ਜਲੰਧਰ ਸ਼ਹਿਰ ਹੋਇਆ ਪੁਲਿਸ ਛਾਉਣੀ ਚ ਤਬਦੀਲ ,ਚੱਪੇ ਚੱਪੇ ਤੇ ਸਖਤ ਪਹਿਰਾ

Transferred to police cantonment Jalandhar

Transferred to police cantonment Jalandhar ਵਾਰਿਸ ਪੰਜਾਬ ਦੇ’ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਮਲੇ ’ਚ ਪੰਜਾਬ ਪੁਲਸ ਵੱਲੋਂ ਸੂਬੇ ਭਰ ’ਚ ਚਲਾਏ ਜਾ ਰਹੇ ਆਪ੍ਰੇਸ਼ਨ ਕਾਰਨ ਸੂਬੇ ਭਰ ’ਚ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੰਜਾਬ ਸਰਕਾਰ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸੇ ਲੜੀ ਤਹਿਤ ਸ਼ਹਿਰ ’ਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਸ਼ਹਿਰ ’ਚ ਐਤਵਾਰ ਸਵੇਰ ਤੋਂ ਹੀ ਸ਼ਹਿਰ ਦੇ ਚੱਪੇ-ਚੱਪੇ ’ਤੇ ਪੈਰਾ-ਮਿਲਟਰੀ ਫੋਰਸ ਦੇ ਜਵਾਨ ਤਾਇਨਾਤ ਕਰ ਦਿੱਤੇ ਗਏ, ਜਿਸ ਨਾਲ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਵੀ ਕਮਿਸ਼ਨਰੇਟ ਪੁਲਸ ਦੇ ਅਧਿਕਾਰੀਆਂ ਨਾਲ ਖ਼ੁਦ ਫੀਲਡ ’ਚ ਉਤਰੇ ਅਤੇ ਸ਼ਹਿਰ ਦੀ ਸੁਰੱਖਿਆ ਵਿਵਸਥਾ ਦਾ ਜਾਇਜ਼ਾ ਲਿਆ।
ਉਨ੍ਹਾਂ ਸ਼ਹਿਰ ਦੇ ਮਾਡਲ ਟਾਊਨ, ਪੀ. ਪੀ. ਆਰ. ਮਾਰਕੀਟ, ਲਤੀਫਪੁਰਾ ਅਤੇ ਸ਼ਹਿਰ ਦੇ ਕਈ ਹੋਰ ਹਿੱਸਿਆਂ ਦਾ ਦੌਰਾ ਕਰਕੇ ਸ਼ਹਿਰ ’ਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਪੁਲਸ ਕਮਿਸ਼ਨਰ ਚਾਹਲ ਤੇ ਹੋਰ ਅਧਿਕਾਰੀਆਂ ਦੀ ਅਗਵਾਈ ’ਚ ਪੈਰਾ-ਮਿਲਟਰੀ ਫੋਰਸ ਦੇ ਜਵਾਨਾਂ ਨਾਲ ਸ਼ਹਿਰ ’ਚ ਕਈ ਸਥਾਨਾਂ ’ਤੇ ਫਲੈਗ ਮਾਰਚ ਕੱਢਿਆ ਗਿਆ। ਚਾਹਲ ਨੇ ਦੱਸਿਆ ਕਿ ਸ਼ਹਿਰ ’ਚ ਹਰ ਹਾਲ ’ਚ ਲਾਅ ਐਂਡ ਆਰਡਰ ਨੂੰ ਕਾਇਮ ਰੱਖਿਆ ਜਾਵੇਗਾ। ਸ਼ਹਿਰ ’ਚ ਕਈ ਥਾਵਾਂ ’ਤੇ ਨਾਕਿਆਂ ’ਚ ਵਾਧਾ ਕਰਕੇ ਪੁਲਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਵਾਹਨ ਚਾਲਕਾਂ ‘ਤੇ ਸ਼ੱਕੀ ਲੋਕਾਂ ਤੋਂ ਪੁੱਛਗਿੱਛ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਸ਼ਹਿਰ ਦੇ ਐਂਟਰੀ ਪੁਆਇੰਟਸ ਨੂੰ ਵੀ ਸੀਲ ਕਰ ਦਿੱਤਾ ਹੈ। Transferred to police cantonment Jalandhar
ਉਨ੍ਹਾਂ ਦੱਸਿਆ ਕਿ ਸ਼ਹਿਰ ’ਚ ਵੀ ਧਾਰਾ 144 ਲਾਗੂ ਕੀਤੀ ਗਈ ਹੈ। ਇਸ ਦੇ ਨਾਲ ਹੀ ਸੂਬੇ ਭਰ ’ਚ ਅਮਨ-ਸ਼ਾਂਤੀ ਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਤੇ ਗਲਤ ਅਫਵਾਹਾਂ ਤੋਂ ਬਚਣ ਲਈ ਸਰਕਾਰ ਵਲੋਂ ਇੰਟਰਨੈੱਟ ਸੇਵਾਵਾਂ ਵੀ ਬੰਦ ਕੀਤੀਆਂ ਗਈਆਂ ਹਨ। ਹਾਲਾਂਕਿ ਇੰਟਰਨੈੱਟ ਸੇਵਾਵਾਂ ਦੇ ਬੰਦ ਹੋਣ ਨਾਲ ਲੋਕ ਪ੍ਰੇਸ਼ਾਨ ਰਹੇ। ਉਨ੍ਹਾਂ ਦੱਸਿਆ ਕਿ ਕਮਿਸ਼ਨਰੇਟ ਪੁਲਸ ਦੇ ਕਈ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਉਨ੍ਹਾਂ ਨੂੰ ਵੀ ਖੁਦ ਸ਼ਹਿਰ ’ਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਹੁਕਮ ਜਾਰੀ ਕੀਤੇ ਹਨ। Transferred to police cantonment Jalandhar

ਪੰਜਾਬ ਵਿਚ ਬੰਦ ਕੀਤੀ ਗਈ ਇੰਟਰਨੈੱਟ ਅਤੇ ਐੱਸ. ਐੱਮ. ਐੱਸ. ਸੇਵਾ ਦੀ ਮਿਆਦ ਹੋਰ 24 ਘੰਟਿਆਂ ਲਈ ਵਧਾ ਦਿੱਤੀ ਗਈ ਹੈ। ਤਾਜ਼ਾ ਜਾਣਕਾਰੀ ਮੁਤਾਬਕ ਹੁਣ ਮੰਗਲਵਾਰ ਦੁਪਹਿਰ 12 ਵਜੇ ਤਕ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ। ਪੰਜਾਬ ਵਿਚ ਪਹਿਲਾਂ ਸੋਮਵਾਰ 12 ਵਜੇ ਤਕ ਇੰਟਰਨੈੱਟ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ ਪਰ ਅਹਿਤਿਆਤ ਵਜੋਂ ਪੰਜਾਬ ਸਰਕਾਰ ਨੇ ਸਖ਼ਤ ਫ਼ੈਸਲਾ ਲੈਂਦਿਆਂ ਹੋਰ 24 ਘੰਟਿਆਂ ਲਈ ਇੰਟਰਨੈੱਟ ਬੰਦ ਰੱਖਣ ਦਾ ਐਲਾਨ ਕੀਤਾ ਹੈ।

[wpadcenter_ad id='4448' align='none']