ਪੰਜਾਬ ‘ਚ ਕੜਾਕੇ ਦੀ ਠੰਡ ਦਾ ਕਹਿਰ ਫਿਲਹਾਲ ਜਾਰੀ ਰਹੇਗਾ। ਮੌਸਮ ਵਿਭਾਗ ਨੇ 17 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤਹਿਤ ਇਨ੍ਹਾਂ ਜ਼ਿਲ੍ਹਿਆਂ ਵਿੱਚ ਕਈ ਥਾਵਾਂ ’ਤੇ ਸੰਘਣੀ ਧੁੰਦ ਅਤੇ ਸੀਤ ਲਹਿਰ ਰਹੇਗੀ। ਕੁਝ ਥਾਵਾਂ ਉਤੇ ਬਾਰਸ਼ ਦੀ ਵੀ ਸੰਭਾਵਨਾ ਹੈ।Alert in 17 districts
ਪੰਜਾਬ ਵਿੱਚ ਪਟਿਆਲਾ ਤੇ ਹਰਿਆਣਾ ਦਾ ਮਹਿੰਦਰਗੜ੍ਹ ਸਭ ਤੋਂ ਠੰਢੇ ਸ਼ਹਿਰ ਰਹੇ ਹਨ। ਪਟਿਆਲਾ ਵਿੱਚ ਘੱਟ ਤੋਂ ਘੱਟ ਤਾਪਮਾਨ 3.1 ਡਿਗਰੀ ਸੈਲਸੀਅਸ ਜਦਕਿ ਮਹਿੰਦਰਗੜ੍ਹ ਦਾ ਤਾਪਮਾਨ 2.3 ਡਿਗਰੀ ਸੈਲਸੀਅਸ ਦਰਜ ਕੀਤਾ ਹੈ। ਚੰਡੀਗੜ੍ਹ ਦਾ ਤਾਪਮਾਨ 5.8 ਡਿਗਰੀ ਸੈਲਸੀਅਸ ਦਰਜ ਹੋਇਆ।Alert in 17 districts
ਮਾਹਿਰਾਂ ਦਾ ਕਹਿਣਾ ਹੈ ਕਿ ਅਗਲੇ 4-5 ਦਿਨ ਠੰਢ ਤੋਂ ਰਾਹਤ ਮਿਲਣ ਦੇ ਕੋਈ ਆਸਾਰ ਨਹੀਂ ਹਨ। ਮੌਸਮ ਵਿਭਾਗ ਨੇ 19, 20 ਤੇ 21 ਜਨਵਰੀ ਨੂੰ ਸੰਘਣੀ ਧੁੰਦ ਤੇ ਅਤਿ ਦੀ ਠੰਢ ਪੈਣ ਸਬੰਧੀ ਔਰੈਂਜ ਅਲਰਟ ਜਾਰੀ ਕੀਤਾ ਹੈ।Alert in 17 districts
also read :- ਹਰਿਆਣਾ ‘ਚ SHO ਗ੍ਰਿਫਤਾਰ: ਪਾਨੀਪਤ ‘ਚ ਬੀਮਾਰੀ ਕਾਰਨ ਮੌਤ ‘ਚ ਬਦਲ ਗਿਆ ਕਤਲ…
ਮੌਸਮ ਵਿਭਾਗ ਨੇ ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਰੀਦਕੋਟ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਰੂਪਨਗਰ ਲਈ ਔਰੇਂਜ ਅਲਰਟ ਜਾਰੀ ਕੀਤਾ ਹੈ।