ਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ , ਪੰਜਾਬ ਦੇ ਮੁੱਖ ਮੰਤਰੀ ਨੇ ਕੀਤਾ ਵੱਡਾ ਐਲਾਨ

Great news for farmers

ਪੰਜਾਬ ਵਿਚ ਪਿਛਲੇ ਦੋ ਦਿਨ ਹੋਈ ਬਰਸਾਤ ਅਤੇ ਗੜ੍ਹੇਮਾਰੀ ਅਤੇ ਤੇਜ਼ ਹਵਾਵਾਂ ਕਾਰਣ ਖੇਤਾਂ ਵਿਚ ਤਿਆਰ ਖੜ੍ਹੀ ਹਾੜੀ ਦੀ ਫਸਲ ਜ਼ਮੀਨ ’ਤੇ ਵਿੱਛ ਗਈ। ਪੰਜਾਬ ਦੇ ਜਿਨ੍ਹਾਂ ਇਲਾਕਿਆਂ ਵਿਚ ਗੜ੍ਹੇਮਾਰੀ ਹੋਈ ਹੈ, ਉਥੇ ਕਣਕ ਦੀ ਫਸਲ ਦਾ ਜ਼ਿਆਦਾ ਨੁਕਸਾਨ ਹੋਣ ਦਾ ਖਦਸ਼ਾ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਸਾਨਾਂ ਲਈ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ ਪਿਛਲੇ 3 ਦਿਨਾਂ ’ਚ ਪੰਜਾਬ ਦੇ ਕਈ ਇਲਾਕਿਆਂ ’ਚ ਪਏ ਮੀਂਹ ਕਰਕੇ ਕਿਸਾਨਾਂ ਦੀ ਖੇਤਾਂ ’ਚ ਤਿਆਰ ਖੜ੍ਹੀ ਕਣਕ ਦੀ ਫ਼ਸਲ ਦਾ ਨੁਕਸਾਨ ਹੋਣ ਦਾ ਖਦਸ਼ਾ ਹੈ, ਜਿਸ ਕਰਕੇ ਉਨ੍ਹਾਂ ਨੇ ਅਫ਼ਸਰਾਂ ਨੂੰ ਗਿਰਦਾਵਰੀ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਸਾਡੀ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਅੰਨਦਾਤੇ ਦਾ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ। Great news for farmers

ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਵੀ ਕਿਸਾਨਾਂ ਦਾ ਨੁਕਸਾਨ ਹੋਇਆ ਹੈ, ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਖੜ੍ਹੀ ਹੈ। ਅਫਸਰਾਂ ਨੂੰ ਸੂਬੇ ਦੇ ਕਿਸਾਨਾਂ ਦੇ ਹਾਲਾਤ ਦਾ ਜਾਇਜ਼ਾ ਲੈਣ ਲਈ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਗਿਰਦਾਵਰੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ ਅਤੇ ਕਿਸਾਨਾਂ ਦਾ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ। Great news for farmers

ਦਸ ਦਈਏ ਕੇ ਪੰਜਾਬ ਦੇ ਮੁੱਖ ਮੰਤਰੀ ਦਾ ਇੰਨੀ ਦਿਨੀ ਇਕ ਬਿਆਨ ਸਾਹਮਣੇ ਆਇਆ ਹੈ ਜਿਸ ਚ ਉਹ ਕਹਿ ਰਹੇ ਨੇ ਕੇ ਪੰਜਾਬ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਭਰੋਸਾ ਕੀਤਾ ਹੈ ਇਸ ਲਈ ਆਪ ਸਰਕਾਰ ਓਹਨਾ ਦੇ ਭਰੋਸੇ ਨੂੰ ਕਦੇ ਵੀ ਟੁੱਟਣ ਨਹੀਂ ਦੇਵੇਗੀ Great news for farmers

ਜਿਥੇ ਇਕ ਪਾਸੇ ਕਿਸਾਨ ਮੀਂਹ ਗੜੇਮਾਰੀ ਤੋਂ ਬਾਅਦ ਬਰਬਾਦ ਹੋਈਆਂ ਫ਼ਸਲਾਂ ਨੂੰ ਲੈਕੇ ਕਾਫੀ ਜਿਆਦਾ ਪ੍ਰੇਸ਼ਾਨ ਅਤੇ ਦੁਖੀ ਸੀ ਓਥੇ ਹੀ ਪੰਜਾਬ ਦੇ ਮੁਖ ਮੰਤਰੀ ਦੇ ਇਸ ਵੱਡੇ ਐਲਾਨ ਤੋਂ ਅੱਜ ਕਿਸਾਨਾਂ ਨੂੰ ਸੁੱਖ ਦਾ ਸਾਹ ਜਰੂਰ ਮਿਲਣ ਵਾਲਾ ਹੈ

[wpadcenter_ad id='4448' align='none']