜੇ ਨਾਜਾਇਜ਼ ਤੌਰ ’ਤੇ ਦੁਕਾਨ ਦੀ ਉਸਾਰੀ ਕੀਤੀ ਗਈ ਹੈ।
READ ALSO:ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਅੱਜ..
ਦੋਵੇਂ ਇਮਾਰਤਾਂ ਦੇ ਨਹੀਂ ਸਨ ਨਕਸ਼ੇ
ਦੱਸ ਦੇਈਏ ਕਿ ਸੋਮਵਾਰ ਨੂੰ ਸੁਖਦੇਵ ਸਿੰਘ ਨੇ ਏ.ਟੀ.ਪੀ. ਵਜੋਂ ਬਿਲਡਿੰਗ ਵਿਭਾਗ ਦਾ ਚਾਰਜ ਸੰਭਾਲ ਲਿਆ ਸੀ। ਇਹ ਕਾਰਵਾਈ ਉਨ੍ਹਾਂ ਨੇ ਚਾਰਜ ਸੰਭਾਲਦੇ ਹੀ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਗਰ ਨਿਗਮ ਵੱਲੋਂ ਜਿਨ੍ਹਾਂ ਗੁਦਾਮਾਂ ਅਤੇ ਦੁਕਾਨਾਂ ’ਤੇ ਕਾਰਵਾਈ ਕੀਤੀ ਗਈ ਹੈ, ਉਨ੍ਹਾਂ ਦਾ ਨਕਸ਼ਾ ਪਾਸ ਨਹੀਂ ਹੋਇਆ ਸੀ। ਜਿਸ ਤੋਂ ਬਾਅਦ ਅੱਜ ਨਗਰ ਨਿਗਮ ਵੱਲੋਂ ਕਾਰਵਾਈ ਕੀਤੀ ਗਈ। ਦੱਸ ਦੇਈਏ ਕਿ ਏਟੀਪੀ ਸੁਖਦੇਵ ਸਿੰਘ ਨੂੰ 6 ਮਹੀਨਿਆਂ ਬਾਅਦ ਮੁੜ ਸ਼ਹਿਰ ਵਿੱਚ ਤਾਇਨਾਤ ਕੀਤਾ ਗਿਆ ਹੈ।
Municipal Corporation Major Action