ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ‘ਵਾਰਿਸ ਪੰਜਾਬ ਦੇ’ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਪੇਸ਼ ਕਰਨ ਦੀ ਪਟੀਸ਼ਨ ਨੂੰ ਲੈ ਕੇ ਅੱਜ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ ਨੇ ਅਦਾਲਤ ‘ਚ ਹੁਣ ਤੱਕ ਦੀ ਸਟੇਟਸ ਰਿਪੋਰਟ ਦਾਖ਼ਲ ਕੀਤੀ। ਪੰਜਾਬ ਸਰਕਾਰ ਵੱਲੋਂ ਅਦਾਲਤ ਨੂੰ ਦੱਸਿਆ ਗਿਆ ਹੈ ਕਿ ਅੰਮ੍ਰਿਤਪਾਲ ਅਜੇ ਤੱਕ ਫ਼ਰਾਰ ਹੈ, ਜਿਸ ਦੀ ਗ੍ਰਿਫ਼ਤਾਰੀ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਹ ਵੀ ਦੱਸਿਆ ਗਿਆ ਅੰਮ੍ਰਿਤਪਾਲ ਦੇ ਖ਼ਿਲਾਫ਼ ਜਿਹੜਾ ਮਾਮਲਾ ਦਰਜ ਕੀਤਾ ਗਿਆ ਹੈ, ਉਸ ਦੇ ਨਾਲ ਨੈਸ਼ਨਲ ਸਕਿਓਰਿਟੀ ਐਕਟ (ਐੱਨ. ਐੱਸ. ਏ.) ਦੀ ਧਾਰਾ ਵੀ ਜੋੜ ਦਿੱਤੀ ਗਈ ਹੈ। Know whether Amritpal is absconding or arrested
ਇਸ ‘ਤੇ ਅਦਾਲਤ ਨੇ ਹੁਕਮ ਦਿੰਦਿਆਂ ਕਿਹਾ ਕਿ ਹੁਣ ਤੱਕ ਹੋਏ ਸਾਰੇ ਘਟਨਾਕ੍ਰਮ ਦੀ 4 ਦਿਨਾਂ ਬਾਅਦ (ਸ਼ਨੀਵਾਰ) ਸਟੇਟਸ ਰਿਪੋਰਟ ਦਾਖ਼ਲ ਕੀਤੀ ਜਾਵੇ। ਇਸ ਤਰ੍ਹਾਂ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਸ਼ਨੀਵਾਰ ਨੂੰ ਹੋਵੇਗੀ। ਦੱਸਣਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਦੇ ਪਿਤਾ ਵੀ ਹਾਈਕੋਰਟ ਪੁੱਜੇ ਹੋਏ ਸੀ, ਜਿਨ੍ਹਾਂ ਨੇ ਅਦਾਲਤ ‘ਚ ਆਪਣਾ ਪੱਖ ਰੱਖਣ ਲਈ ਕਿਹਾ ਪਰ ਅਦਾਲਤ ਨੇ ਇਸ ਦੀ ਮਨਜ਼ੂਰੀ ਨਹੀਂ ਦਿੱਤੀ। Know whether Amritpal is absconding or arrested
ਅਦਾਲਤ ਦਾ ਕਹਿਣਾ ਸੀ ਕਿ ਉਹ ਇਸ ਮਾਮਲੇ ‘ਚ ਪਾਰਟੀ ਨਹੀਂ ਹਨ, ਇਸ ਲਈ ਉਹ ਇਸ ਮਾਮਲੇ ‘ਚ ਦਖ਼ਲ-ਅੰਦਾਜ਼ੀ ਨਹੀਂ ਕਰ ਸਕਦੇ।ਦੱਸ ਦਈਏ ਕਿ ਬੀਤੇ ਦਿਨ ਆਈ. ਜੀ. ਸੁਖਚੈਨ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਸੀ ਕਿ ਅੰਮ੍ਰਿਤਪਾਲ ਦੇ ਗ੍ਰਿਫ਼ਤਾਰ ਹੋਣ ‘ਤੇ ਉਸ ਉੱਪਰ ਐੱਨ. ਐੱਸ. ਏ. ਲਾਇਆ ਜਾ ਸਕਦਾ ਹੈ। ਅੰਮ੍ਰਿਤਪਾਲ ਦੇ 5 ਸਾਥੀਆਂ ‘ਤੇ ਪਹਿਲਾਂ ਹੀ ਐੱਨ. ਐੱਸ. ਏ. ਲਾਇਆ ਜਾ ਚੁੱਕਾ ਹੈ, ਜੋ ਕਿ ਪੁਲਸ ਦੀ ਗ੍ਰਿਫ਼ਤ ‘ਚ ਹਨ। ਥੋੜ੍ਹੀ ਦੇਰ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਲਾਈਵ ਹੋ ਕੇ ਪੰਜਾਬ ਦੀ ਜਨਤਾ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ ਅਤੇ ਕਿਹਾ ਹੈ ਕਿ ਨਫ਼ਰਤ ਫੈਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। Know whether Amritpal is absconding or arrested