ਵੋਟਰ ਕਾਰਡ ਬਣਾਉਣ ਲਈ ਕੀਤਾ ਜਾਗਰੂਕ

ਅੰਮ੍ਰਿਤਸਰ 20 ਜਨਵਰੀ 2024

ਜਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਅਤੇ ਸ੍ਰੀਮਤੀ ਅਮਨਦੀਪ ਕੌਰ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਕਮ ਚੋਣਕਾਰ ਰਜਿਸਟਰੇਸ਼ਨ ਅਫ਼ਸਰ 017-ਅੰਮ੍ਰਿਤਸਰ ਕੇਂਦਰੀ ਦੇ ਦਿਸ਼ਾ ਨਿਰਦੇਸ਼ਾ ਤੇ ਸ੍ਰੀ ਬਰਿੰਦਰਜੀਤ ਸਿੰਘ ਨੋਡਲ ਅਫ਼ਸਰ ਸਵੀਪ ਨੇ ਅੰਮ੍ਰਿਤਸਰ ਕੇਂਦਰੀ ਹਲਕੇ ਦੇ ਲੋਕਾਂ ਨੂੰ ਵੋਟਰ ਕਾਰਡ ਬਣਾਉਣ ਲਈ ਅੱਜ EVM Demonstration Van  ਰਾਹੀਂ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਨਵੀਂ ਵੋਟ ਬਣਾਉਣ, ਦਰੁਸਤ ਕਰਨ, ਬਾਰੇ ਐਲ.ਈ.ਡੀ. ਸਕਰੀਨ ਰਾਹੀਂ ਦੱਸਿਆ ਗਿਆ। ਇਸ ਮੌਕੇ ਸ੍ਰੀ ਰਿਪਨ ਕੱਕੜ ਸੈਕਟਰ ਅਫ਼ਸਰ, ਸ੍ਰੀ ਹਰਚਰਨ ਸਿੰਘ ਸੈਕਟਰ ਅਫ਼ਸਰ, ਅੰਮ੍ਰਿਤਸਰ ਕੇਂਦਰੀ ਹਲਕੇ ਦੇ ਸੈਕਟਰ ਅਫ਼ਸਰ ਅਤੇ ਬੀ.ਐਲ.ਓਜ਼ ਵੀ ਮੌਜੂਦ ਸਨ। EVM Demonstration Van  ਨੂੰ ਵੇਖਣ ਲਈ ਕਾਲਜਾਂ ਦੇ ਸਿਖਿਆਰਥੀਆਂ ਅਤੇ ਲੋਕਾਂ ਵਿੱਚ ਬਹੁਤ ਉਤਸ਼ਾਹ ਵੇਖਣ ਨੂੰ ਮਿਲਿਆ। ਇਸ ਵੈਨ ਦਾ ਮੁੱਖ ਮਕਸਦ ਆਨਲਾਇਨ ਨਵੀਂ ਵੋਟ ਬਣਾਉਣੀ, ਦਰੁਸਤੀ ਕਰਾਉਣੀ ਅਤੇ 18+ ਯੋਗ ਸਿਖਿਆਰਥੀਆਂ ਨੂੰ ਵੋਟ ਬਣਾਉਣ ਲਈ ਉਤਸਾਹਿਤ ਕਰਨਾ ਅਤੇ ਲੋਕਾਂ ਨੂੰ ਵੋਟਾਂ ਸਬੰਧੀ ਜਾਗਰੂਕ ਕਰਨਾ ਹੈ। ਸਿਖਿਆਰਥੀਆਂ ਨੂੰ ਵੋਟ ਬਣਾਉਣ ਲਈ ਜਾਗਰੂਕ ਕਰਨ ਲਈ ਸਾਰੇ ਕਾਲਜਾਂ ਅਤੇ ਸੰਸਥਾਵਾਂ ਵਿੱਚ ਲਗਾਤਾਰ ਸਵੀਪ ਗਤੀਵਿਧੀਆਂ ਕਰਵਾਈਆਂ ਦਾ ਰਹੀਆਂ ਹਨ।

[wpadcenter_ad id='4448' align='none']