Friday, January 10, 2025

ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿਚਫੋਟੋ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਹੋਈ

Date:

ਮਾਨਸਾ, 22 ਜਨਵਰੀ:ਭਾਰਤ ਚੋਣ ਕਮਿਸ਼ਨ, ਨਵੀਂ ਦਿੱਲੀ ਵੱਲੋਂ ਯੋਗਤਾ ਮਿਤੀ 01.01.2024 ਦੇ ਆਧਾਰ ’ਤੇ ਫੋਟੋ ਵੋਟਰ ਸੂਚੀ ਦੀ ਸਪੈਸ਼ਲ ਸੁਧਾਈ ਸਬੰਧੀ ਜਾਰੀ ਸ਼ਡਿਊਲ ਅਨੁਸਾਰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਵੱਲੋਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿੱਚ ਕੀਤੀ।ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਮਿਤੀ 22 ਜਨਵਰੀ, 2024 ਤੱਕ ਜ਼ਿਲ੍ਹੇ ਵਿੱਚ ਕੁੱਲ ਵੋਟਰਾਂ ਦੀ ਗਿਣਤੀ 590215 ਹੈ, ਜਿੰਨ੍ਹਾਂ ਵਿੱਚ 312423 ਪੁਰਸ਼, 277780 ਇਸਤਰੀ ਅਤੇ 12 ਟਰਾਂਸਜੈਂਡਰ ਵੋਟਰ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਕੁੱਲ 645 ਪੋਲਿੰਗ ਸਟੇਸ਼ਨ ਅਤੇ 349 ਪੋਲਿੰਗ ਸਟੇਸ਼ਨ ਇਮਾਰਤਾਂ ਹਨ। 22 ਜਨਵਰੀ 2024 ਤੋਂ ਲਗਾਤਾਰ ਸੁਧਾਈ ਦਾ ਕੰਮ ਸ਼ੁਰੂ ਹੋ ਗਿਆ ਹੈ। ਆਮ ਜਨਤਾ ਭਾਰਤ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਫਾਰਮ ਨੰਬਰ 6 (ਪਹਿਲੀ ਵਾਰ ਨਵੀਂ ਵੋਟ ਬਣਾਉਣ ਲਈ), ਫਾਰਮ ਨੰਬਰ 7 (ਵੋਟ ਦੀ ਕਟੌਤੀ ਲਈ), ਫਾਰਮ ਨੰਬਰ 8 (ਵੋਟਰ ਸੂਚੀ ਵਿੱਚ ਦਰਜ਼ ਵੇਰਵਿਆਂ ਵਿੱਚ ਦਰੁੱਸਤੀ ਸਬੰਧੀ) ਭਰ ਸਕਦੇ ਹਨ। ਇਹ ਫਾਰਮ ਜ਼ਿਲ੍ਹਾ ਚੋਣ ਦਫ਼ਤਰ, ਚੋਣਕਾਰ ਰਜਿਸਟਰੇਸ਼ਨ ਦੇ ਦਫਤਰ, ਸਬੰਧਤ ਬੀ.ਐਲ.ਓ., ਭਾਰਤ ਚੋਣ ਕਮਿਸ਼ਨ ਦੀ ਵੈਬਸਾਈਟ voters.eci.gov.in ਜਾਂ Voter Helpline App ਰਾਹੀਂ ਅਪਲਾਈ ਕੀਤੇ ਜਾ ਸਕਦੇ ਹਨ।ਉਨਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਫੋਟੋ ਵੋਟਰ ਸੂਚੀ ਦੀ ਤਿਆਰੀ/ਸੁਧਾਈ ਸਬੰਧੀ 01 ਜਨਵਰੀ, 01 ਅਪ੍ਰੈਲ, 01 ਜੁਲਾਈ ਅਤੇ 01 ਅਕਤੂਬਰ ਮਹੀਨਾ ਨਿਰਧਾਰਤ ਕੀਤਾ ਗਿਆ ਹੈ । ਇਸ ਲਈ ਕੋਈ ਵੀ ਭਾਰਤ ਦਾ ਨਾਗਰਿਕ ਫੋਟੋ ਵੋਟਰ ਸੂਚੀ ਦੀ ਸਪੈਸ਼ਲ ਸਮਰੀ ਰਵੀਜ਼ਨ ਦੌਰਾਨ ਇੰਨ੍ਹਾਂ ਨਿਰਧਾਰਤ ਮਿਤੀ ਨੂੰ 18 ਸਾਲ ਜਾਂ ਵੱਧ ਉਮਰ ਪੂਰੀ ਕਰਨ ਵਾਲੇ ਵਿਅਕਤੀ ਨਵੀਂ ਵੋਟ ਬਣਾਉਣ ਲਈ ਅਪਲਾਈ ਕਰ ਸਕਦੇ ਹਨ।ਉਨ੍ਹਾਂ ਦੱਸਿਆ ਕਿ ਅਪਲਾਈ ਕੀਤੇ ਫਾਰਮਾਂ ਦਾ ਨਿਪਟਾਰਾ ਭਾਰਤ ਚੋਣ ਕਮਿਸ਼ਨ ਵੱਲੋਂ ਨਿਰਧਾਰਤ ਪ੍ਰਕਿਰਿਆ ਅਤੇ ਸਮੇਂ ਅਨੁਸਾਰ ਸਬੰਧਤ ਚੋਣਕਾਰ ਰਜਿਸਟਰੇਸ਼ਨ ਅਫ਼ਸਰ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨੂੰ ਵਿਧਾਨ ਸਭਾ ਚੋਣ ਹਲਕੇ 96- ਮਾਨਸਾ, 97- ਸਰਦੂਲਗੜ੍ਹ ਅਤੇ 98- ਬੁਢਲਾਡਾ (ਅ.ਜ) ਦੇ ਫੋਟੋ ਵੋਟਰ ਸੂਚੀਆਂ ਦਾ ਇੱਕ-ਇੱਕ ਸੈੱਟ, ਬਿਨਾਂ ਫੋਟੋ ਵੋਟਰ ਸੂਚੀਆਂ ਦੀ ਇੱਕ-ਇੱਕ ਸੀ.ਡੀ. ਸੌਂਪੀ।ਇਸ ਮੌਕੇ ਵੱਖ ਵੱਖ ਰਾਜਸੀ ਪਾਰਟੀਆਂ ਦੇ ਨੁਮਾਇੰਦੇ ਅਤੇ ਜ਼ਿਲ੍ਹਾ ਚੋਣ ਦਫ਼ਤਰ ਦਾ ਸਟਾਫ ਮੌਜੂਦ ਸੀ।

Share post:

Subscribe

spot_imgspot_img

Popular

More like this
Related

ਗੁੰਮਸ਼ੁਦਾ ਲੜਕੀ ਦੀ ਤਾਲਾਸ਼

ਅੰਮ੍ਰਿਤਸਰ 9 ਜਨਵਰੀ 2025---           ਚੌਂਕੀ ਗਲਿਆਰਾ ਇੰਚਾਰਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਕੱਦਮਾ ਮੁਦਈ ਪਰਗਟ ਸਿੰਘ ਪੁੱਤਰ ਕਰਮ ਸਿੰਘ ਵਾਸੀ ਕੁਆਟਰ ਨੰ 12 ਆਟਾ ਮੰਡੀ ਸਾਇਡ ਕੰਪਲੈਕਸ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਬਿਆਨ ਵਿੱਚ ਦੱਸਿਆ ਕਿ ''ਮੈਂ ਉਕਤ ਪਤੇ ਦਾ ਰਹਿਣ ਵਾਲਾ ਹਾਂ ਮੇਰੀ ਸਭ ਤੋਂ ਵੱਡੀ ਲੜਕੀ ਅਰਸ਼ਦੀਪ ਕੌਰ ਉਮਰ 24 ਸਾਲ ਜਿਸਦੀ ਸ਼ਾਦੀ ਮਿਤੀ 21-11-2022 ਨੂੰ ਬਲਵਿੰਦਰ ਸਿੰਘ ਵਾਸੀ ਫਰੀਦਾਬਾ ਹਾਲ ਕੈਨੇਡਾ ਨਾਲ ਹੋਈ ਸੀ। ਜੋ ਦਿਮਾਗੀ ਤੌਰ ਤੇ ਪਰੇਸ਼ਾਨ ਹੋਣ ਕਰਕੇ ਉਸਦਾ ਇਲਾਜ ਅੰਮ੍ਰਿਤਸਰ ਤੋਂ ਚੱਲ ਰਿਹਾ ਸੀ ਜਿਸ ਕਰਕੇ ਉਹ ਪਿਛਲੇ ਕਰੀਬ 03 ਮਹੀਨਿਆਂ ਤੋਂ ਮੇਰੇ ਪਾਸ ਮੇਰੇ ਘਰ ਕੁਆਟਰ ਆਟਾ ਮੰਡੀ ਵਿਚ ਰਹਿ ਰਹੀ ਸੀ। ਮਿਤੀ 2-12-2024 ਨੂੰ  ਮੇਰੀ ਲੜਕੀ ਅਰਸ਼ਦੀਪ ਕੌਰ ਗੁਰਦੁਆਰਾ ਕੌਲਸਰ ਸਾਹਿਬ ਦੇ ਸਰੋਵਰ ਦੀ ਚੱਲ ਰਹੀ ਸੇਵਾ ਵਿਚ ਸ਼ਾਮਲ ਹੋਣ ਵਾਸਤੇ ਗਈ ਸੀ। ਜੋ ਸ਼ਾਮ 5:00 ਵਜੇ ਤੱਕ ਘਰ ਵਾਪਸ  ਨਹੀਂ ਆਈ, ਜਿਸਤੇ ਮੈਂ ਅਤੇ ਮੇਰੀ ਪਤਨੀ ਨੇ ਲੜਕੀ ਅਰਸ਼ਦੀਪ ਕੌਰ ਦੀ ਭਾਲ ਵੱਖ-ਵੱਖ ਰਿਸ਼ਤੇਦਾਰਾਂ, ਅੰਮ੍ਰਿਤਸਰ ਦੇ ਗੁਰਦੁਆਰਿਆਂ ਅਤੇ ਸ਼ਹਿਰ ਦੇ ਬਾਹਰ ਗੁਰਦੁਆਰਿਆਂ ਵਿੱਚ ਭਾਲ ਕੀਤੀ ਪਰ ਮੈਨੂੰ ਮੇਰੀ ਲੜਕੀ ਨਹੀਂ ਮਿਲੀ। ਜਿਸ ਸਬੰਧੀ ਮੁਕਦਮਾ ਦਰਜ ਕਰਕੇ ਤਫਤੀਸ਼ ਅਮਲ ਵਿਚ ਲਿਆਂਦੀ ਜਾ ਰਹੀ ਹੈ। ਦੌਰਾਨੇ ਤਫਤੀਸ਼ ਇਸ ਮੁਕੱਦਮਾ ਵਿਚ ਲੜਕੀ ਅਰਸ਼ਦੀਪ ਕੌਰ ਦਾ ਹੁਣ ਤੱਕ ਕੋਈ ਪਤਾ ਨਹੀਂ ਚਲ ਸਕਿਆ। ਜੇਕਰ ਇਸ ਸਬੰਧੀ ਕਿਸੇ ਨੂੰ ਕੋਈ ਜਾਣਕਾਰੀ ਮਿਲੇ ਤਾਂ ਮੁੱਖ ਅਫ਼ਸਰ ਥਾਣਾ ਈ ਡਵੀਜਨ ਦੇ ਨੰਬਰ 97811-30205,  ਇੰਚਾਰਜ ਚੌਂਕੀ ਗਲਿਆਰਾ  ਦੇ ਨੰਬਰ 97811-30219 ਅਤੇ ਏਐਸਆਈ ਅਮਰਜੀਤ ਸਿੰਘ ਦੇ ਨੰਬਰ 97801-31971 ਤੇ ਸੂਚਨਾ ਦੇ ਸਕਦੇ ਹਨ।

ਖੇਤੀਬਾੜੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਪੰਜਾਬ ਸਭ ਤੋਂ ਅੱਗੇ: ਮੋਹਿੰਦਰ ਭਗਤ

ਚੰਡੀਗੜ੍ਹ, ਜਨਵਰੀ 9ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ...