ਪੰਜਾਬ ਟੋਲ ਪਲਾਜ਼ੇ ਨੂੰ ਲੈ ਕੇ ਵੱਡੀ ਖ਼ਬਰ , ਭਲਕੇ 13 ਟੋਲ ਪਲਾਜ਼ੇ ਹੋਣਗੇ Free

Toll Plaza FREE

Toll Plaza FREE

ਪੰਜਾਬ ‘ਚ 20 ਜਨਵਰੀ ਮਤਲਬ ਕਿ ਭਲਕੇ 13 ਟੋਲ ਪਲਾਜ਼ਿਆਂ ਨੂੰ ਫਰੀ ਕੀਤਾ ਜਾਵੇਗਾ। ਚੰਡੀਗੜ੍ਹ-ਮੋਹਾਲੀ ਦੀ ਸਰਹੱਦ ‘ਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਲਾਏ ਗਏ ‘ਕੌਮੀ ਇਨਸਾਫ਼ ਮੋਰਚੇ’ ਵਲੋਂ ਇਸ ਦਾ ਐਲਾਨ ਕੀਤਾ ਗਿਆ ਹੈ। ਆਪਣੀਆਂ ਮੰਗਾਂ ਨੂੰ ਪੂਰੀਆਂ ਕਰਵਾਉਣ ਲਈ ਹੁਣ ਕੌਮੀ ਇਨਸਾਫ਼ ਮੋਰਚੇ ਨੇ ਨਵੀਂ ਰਣਨੀਤੀ ਤਿਆਰ ਕੀਤੀ ਹੈ। ਮੋਰਚੇ ਦੇ ਆਗੂਆਂ ਨੇ ਕਿਹਾ ਹੈ ਕਿ ਉਨ੍ਹਾਂ ਦੀਆਂ ਮੰਗਾਂ ਵੱਲ ਨਾ ਤਾਂ ਕੇਂਦਰ ਅਤੇ ਨਾ ਹੀ ਸੂਬਾ ਸਰਕਾਰ ਧਿਆਨ ਦੇ ਰਹੀ ਹੈ।

ਇਸ ਕਾਰਨ ਉਨ੍ਹਾਂ ਵਲੋਂ ਭਲਕੇ 20 ਜਨਵਰੀ ਨੂੰ ਮੋਹਾਲੀ ਸਮੇਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ 13 ਟੋਲ ਪਲਾਜ਼ਿਆਂ ਨੂੰ 3 ਘੰਟਿਆਂ ਲਈ ਫਰੀ ਕਰਵਾਇਆ ਜਾਵੇਗਾ। ਦੱਸਿਆ ਜਾ ਰਿਹਾ ਹੈ ਕਿ ਜਿਨ੍ਹਾਂ ਟੋਲ ਪਲਾਜ਼ਿਆਂ ਨੂੰ ਵੀ ਕਰਵਾਇਆ ਜਾਵੇਗਾ, ਉਨ੍ਹਾਂ ‘ਚ ਫਿਰੋਜ਼ਪੁਰ ਦਾ ਫਿਰੋਜ਼ਸ਼ਾਹ ਟੋਲ ਪਲਾਜ਼ਾ ਅਤੇ ਤਾਰਾਪੁਰ ਟੋਲ ਪਲਾਜ਼ਾ, ਮੋਹਾਲੀ ਦਾ ਅਜੀਜਪੁਰ ਟੋਲ ਪਲਾਜ਼ਾ, ਭਾਗੋਮਾਜਰਾ ਟੋਲ ਪਲਾਜ਼ਾ, ਸੋਲਖੀਆਂ ਟੋਲ ਪਲਾਜ਼ਾ, ਬੜੋਦੀ ਟੋਲ ਪਲਾਜ਼ਾ, ਪਟਿਆਲਾ ਜ਼ਿਲ੍ਹੇ ਦੇ ਪਰੇੜੀ ਜੱਟਾ ਟੋਲ ਪਲਾਜ਼ਾ, ਜਲੰਧਰ ਦਾ ਬਾਮਨੀਵਾਲ ਟੋਲ ਪਲਾਜ਼ਾ, ਲੁਧਿਆਣਾ ਦਾ ਲਾਡੋਵਾਲ ਟੋਲ ਪਲਾਜ਼ਾ, ਘਲਾਲ ਟੋਲ ਪਲਾਜ਼ਾ, ਫਰੀਦਕੋਟ ਦਾ ਤਲਵੰਡੀ ਭਾਈ ਟੋਲ ਪਲਾਜ਼ਾ ਅਤੇ ਨਵਾਂਸ਼ਹਿਰ ਦਾ ਟੋਲ ਪਲਾਜ਼ਾ ਸ਼ਾਮਲ ਹਨ।

READ ALSO:ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਵੱਡੇ ਬਦਲਾਅ, ਜਾਣੋ ਪੰਜਾਬ ਵਿੱਚ ਸੋਨੇ ਦੇ ਤਾਜ਼ਾ ਰੇਟ

ਦੱਸ ਦੇਈਏ ਕਿ ਬੰਦੀ ਸਿੰਘਾਂ ਦੀ ਰਿਹਾਈ ਸਣੇ ਹੋਰ ਸਿੱਖ ਮਸਲਿਆਂ ਦੇ ਹੱਲ ਲਈ ਪਿਛਲੇ ਇਕ ਸਾਲ ਤੋਂ ਮੋਹਾਲੀ ਅਤੇ ਚੰਡੀਗੜ੍ਹ ਦੀ ਸਰਹੱਦ ‘ਤੇ ਕੌਮੀ ਇਨਸਾਫ਼ ਮੋਰਚਾ ਲਾਇਆ ਗਿਆ ਹੈ, ਜਿਸ ਨੂੰ ਇਕ ਸਾਲ ਪੂਰਾ ਹੋ ਗਿਆ ਹੈ। ਪ੍ਰਦਰਸ਼ਨਕਾਰੀਆਂ ਦਾ ਰੋਸ ਅਜੇ ਵੀ ਲਗਾਤਾਰ ਜਾਰੀ ਹੈ।

Toll Plaza FREE

[wpadcenter_ad id='4448' align='none']